10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬਾਬਾ ਭੂਰੀਵਾਲੇ ਦੀ ਯਾਦ ’ਚ 3 ਰੋਜ਼ਾ ਸਾਲਾਨਾ ਪੜੇਵੀ ਜੋੜ ਮੇਲਾ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਆਰੰਭ

ਕੋਟਲੀ ਸੂਰਤ ਮੱਲ੍ਹੀ, 10 ਨਵੰਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਅੱਡਾ ਬੋਹੜੀ ਵਿਖੇ ਧੰਨ-ਧੰਨ ਬਾਬਾ ਭੂਰੀਵਾਲਾ ਦੀ ਯਾਦ ’ਚ ਤਿੰਨ ਰੋਜ਼ਾ ਸਾਲਾਨਾ ਪੜੇਵੀ ਜੋੜ ਮੇਲਾ ਅੱਜ ਪੂਰੀ ਸ਼ਰਧਾ-ਭਾਵਨਾ ਨਾਲ ਆਰੰਭ ਹੋ ਗਿਆ ਹੈ ਤੇ ਵੱਡੀ ਤਾਦਾਦ ’ਚ ਇਲਾਕੇ ਦੀਆਂ ਸੰਗਤਾਂ ਗੁਰੁਦਆਰਾ ਬਾਬਾ ਭੂਰੀਵਾਲਾ ਵਿਖੇ ਨਤਮਸਤਕ ਹੋਈਆਂ। ਪਿੰਡ ਅਲੀਨੰਗਲ, ਜੀਵਨ ਨੰਗਲ, ਡੇਰਾ ਪਠਾਣਾ ਤੇ ਸ਼ਿਕਾਰ ਮਾਛੀਆਂ ਦੀਆਂ ਸੰਗਤਾਂ ਵਲੋਂ ਇਲਾਕੇ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਾਲਾਨਾ ਜੋੜ ਮੇਲੇ ਸਬੰਧੀ ਇਲਾਕੇ ਦੀਆਂ ਸੰਗਤਾਂ ਵਿਚ ਵੱਡਾ ਉਤਸਾਹ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 11-11-2026
ਕੋਟਲੀ ਸੂਰਤ ਮੱਲ੍ਹੀ, 10 ਨਵੰਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਅੱਡਾ ਬੋਹੜੀ ਵਿਖੇ ਧੰਨ-ਧੰਨ ਬਾਬਾ ਭੂਰੀਵਾਲਾ ਦੀ ਯਾਦ ’ਚ ਤਿੰਨ ਰੋਜ਼ਾ ਸਾਲਾਨਾ ਪੜੇਵੀ ਜੋੜ ਮੇਲਾ ਅੱਜ ਪੂਰੀ ਸ਼ਰਧਾ-ਭਾਵਨਾ ਨਾਲ ਆਰੰਭ ਹੋ ਗਿਆ ਹੈ ਤੇ ਵੱਡੀ ਤਾਦਾਦ ’ਚ ਇਲਾਕੇ ਦੀਆਂ ਸੰਗਤਾਂ ਗੁਰੁਦਆਰਾ ਬਾਬਾ ਭੂਰੀਵਾਲਾ ਵਿਖੇ ਨਤਮਸਤਕ ਹੋਈਆਂ। ਪਿੰਡ ਅਲੀਨੰਗਲ, ਜੀਵਨ ਨੰਗਲ, ਡੇਰਾ ਪਠਾਣਾ ਤੇ ਸ਼ਿਕਾਰ ਮਾਛੀਆਂ ਦੀਆਂ ਸੰਗਤਾਂ ਵਲੋਂ ਇਲਾਕੇ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਾਲਾਨਾ ਜੋੜ ਮੇਲੇ ਸਬੰਧੀ ਇਲਾਕੇ ਦੀਆਂ ਸੰਗਤਾਂ ਵਿਚ ਵੱਡਾ ਉਤਸਾਹ ਪਾਇਆ ਜਾ ਰਿਹਾ ਹੈ। ਜੋੜ ਮੇੇਲੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਭੂਰੀਵਾਲਾ ਵਿਖੇ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਉਪਰੰਤ ਖੁੱਲੇ ਪੰਡਾਲ ’ਚ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਵੱਖ-ਵੱਖ ਜਥਿਆਂ ਨੇ ਸੰਗਤਾਂ ਨਾਲ ਸਾਨਾਮੱਤੇ ਸਿੱਖ ਇਤਿਹਾਸ ਤੇ ਗੁਰਮਤਿ ਵਿਚਾਰਾ ਦੀ ਸਾਂਝ ਪਾਈ, ਜਦੋਂ ਕਿ ਆਥਣ ਸਮੇਂ ਇਨਾਮੀ ਪਹਿਲਵਾਨਾਂ ਦੀਆਂ ਕੁਸ਼ਤੀਆਂ ਹੋਈਆਂ। ਜਦੋਂ ਕਿ ਇਸੇ੍ਹ ਤਰ੍ਹਾਂ 11 ਨਵੰਬਰ ਨੂੰ ਧਾਰਮਿਕ ਦੀਵਾਨ ਸੱਜਣਗੇ ਤੇ ਢਾਡੀ ਭਾਈ ਸਰੂਪ ਸਿੰਘ ਕੰਡਿਆਲ ਦਾ ਜਥਾ ਸੰਗਤਾਂ ਨੂੰ ਗੁਰਇਤਿਹਾਸ ਰਾਹੀਂ ਨਿਹਾਲ ਕਰੇਗਾ ਤੇ ਬਾਅਦ ਦੁਪਹਿਰ ਬਾਬਾ ਦੀਪ ਸਿੰਘ ਕਬੱਡੀ ਕਲੱਬ ਤੇ ਬਾਬਾ ਭੂਰੇ ਵਾਲਾ ਕਬੱਡੀ ਕਲੱਬ ਦੀਆਂ ਅੰਤਰਰਾਸ਼ਟਰੀ ਖਿਡਾਰੀਆਂ ਨਾਲ ਸੱਜੀਆਂ ਕਬੱਡੀ ਟੀਮਾਂ ਦਰਮਿਆਨ ਪ੍ਰਦਰਸ਼ਨੀ ਮੈਚ ਹੋਵੇਗਾ। 12 ਨਵੰਬਰ ਨੂੰ ਪੰਥ ਦੇ ਪ੍ਰਸਿੱਧ ਜਥੇ ਸੰਗਤਾਂ ਨਾਲ ਗੁਰਮਤਿ ਵਿਚਾਰਾ ਦੀ ਸਾਂਝ ਪਾਉਣਗੇ, ਜਦੋਂ ਕਿ ਅੰਤਰਰਾਸ਼ਟਰੀ ਕਬੱਡੀ ਕਲੱਬਾਂ ਦਰਮਿਆਨ ਸ਼ੋਅ ਮੈਚ ਹੋਵੇਗਾ। ਇਸ ਤੋਂ ਇਲਾਵਾ ਇਨਾਮੀ ਪਹਿਲਵਾਨਾਂ ਦੀਆਂ ਕੁਸ਼ਤੀਆਂ ਸੰਗਤਾਂ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆ। ਇਸ ਮੌਕੇ ਸਰਪੰਚ ਸਾਹਿਬ ਸਿੰਘ ਜੀਵਨ ਨੰਗਲ, ਬਾਵਾ ਸਿੰਘ, ਪ੍ਰੀਤਮ ਸਿੰਘ, ਜਥੇਦਾਰ ਗੁਰਪ੍ਰੀਤ ਸਿੰਘ ਡੇਰਾ ਪਠਾਣਾ, ਕਸ਼ਮੀਰ ਸਿੰਘ ਅਲੀਨੰਗਲ, ਕੁਲਵਿੰਦਰ ਸਿੰਘ, ਬਖਸ਼ੀਸ਼ ਸਿੰਘ, ਨਰਿੰਦਰ ਸਿੰਘ, ਕਸ਼ਮੀਰ ਸਿੰਘ, ਬਲਵੰਤ ਸਿੰਘ ਨੰਬਰਦਾਰ, ਰਜਿੰਦਰ ਸਿੰਘ, ਨਰਿੰਦਰ ਸਿੰਘ, ਹਰਭਜਨ ਸਿੰਘ, ਗੁਰਦੀਪ ਸਿੰਘ ਨੰਬਰਦਾਰ ਸ਼ਿਕਾਰ, ਅਰਜਨ ਸਿੰਘ ਸ਼ਿਕਾਰ, ਮਨਮੋਹਨ ਸਿੰਘ ਸਾਬਕਾ ਸਰਪੰਚ ਸ਼ਿਕਾਰ, ਸਵਿੰਦਰ ਸਿੰਘ ਦੇਹੜ, ਗੁਰਦਿਆਲ ਸਿੰਘ, ਰਤਨ ਸਿੰਘ, ਹਰਭੇਜ ਸਿੰਘ ਨੰਬਰਦਾਰ, ਬੇਅੰਤ ਸਿੰਘ, ਬਾਬਾ ਲਖਬੀਰ ਸਿੰਘ, ਹਰਜਿੰਦਰ ਸਿੰਘ, ਸੰਪੂਰਨ ਸਿੰਘ, ਮੱਖਣ ਸਿੰਘ, ਗੁਰਦੀਪ ਸਿੰਘ, ਸਰਬਜੀਤ ਸਿੰਘ ਸੱਬਾ ਸਮੇਤ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਰਿਆੜ ਦਾ ਪਿੰਡ ਕਾਲਾ ਬਾਲਾ ਪਹੁੰਚਣ ’ਤੇ ਅਕਾਲੀ ਆਗੂਆਂ ਵਲੋਂ ਨਿੱਘਾ ਸਵਾਗਤ ਤੇ ਸਨਮਾਨ ਨਵੀਂ ਨਿਯੁਕਤੀ... ਅਗਲੀ ਖ਼ਬਰ ਕਲਾਸਵਾਲਾ ਖ਼ਾਲਸਾ ਸੀਨੀ ਸੈਕੰ ਸਕੂਲ ਕਾਦੀਆਂ ਵਿਖੇ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।