10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਢਾਕੀ ਇਲਾਕੇ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ * 10 ਤੋਂ 15 ਲੱਖ ਰੁਪਏ ਦੇ ਨੁਕਸਾਨ ਦਾ ਖਦਸ਼ਾ

ਪਠਾਨਕੋਟ, 9 ਨਵੰਬਰ (ਸੁਮਿਤ/ਵਿਨੋਦ)-ਸ਼ਹਿਰ ਦੇ ਢਾਕੀ ਇਲਾਕੇ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ ਕਬਾੜ ਦੀ ਦੁਕਾਨ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ । ਅੱਗ ਨੇ ਦੇਖਦੇ ਹੀ ਦੇਖਦੇ ਦੁਕਾਨ ਵਿਚ ਪਏ ਕਬਾੜ ਅਤੇ ਹੋਰ ਸਾਮਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ ।

ਅਜੀਤ ਡੈਸਕ 10-11-2026
ਪਠਾਨਕੋਟ, 9 ਨਵੰਬਰ (ਸੁਮਿਤ/ਵਿਨੋਦ)-ਸ਼ਹਿਰ ਦੇ ਢਾਕੀ ਇਲਾਕੇ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ ਕਬਾੜ ਦੀ ਦੁਕਾਨ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ । ਅੱਗ ਨੇ ਦੇਖਦੇ ਹੀ ਦੇਖਦੇ ਦੁਕਾਨ ਵਿਚ ਪਏ ਕਬਾੜ ਅਤੇ ਹੋਰ ਸਾਮਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ । ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ’ਤੇ ਪਹੁੰਚੀਆਂ ਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ । ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ । ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ । ਉੱਧਰ ਦੁਕਾਨ ਮਾਲਕ ਮੁਤਾਬਿਕ ਇਸ ਅੱਗਜ਼ਨੀ ਦੀ ਘਟਨਾ ਵਿਚ ਕਰੀਬ 10 ਤੋਂ 15 ਲੱਖ ਰੁਪਏ ਦਾ ਆਰਥਿਕ ਨੁਕਸਾਨ ਹੋਣ ਦਾ ਖਦਸ਼ਾ ਹੈ ।
ਪਿਛਲੀ ਖ਼ਬਰ ਠੇਕੇਦਾਰੀ ਸਿਸਟਮ ਹੋਇਆ ਖ਼ਤਮ, ਕਾਮਿਆਂ ਨੂੰ ਸਿੱਧੇ ਤੌਰ ’ਤੇ ਕੀਤਾ ਵਿਭਾਗ ’ਚ ਸ਼ਾਮਿਲ * ਵਰਕਰਾਂ ’ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ’ਚ ਸਰਕਾਰੀ ਹਾਈ ਸਕੂਲ ਭੜੋਲੀ ਕਲਾਂ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।