ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 14 ਨੂੰ : ਖਾਲਸਾ
ਹਰਚੋਵਾਲ, 11 ਨਵੰਬਰ (ਢਿੱਲੋਂ, ਭਾਮ)- ਹਰਚੋਵਾਲ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਪੱਤੀ ਖੂਹ ਵਾਲੀ ਤੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ 14 ਨਵੰਬਰ ਨੂੰ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਭਾਈ ਜਗਤਾਰ ਸਿੰਘ ਖਾਲਸਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਸਵੇਰੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ 10 ਵਜੇ ਹੋਵੇਗਾ, ਜੋ ਪਿੰਡ ਦੇ ਸਾਰੇ ਗੁਰਦੁਆਰਿਆਂ ਤੋਂ ਹੁੰਦਾ ਹੋਇਆ ਆਪਣੇ ਨਿੱਜੀ ਸਥਾਨਾਂ ’ਤੇ ਪਹੁੰਚੇਗਾ।
ਭਾਈ ਜਗਤਾਰ ਸਿੰਘ ਖਾਲਸਾ
12-11-2026