10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਬੰਦੀ ਛੋੜ ਦਿਵਸ ਮਨਾਇਆ

ਪਠਾਨਕੋਟ, 9 ਨਵੰਬਰ (ਸੰਧੂ)- ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਨਿੱਤਨੇਮ ਦੀਆਂ ਬਾਣੀਆਂ ਦੇ ਪਾਠ ਕੀਤੇ ਗਏ, ਉਪਰੰਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ।

ਅਜੀਤ ਡੈਸਕ 10-11-2026
ਪਠਾਨਕੋਟ, 9 ਨਵੰਬਰ (ਸੰਧੂ)- ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਨਿੱਤਨੇਮ ਦੀਆਂ ਬਾਣੀਆਂ ਦੇ ਪਾਠ ਕੀਤੇ ਗਏ, ਉਪਰੰਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ । ਇਸ ਤੋਂ ਬਾਅਦ ਦਰਸ਼ਨ ਸਿੰਘ ਵਲੋਂ ਰੱਖਵਾਏ ਗਏ ਸਹਿਜ ਪਾਠ ਦੇ ਭੋਗ ਪਾਏ ਗਏ । ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਗੁਰਬਚਨ ਸਿੰਘ ਤੇ ਭਾਈ ਰਾਜਨ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਸਮਾਗਮ ਦੌਰਾਨ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਗੁਰਦੀਪ ਸਿੰਘ ਮੁੱਖ ਪ੍ਰਬੰਧਕ, ਮੈਨੇਜਰ ਸੋਹਨ ਸਿੰਘ, ਪਰਮਜੀਤ ਸਿੰਘ, ਜੋਗਿੰਦਰ ਸਿੰਘ, ਬਖਸ਼ੀਸ਼ ਸਿੰਘ, ਦਰਸ਼ਨ ਸਿੰਘ, ਜਗਵਿੰਦਰ ਸਿੰਘ, ਹਰਨਾਮ ਸਿੰਘ, ਰਣਜੀਤ ਸਿੰਘ, ਹਰਜੀਤ ਸਿੰਘ, ਤਿਰਲੋਚਨ ਸਿੰਘ, ਬਲਵਿੰਦਰ ਕੌਰ, ਰਾਜਵਿੰਦਰ ਕੌਰ, ਰਵਿੰਦਰ ਕੌਰ, ਰਜਿੰਦਰ ਕੌਰ, ਸਰਬਜੀਤ ਕੌਰ, ਮਨਜੀਤ ਕੌਰ, ਸੁਰਿੰਦਰ ਕੌਰ, ਰਣਜੀਤ ਕੌਰ, ਪਰਮਜੀਤ ਕੌਰ, ਮਲਕੀਤ ਕੌਰ, ਹਰਵਿੰਦਰ ਕੌਰ, ਬਲਜੀਤ ਕੌਰ ਤੇ ਜਸਪਿੰਦਰ ਕੌਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ’ਚ ਦੀਵਾਲੀ ਮਨਾਈ ਅਗਲੀ ਖ਼ਬਰ ਆਰੀਆ ਮਹਿਲਾ ਮਹਾਂਵਿਦਿਆਲਿਆ ’ਚ ਦੀਵਾਲੀ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।