ਗੁਰਪ੍ਰੀਤ ਸਿੰਘ ਬਟਾਲਾ ਬਣੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ
ਬਟਾਲਾ, 11 ਨਵੰਬਰ (ਹਰਦੇਵ ਸਿੰੰਘ ਸੰਧੂ)- ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਹਾਈ ਕਮਾਂਡ ਵਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਜਿਸ ਤਹਿਤ ਬਟਾਲਾ ਤੋਂ ਗੁਰਪ੍ਰੀਤ ਸਿੰਘ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਜ਼ਿਲ੍ਹੇ ਅੰਦਰ ਪਾਰਟੀ ਵਰਕਰਾਂ ਤੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਦਾ ਬਟਾਲਾ ਪਹੁੰਚਣ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।
ਅਜੀਤ ਡੈਸਕ
12-11-2026