ਸਾਬਕਾ ਕੌਂਸਲਰ ਰਮੇਸ਼ ਸ਼ਰਮਾ ਦੀ ਮਾਤਾ ਵਿਮਲਾ ਦੇਵੀ ਨੂੰ ਭਾਵਭਿੰਨੀ ਸ਼ਰਧਾਂਜਲੀੋ
ਪਠਾਨਕੋਟ, 10 ਨਵੰਬਰ (ਸੁਮਿਤ)-ਸਾਬਕਾ ਕੌਂਸਲਰ ਰਮੇਸ਼ ਸ਼ਰਮਾ ਦੀ ਮਾਤਾ ਸਵਰਗੀ ਵਿਮਲਾ ਦੇਵੀ ਦੇ ਸ਼ਰਧਾਂਜਲੀ ਸਮਾਗਮ ਵਿਚ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨਾਲ ਸਬੰਧਿਤ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ । ਇਸ ਮੌਕੇ ਵਿਧਾਇਕ ਅਸ਼ਵਨੀ ਸ਼ਰਮਾ, ਸਾਬਕਾ ਮੇਅਰ ਅਨਿਲ ਵਾਸੂਦੇਵਾ ਅਤੇ ਬ੍ਰਾਹਮਣ ਸਭਾ ਪਠਾਨਕੋਟ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਕਈ ਪਤਵੰਤੇ ਹਾਜ਼ਰ ਹੋਏ ।
ਪਠਾਨਕੋਟ, 10 ਨਵੰਬਰ (ਸੁਮਿਤ)-ਸਾਬਕਾ ਕੌਂਸਲਰ ਰਮੇਸ਼ ਸ਼ਰਮਾ ਦੀ ਮਾਤਾ ਸਵਰਗੀ ਵਿਮਲਾ ਦੇਵੀ ਦੇ ਸ਼ਰਧਾਂਜਲੀ ਸਮਾਗਮ ਵਿਚ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨਾਲ ਸਬੰਧਿਤ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ । ਇਸ ਮੌਕੇ ਵਿਧਾਇਕ ਅਸ਼ਵਨੀ ਸ਼ਰਮਾ, ਸਾਬਕਾ ਮੇਅਰ ਅਨਿਲ ਵਾਸੂਦੇਵਾ ਅਤੇ ਬ੍ਰਾਹਮਣ ਸਭਾ ਪਠਾਨਕੋਟ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਕਈ ਪਤਵੰਤੇ ਹਾਜ਼ਰ ਹੋਏ । ਸਾਰਿਆਂ ਨੇ ਸਵਰਗੀ ਵਿਮਲਾ ਦੇਵੀ ਜੀ ਦੀ ਤਸਵੀਰ ਅੱਗੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ । ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿਚ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ । ਸ਼ਰਧਾਂਜਲੀ ਸਮਾਗਮ ਵਿਚ ਸ਼ਹਿਰ ਦੀਆਂ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਮਾਜ ਸੇਵੀਆਂ ਨੇ ਵੀ ਸ਼ਿਰਕਤ ਕੀਤੀ ।