12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਹੈਰੋਇਨ ਸਮੇਤ ਦੋ ਕਾਬੂ

ਪਠਾਨਕੋਟ, 11 ਨਵੰਬਰ (ਵਿਨੋਦ)- ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ । ਥਾਣਾ ਡਵੀਜ਼ਨ ਨੰਬਰ ਇਕ ਦੇ ਐਸ.

ਅਜੀਤ ਡੈਸਕ 12-11-2026
ਪਠਾਨਕੋਟ, 11 ਨਵੰਬਰ (ਵਿਨੋਦ)- ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ । ਥਾਣਾ ਡਵੀਜ਼ਨ ਨੰਬਰ ਇਕ ਦੇ ਐਸ.ਆਈ. ਕੰਵਲ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਕੰਪਿਊਟਰ ਸੈਂਟਰ ਦੀ ਗਲੀ ਵਿਚ ਪੁੱਜੇ ਤਾਂ 2 ਵਿਅਕਤੀ ਗਲੀ ਵਿਚ ਖੜੇ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਮੌਕੇ ਤੋਂ ਖਿਸਕਣ ਲੱਗੇ ਤਾਂ ਇਸ ਮੌਕੇ ਨੌਜਵਾਨ ਨੇ ਆਪਣੀ ਪਹਿਨੀ ਹੋਈ ਪੈਂਟ ਦੀ ਸੱਜੀ ਜੇਬ ਵਿਚੋਂ ਇਕ ਮੋਮੀ ਲਿਫਾਫਾ ਗਲੀ ਵਿਚ ਸੁੱਟ ਦਿੱਤਾ ਜਿਸ ਨੂੰ ਐਸ.ਆਈ. ਨੇ ਆਪਣੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਤੇ ਮੋਮੀ ਲਿਫਾਫਾ ਸੁੱਟਣ ਵਾਲੇ ਨੌਜਵਾਨ ਨੇ ਆਪਣਾ ਨਾਮ ਗੁਰਵਿੰਦਰ ਸਿੰਘ ਉਰਫ ਰਿੰਕੂ ਪੁੱਤਰ ਸਵਿੰਦਰ ਸਿੰਘ ਵਾਸੀ ਗਲੀ ਨੰਬਰ-12 ਸ੍ਰੀ ਰਾਮ ਐਵੀਨਿਊ ਮਜੀਠਾ ਰੋਡ ਅੰਮ੍ਰਿਤਸਰ ਹਾਲ ਵਾਸੀ ਸ਼ਾਸਤਰੀ ਨਗਰ ਵਾਰਡ ਨੰਬਰ-17 ਪਠਾਨਕੋਟ ਤੇ ਦੂਸਰੇ ਨੇ ਆਪਣਾ ਨਾਮ ਕੁਲਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਗਲੀ ਨੰਬਰ-12 ਸ੍ਰੀ ਰਾਮ ਐਵੀਨਿਊ ਮਜੀਠਾ ਰੋਡ ਅੰਮ੍ਰਿਤਸਰ ਦੱਸਿਆ । ਗੁਰਵਿੰਦਰ ਸਿੰਘ ਉਰਫ ਰਿੰਕੂ ਵਲੋਂ ਸੁੱਟੇ ਪਾਰਦਰਸ਼ੀ ਮੋਮੀ ਲਿਫਾਫੇ ਚੈੱਕ ਕਰਨ ’ਤੇ 6 ਗ੍ਰਾਮ ਹੈਰੋਇਨ, 1100 ਰੁਪਏ ਭਾਰਤੀ ਕਰੰਸੀ ਨੋਟ ਡਰੱਗ ਮਨੀ ਤੇ ਇਕ ਛੋਟਾ ਇਲੈਕਟ੍ਰੇਨਿਕਸ ਕੰਡਾ ਬਰਾਮਦ ਕੀਤਾ ਗਿਆ। ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ।
ਪਿਛਲੀ ਖ਼ਬਰ ਪਿੰਡ ਸ਼ਾਦੀਪੁਰ ਵਿਖੇ ਬਣੇ ਖੇਡ ਮੈਦਾਨ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਸ਼ਾਹਪੁਰ ਕੰਢੀ ਟਾਊਨਸ਼ਿਪ ਨਿਵਾਸੀ ਰੋਹਿਤ ਏਰੀ ਭਾਜਪਾ ਐਨ.ਆਰ.ਆਈ. ਸੈੱਲ ਦੇ ਸਹਿ-ਕਨਵੀਨਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।