ਭਾਜਪਾ ਆਗੂ ਵਿਜੇ ਕੁਮਾਰ ਸੋਨੀ ਨੇ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ
ਬਟਾਲਾ, 10 ਨਵੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸੀਨੀਅਰ ਭਾਜਪਾ ਆਗੂ, ਉੱਘੇ ਕਾਰੋਬਾਰੀ ਅਤੇ ਸਮਾਜ ਸੇਵਕ ਸ੍ਰੀ ਵਿਜੇ ਕੁਮਾਰ ਸੋਨੀ ਨੇ ਸਾਬਕਾ ਕੇਂਦਰੀ ਰੇਲਵੇ ਰਾਜ ਮੰਤਰੀ ਸ: ਰਵਨੀਤ ਸਿੰਘ ਬਿੱਟੂ ਨਾਲ ਲੁਧਿਆਣਾ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸੂਬੇ ਦੇ ਮੌਜੂਦਾ ਹਾਲਾਤਾਂ, ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਤੇ ਪੰਜਾਬ ਦੇ ਭਵਿੱਖ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਹੋਈ।
ਬਟਾਲਾ, 10 ਨਵੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸੀਨੀਅਰ ਭਾਜਪਾ ਆਗੂ, ਉੱਘੇ ਕਾਰੋਬਾਰੀ ਅਤੇ ਸਮਾਜ ਸੇਵਕ ਸ੍ਰੀ ਵਿਜੇ ਕੁਮਾਰ ਸੋਨੀ ਨੇ ਸਾਬਕਾ ਕੇਂਦਰੀ ਰੇਲਵੇ ਰਾਜ ਮੰਤਰੀ ਸ: ਰਵਨੀਤ ਸਿੰਘ ਬਿੱਟੂ ਨਾਲ ਲੁਧਿਆਣਾ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸੂਬੇ ਦੇ ਮੌਜੂਦਾ ਹਾਲਾਤਾਂ, ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਤੇ ਪੰਜਾਬ ਦੇ ਭਵਿੱਖ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਹੋਈ। ਇਸ ਮੌਕੇ ਸ੍ਰੀ ਵਿਜੇ ਕੁਮਾਰ ਸੋਨੀ ਨੇ ਕਿਹਾ ਕਿ ਪੰਜਾਬ ਪ੍ਰਤੀ ਭਾਜਪਾ ਦੀ ਸੋਚ ਸਪੱਸ਼ਟ ਹੈ। ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਲੈ ਕੇ ਜਾਣਾ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ, ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਮਿਲ ਕੇ ਯਤਨ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਹੀ ਪੰਜਾਬ ਨੂੰ ਸਹੀ ਦਿਸ਼ਾ ਦੇ ਸਕਦੀ ਹੈ। ਸ: ਬਿੱਟੂ ਦੇ ਤਜਰਬੇ ਅਤੇ ਮਾਰਗਦਰਸ਼ਨ ਨਾਲ ਪਾਰਟੀ ਹਲਕੇ ਅਤੇ ਸੂਬੇ ਵਿਚ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਦੋਵਾਂ ਆਗੂਆਂ ਨੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਕੇਂਦਰ ਸਰਕਾਰ ਦੀਆਂ ਸਕੀਮਾਂ ਪਹੁੰਚਾਉਣ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਹੋਰ ਵੀ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।