ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਨੇ ਵੰਡਿਆ ਮਹੀਨਾਵਾਰ ਰਾਸ਼ਨ
ਮਾਧੋਪੁਰ, 11 ਨਵੰਬਰ (ਮਹਿਰਾ)- ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਮਹੀਨਾਵਾਰ ਰਾਸ਼ਨ ਵੰਡਿਆ ਗਿਆ। ਇਸ ਸਬੰਧੀ ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਤੇ ਪ੍ਰਧਾਨ ਭਾਈ ਮੇਵਾ ਸਿੰਘ ਨੇ ਦੱਸਿਆ ਕਿ ਤਕਰੀਬਨ 22 ਜ਼ਰੂਰਤਮੰਦ ਬੀਬੀਆਂ ਨੂੰ ਇਹ ਰਾਸ਼ਨ ਸੁਸਾਇਟੀ ਦੇ ਮੁੱਖ ਦਫਤਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜੰਦਰਾਈ ਨਿਚਲੀ ਵਿਖੇ ਵੰਡਿਆ ਗਿਆ।
ਅਜੀਤ ਡੈਸਕ
12-11-2026