ਪੁਰਾਣੇ ਇੰਪਰੂਵਮੈਂਟ ਟਰੱਸਟ ਦਫ਼ਤਰ ’ਚ ਪਾਸਪੋਰਟ ਦਫ਼ਤਰ ਦੀ ਬ੍ਰਾਂਚ ਖੋਲ੍ਹਣ ਦੀ ਮੰਗ ਚੇਅਰਮੈਨ ਰਾਜੀਵ ਸ਼ਰਮਾ ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ
ਗੁਰਦਾਸਪੁਰ, 11 ਨਵੰਬਰ (ਪੰਕਜ ਸ਼ਰਮਾ)- ਗੁਰਦਾਸਪੁਰ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਪਾਸਪੋਰਟ ਸੰਬੰਧੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੁਰਾਣੇ ਇੰਪਰੂਵਮੈਂਟ ਟਰੱਸਟ ਦਫ਼ਤਰ ਵਿਚ ਪਾਸਪੋਰਟ ਦਫ਼ਤਰ ਦੀ ਬ੍ਰਾਂਚ ਸਥਾਪਿਤ ਕਰਨ ਦੀ ਮੰਗ ਉਠਾਈ ਗਈ ਹੈ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਦੇ ਹੋਏ ਚੇਅਰਮੈਨ ਰਾਜੀਵ ਸ਼ਰਮਾ। ਤਸਵੀਰ: ਵਿਸ਼ਾਲ ਮੁੰਨਾ
12-11-2026