10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ੁਰੂ

ਘੁਮਾਣ, 10 ਨਵੰਬਰ (ਗੁਰਚਰਨਜੀਤ ਸਿੰਘ ਬਾਵਾ)-ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਵਲੋਂ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਹੋ ਗਈ ਹੈ ਅਤੇ 20 ਨਵੰਬਰ ਨੂੰ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਘੁਮਾਣ ਦੀ ਧਰਤੀ ’ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸ੍ਰੀ ਨਾਮਦੇਵ ਦਰਬਾਰ ਸਾਹਿਬ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਸੰਤੋਖ ਸਿੰਘ ਬਾਵਾ ਨੇ ਦੱਸਿਆ ਕਿ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ।

ਅਜੀਤ ਡੈਸਕ 11-11-2026
ਘੁਮਾਣ, 10 ਨਵੰਬਰ (ਗੁਰਚਰਨਜੀਤ ਸਿੰਘ ਬਾਵਾ)-ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਵਲੋਂ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਹੋ ਗਈ ਹੈ ਅਤੇ 20 ਨਵੰਬਰ ਨੂੰ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਘੁਮਾਣ ਦੀ ਧਰਤੀ ’ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸ੍ਰੀ ਨਾਮਦੇਵ ਦਰਬਾਰ ਸਾਹਿਬ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਸੰਤੋਖ ਸਿੰਘ ਬਾਵਾ ਨੇ ਦੱਸਿਆ ਕਿ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 19 ਨਵੰਬਰ ਨੂੰ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 20 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਸਾਰਾ ਦਿਨ ਸਮਾਗਮ ਚੱਲਣਗੇ। ਇਸ ਮੌਕੇ ਕਵਲਜੀਤ ਸਿੰਘ ਬਾਵਾ, ਬਾਬਾ ਸਤਨਾਮ ਸਿੰਘ, ਦਲਜੀਤ ਸਿੰਘ ਬੱਬੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਵਿਚ ਸ਼ਾਮਿਲ ਹੋਣ ਦੀ ਕੀਤੀ ਅਪੀਲ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਆਗੂ ਨੇ ਬਾਪੂ ਤਰਸੇਮ ਸਿੰਘ ਨਾਲ ਅਫਸੋਸ਼ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।