12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ੍ਰੀ ਗੁਰੂ ਹਰਿਕ੍ਰਿਸ਼ਨ ਮਾਡਰਨ ਸਕੂਲ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਵਡਾਲਾ ਗ੍ਰੰਥੀਆਂ, 11 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਪਾਰੋਵਾਲ ਐਜੂਕੇਸ਼ਨਲ ਐਂਡ ਵੈਲਫੇਅਰ ਸੁਸਾਇਟੀ ਦੇ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਹਰਕ੍ਰਿਸ਼ਨ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਬੰਦੀ ਛੋੜ ਦਿਵਸ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਵਰਿੰਦਰ ਸਿੰਘ ਪਾਰੋਵਾਲ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਪਰਸਨ ਰਵਿੰਦਰ ਕੌਰ ਪਾਰੋਵਾਲ, ਮੈਨੇਜਿੰਗ ਡਾਇਰੈਕਟਰ ਦਰਸ਼ਪ੍ਰੀਤ ਸਿੰਘ ਪਾਰੋਵਾਲ, ਪ੍ਰਿੰਸੀਪਲ ਰਣਜੀਤ ਸਿੰਘ ਤੇ ਉਪ-ਪ੍ਰਿੰਸੀਪਲ ਮਲਕੀਤ ਕੌਰ ਦੀ ਦੇਖ-ਰੇਖ ਹੇਠ ਧਾਰਮਿਕ ਸਮਾਗਮ ਵਿਚ ਸਕੂਲ ਦੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ।

ਅਜੀਤ ਡੈਸਕ 12-11-2026
ਵਡਾਲਾ ਗ੍ਰੰਥੀਆਂ, 11 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਪਾਰੋਵਾਲ ਐਜੂਕੇਸ਼ਨਲ ਐਂਡ ਵੈਲਫੇਅਰ ਸੁਸਾਇਟੀ ਦੇ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਹਰਕ੍ਰਿਸ਼ਨ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਬੰਦੀ ਛੋੜ ਦਿਵਸ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਵਰਿੰਦਰ ਸਿੰਘ ਪਾਰੋਵਾਲ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਪਰਸਨ ਰਵਿੰਦਰ ਕੌਰ ਪਾਰੋਵਾਲ, ਮੈਨੇਜਿੰਗ ਡਾਇਰੈਕਟਰ ਦਰਸ਼ਪ੍ਰੀਤ ਸਿੰਘ ਪਾਰੋਵਾਲ, ਪ੍ਰਿੰਸੀਪਲ ਰਣਜੀਤ ਸਿੰਘ ਤੇ ਉਪ-ਪ੍ਰਿੰਸੀਪਲ ਮਲਕੀਤ ਕੌਰ ਦੀ ਦੇਖ-ਰੇਖ ਹੇਠ ਧਾਰਮਿਕ ਸਮਾਗਮ ਵਿਚ ਸਕੂਲ ਦੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਉਪਰੰਤ ਅਰਦਾਸ ਤੇ ਹੁਕਮਨਾਮਾ ਲਿਆ ਗਿਆ। ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਰੂਹਾਨੀ ਮਾਹੌਲ ਨਾਲ ਜੋੜਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ ਤੇ ਪ੍ਰਿੰਸੀਪਲ ਰਣਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਸਮਾਗਮਾਂ ਤੇ ਸੇਵਾ ਕਾਰਜਾਂ ਵਿਚ ਵੀ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਵਿਦਿਆਰਥੀਆਂ ਅੰਦਰ ਸਿੱਖੀ ਸਿਧਾਂਤਾਂ, ਨੈਤਿਕ ਕਦਰਾਂ-ਕੀਮਤਾਂ ਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਪਾਉਂਦੇ ਹਨ।
ਪਿਛਲੀ ਖ਼ਬਰ ਭਾਜਪਾ ਆਗੂ ਜਗਦੀਪ ਸਿੰਘ ਸੋਨੂੰ ਰੰਧਾਵਾ ਨੂੰ ਸਦਮਾ : ਮਾਤਾ ਪਰਮਜੀਤ ਕੌਰ ਦਾ ਦਿਹਾਂਤ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਬਟਾਲਾ ਬਣੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।