13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਐੱਸ.ਜੀ.ਪੀ.ਸੀ. ਦੇ 20 ਨਵੰਬਰ ਦੇ ਜਨਰਲ ਇਜਲਾਸ ਤੋਂ ਪਹਿਲਾਂ ਧਰਮੀ ਫ਼ੌਜੀਆਂ ਨਾਲ ਮੀਟਿੰਗ ਹੋਵੇ : ਪ੍ਰਧਾਨ ਬਲਦੇਵ ਸਿੰਘ

ਧਾਰੀਵਾਲ, 12 ਨਵੰਬਰ (ਸਵਰਨ ਸਿੰਘ, ਲਖਬੀਰ ਸਿੰਘ ਖੁੰਡਾ)- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਵਲੋਂ ਹਾਲ ’ਚ ਜਾਰੀ ਕਿਤਾਬ ‘ਬਿਲੰਗਿੰਗ ਏ ਜਰਮਨੀ ਆਫ ਲਵ’ ਦੀ ਕਿਤਾਬ ਵਿਚ ਜਿਕਰ ਕੀਤਾ ਕਿ ਸਾਲ 1984 ਦੇ ਅਪ੍ਰੇਸ਼ਨ ਬਲੂ ਸਟਾਰ ਦੇ ਬਾਅਦ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਨਾਲ ਜੁੜੀਆਂ ਤਸਵੀਰਾਂ ਤੇ ਵੀਡੀਓ ਦੇਖ ਕੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀਆਂ ਅੱਖਾਂ ਵਿਚ ਹੰਝੂ ਆ ਗਏ ਸਨ ਜਦਕਿ ਨਵੰਬਰ 1984 ਦੌਰਾਨ ਹੋਏ ਦੰਗਿਆਂ ’ਚ ਸਿੱਖ ਕੌਮ ਦੇ ਕੀਤੇ ਕਤਲਾਂ ਦਾ ਸੋਨੀਆਂ ਗਾਂਧੀ ਵਲੋਂ ਦ੍ਰਿਸ਼ ਦੇਖ ਕੇ ਗਹਿਰਾ ਦੁੱਖ ਜ਼ਾਹਿਰ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਮੂਹ ਸਿੱਖ ਧਰਮੀ ਫੌਜੀ ਜੂਨ 1984 ਪਰਿਵਾਰ ਵੈਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਕਿਹਾ ਕਿ ਪੰਥ ਤੇ ਕੌਮ ਦੇ ਵਾਰਿਸ ਅਖਵਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 42 ਸਾਲ ਬੀਤ ਜਾਣ ’ਤੇ ਅੱਜ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੋਏ ਹਮਲਿਆਂ ਸਬੰਧੀ ਕਿਉਂ ਚੁੱਪੀ ਬਣਾ ਰੱਖੀ ਜਦਕਿ ਕਾਂਗਰਸ ਤੋਂ ਇਲਾਵਾ ਭਾਜਪਾ ਦੇ ਲਾਲ ਕ੍ਰਿਸ਼ਨ ਅਡਵਾਨੀ ਨੇ ਆਪਣੀ ਕਿਤਾਬ ਵਿਚ ਜ਼ਿਕਰ ਕੀਤਾ ਕਿ ਬੀ.

ਪ੍ਰਧਾਨ ਬਲਦੇਵ ਸਿੰਘ ਧਰਮੀ ਫ਼ੌਜੀ 13-11-2026
ਧਾਰੀਵਾਲ, 12 ਨਵੰਬਰ (ਸਵਰਨ ਸਿੰਘ, ਲਖਬੀਰ ਸਿੰਘ ਖੁੰਡਾ)- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਵਲੋਂ ਹਾਲ ’ਚ ਜਾਰੀ ਕਿਤਾਬ ‘ਬਿਲੰਗਿੰਗ ਏ ਜਰਮਨੀ ਆਫ ਲਵ’ ਦੀ ਕਿਤਾਬ ਵਿਚ ਜਿਕਰ ਕੀਤਾ ਕਿ ਸਾਲ 1984 ਦੇ ਅਪ੍ਰੇਸ਼ਨ ਬਲੂ ਸਟਾਰ ਦੇ ਬਾਅਦ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਨਾਲ ਜੁੜੀਆਂ ਤਸਵੀਰਾਂ ਤੇ ਵੀਡੀਓ ਦੇਖ ਕੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀਆਂ ਅੱਖਾਂ ਵਿਚ ਹੰਝੂ ਆ ਗਏ ਸਨ ਜਦਕਿ ਨਵੰਬਰ 1984 ਦੌਰਾਨ ਹੋਏ ਦੰਗਿਆਂ ’ਚ ਸਿੱਖ ਕੌਮ ਦੇ ਕੀਤੇ ਕਤਲਾਂ ਦਾ ਸੋਨੀਆਂ ਗਾਂਧੀ ਵਲੋਂ ਦ੍ਰਿਸ਼ ਦੇਖ ਕੇ ਗਹਿਰਾ ਦੁੱਖ ਜ਼ਾਹਿਰ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਮੂਹ ਸਿੱਖ ਧਰਮੀ ਫੌਜੀ ਜੂਨ 1984 ਪਰਿਵਾਰ ਵੈਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਕਿਹਾ ਕਿ ਪੰਥ ਤੇ ਕੌਮ ਦੇ ਵਾਰਿਸ ਅਖਵਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 42 ਸਾਲ ਬੀਤ ਜਾਣ ’ਤੇ ਅੱਜ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੋਏ ਹਮਲਿਆਂ ਸਬੰਧੀ ਕਿਉਂ ਚੁੱਪੀ ਬਣਾ ਰੱਖੀ ਜਦਕਿ ਕਾਂਗਰਸ ਤੋਂ ਇਲਾਵਾ ਭਾਜਪਾ ਦੇ ਲਾਲ ਕ੍ਰਿਸ਼ਨ ਅਡਵਾਨੀ ਨੇ ਆਪਣੀ ਕਿਤਾਬ ਵਿਚ ਜ਼ਿਕਰ ਕੀਤਾ ਕਿ ਬੀ.ਜੇ.ਪੀ. ਦੀ ਲੀਡਰਸ਼ਿਪ ਵਲੋਂ ਹਮਲਾ ਕਰਨ ਲਈ ਉਤਸਾਹਿਤ ਕੀਤਾ ਗਿਆ ਸੀ। ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚ ਸਿੰਘ ਸਾਹਿਬਾਨਾਂ ਦਾ ਮਾਣ-ਸਤਿਕਾਰ ਤੇ ਪਹਿਚਾਣ ਸ੍ਰੀ ਅਕਾਲ ਤਖਤ ਸਾਹਿਬ ਕਾਰਨ ਹੁੰਦੀ ਹੈ ਪਰ ਦੁੱਖ ਦੀ ਗੱਲ ਹੈ ਕਿ ਜੂਨ 1984 ਦੌਰਾਨ ਹੋਏ ਫ਼ੌਜੀ ਹਮਲੇ ਕਾਰਨ ਢਹਿ-ਢੇਰੀ ਹੋਏ ਸ੍ਰੀ ਅਕਾਲ ਤਖਤ ਸਾਹਿਬ ਸਬੰਧੀ ਸਿੱਖ ਕੌਮ ਤੇ ਧਰਮੀ ਫ਼ੌਜੀਆਂ ਨੂੰ ਇਨਸਾਫ਼ ਦਿਵਾਉਣ ਲਈ ਪੰਥਕ ਅਖਵਾਉਣ ਵਾਲੇ ਚੁੱਪ ਕਿਉਂ ਹਨ। ਧਰਮੀ ਫ਼ੌਜੀਆਂ ਨੇ ਸਿੰਘ ਸਾਹਿਬਾਨਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਤੋਂ ਮੰਗ ਕੀਤੀ ਕਿ 20 ਨਵੰਬਰ ਨੂੰ ਹੋਣ ਜਾ ਰਹੇ ਜਨਰਲ ਇਜਲਾਸ ਤੋਂ ਪਹਿਲਾ ਧਰਮੀ ਫ਼ੌਜੀਆਂ ਤੇ ਕੌਮੀ ਜੱਥੇਬੰਦੀਆਂ ਨਾਲ ਵਿਚਾਰ ਕਰਨ ਸਬੰਧੀ ਮਟਿੰਗ ਬੁਲਾਈ ਜਾਵੇ।
ਪਿਛਲੀ ਖ਼ਬਰ ਸਰਕਾਰ ਬਣਨ ਮਗਰੋਂ ਨਸ਼ਾ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ - ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਸੀਨੀਅਰ ਪੱਤਰਕਾਰ ਜਸਪਾਲ ਸਿੰਘ ਢਿੱਲੋਂ ਨੂੰ ਸਦਮਾ, ਪਤਨੀ ਪਰਮਿੰਦਰ ਕੌਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।