ਨਸ਼ਿਆਂ ਵਿਰੁੱਧ ਮੁਹਿੰਮ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਵਿਚ ਸ਼ਾਮਿਲ ਹੋਣ ਦੀ ਕੀਤੀ ਅਪੀਲ
ਬਟਾਲਾ, 10 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਹਲਕਾ ਇੰਚਾਰਜ ਸ: ਰਾਜਨਬੀਰ ਸਿੰਘ ਘੁਮਾਣ ਨੇ ਸਮੂਹ ਅਕਾਲੀ ਵਰਕਰਾਂ, ਮਾਵਾਂ ਅਤੇ ਭੈਣਾਂ ਨੂੰ ਅਪੀਲ ਕੀਤੀ ਹੈ ਕਿ ਉਹ 12 ਨਵੰਬਰ ਨੂੰ ਦੁਪਹਿਰ 1 ਵਜੇ ਮਹਾਰਾਜਾ ਰਿਜ਼ੋਰਟ ਊੁਧਨਵਾਲ ਵਿਖੇ ਵੱਡੀ ਗਿਣਤੀ ਵਿਚ ਪਹੁੰਚਣ। ਸ: ਘੁਮਾਣ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਬਠਿੰਡਾ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿਚ ਵਗ ਰਹੇ ਛੇਵੇਂ ਦਰਿਆ ਯਾਨੀ ਨਸ਼ਿਆਂ ਦੇ ਖਿਲਾਫ਼ ਇਕ ਵੱਡੀ ਮੁਹਿੰਮ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਚਲਾਈ ਹੈ, ਇਸੇ ਮੁਹਿੰਮ ਤਹਿਤ ਬੀਬਾ ਹਰਸਿਮਰਤ ਕੌਰ ਬਾਦਲ 12 ਨਵੰਬਰ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਪਹੁੰਚ ਰਹੇ ਹਨ।
ਰ
ਰਾਜਨਬੀਰ ਸਿੰਘ ਘੁਮਾਣ
11-11-2026
ਬਟਾਲਾ, 10 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਹਲਕਾ ਇੰਚਾਰਜ ਸ: ਰਾਜਨਬੀਰ ਸਿੰਘ ਘੁਮਾਣ ਨੇ ਸਮੂਹ ਅਕਾਲੀ ਵਰਕਰਾਂ, ਮਾਵਾਂ ਅਤੇ ਭੈਣਾਂ ਨੂੰ ਅਪੀਲ ਕੀਤੀ ਹੈ ਕਿ ਉਹ 12 ਨਵੰਬਰ ਨੂੰ ਦੁਪਹਿਰ 1 ਵਜੇ ਮਹਾਰਾਜਾ ਰਿਜ਼ੋਰਟ ਊੁਧਨਵਾਲ ਵਿਖੇ ਵੱਡੀ ਗਿਣਤੀ ਵਿਚ ਪਹੁੰਚਣ। ਸ: ਘੁਮਾਣ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਬਠਿੰਡਾ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿਚ ਵਗ ਰਹੇ ਛੇਵੇਂ ਦਰਿਆ ਯਾਨੀ ਨਸ਼ਿਆਂ ਦੇ ਖਿਲਾਫ਼ ਇਕ ਵੱਡੀ ਮੁਹਿੰਮ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਚਲਾਈ ਹੈ, ਇਸੇ ਮੁਹਿੰਮ ਤਹਿਤ ਬੀਬਾ ਹਰਸਿਮਰਤ ਕੌਰ ਬਾਦਲ 12 ਨਵੰਬਰ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਪਹੁੰਚ ਰਹੇ ਹਨ। ਸ: ਰਾਜਨਬੀਰ ਸਿੰਘ ਘੁਮਾਣ ਨੇ ਸਮੂਹ ਅਕਾਲੀ ਵਰਕਰਾਂ, ਮਾਵਾਂ, ਭੈਣਾਂ ਨੂੰ ਬੇਨਤੀ ਕੀਤੀ ਕਿ ਸਮੇਂ ਸਿਰ ਪਹੁੰਚ ਕੇ ਬੀਬਾ ਬਾਦਲ ਦੇ ਵਿਚਾਰ ਸੁਣੀਏ ਅਤੇ ਉਨ੍ਹਾਂ ਦੀ ਇਸ ਮੁਹਿੰਮ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜੇ ਹੋਈਏ। ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਦਿੱਤਾ ਹੈ, ਇਸ ਨੂੰ ਬੰਦ ਕਰਵਾਉਣਾ ਹੀ ਸਾਡਾ ਸਭ ਤੋਂ ਵੱਡਾ ਫਰਜ਼ ਹੈ। ਸ: ਘੁਮਾਣ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਅਕਾਲੀ ਦਲ ਦੀ ਨਹੀਂ, ਸਗੋਂ ਪੰਜਾਬ ਦੀਆਂ ਹਰ ਮਾਂ-ਧੀ ਦੀ ਮੁਹਿੰਮ ਹੈ। ਇਸ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਇਸ ਵਿਚ ਹਿੱਸਾ ਲੈਣਾ ਚਾਹੀਦਾ ਹੈ।