13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅਕਾਲੀ ਸਰਕਾਰ ਆਉਣ ’ਤੇ ਨਸ਼ਾ ਪੀੜਤਾਂ ਲਈ ਮੁੜ ਵਸੇਬਾ ਪ੍ਰੋਗਰਾਮ ਚਲਾਇਆ ਜਾਵੇਗਾ-ਹਰਸਿਮਰਤ ਕੌਰ ਬਾਦਲ

ਗੁਰਦਾਸਪੁਰ, 12 ਨਵੰਬਰ (ਚੱਕਰਾਜਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼ੁਰੂ ਕੀਤੀ ਮੁਹਿੰਮ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਵਾਂਗੇ ਨਸ਼ਿਆਂ ਦਾ ਵਪਾਰ’ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਹਲਕਾ ਗੁਰਦਾਸਪੁਰ ਅੰਦਰ ਅੱਡਾ ਬੱਬੇਹਾਲੀ ਵਿਖੇ ਭਰਵੀਂ ਰੈਲੀ ਕੀਤੀ ਗਈ ਜਿਸ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵਲੋਂ ਬੀਬੀਆਂ ਤੇ ਅਕਾਲੀ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਪੰਜਾਬ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਦਾ ਢਿੰਡੋਰਾ ਪਿੱਟਣ ਵਾਲੇ ਮੁੱਖ ਮੰਤਰੀ ਦੱਸਣ ਕਿ ਪਿਛਲੇ ਪੰਜ ਸਾਲਾਂ ਵਿਚ ਉਨ੍ਹਾਂ ਨੇ ਨਸ਼ਾ ਤਸਕਰਾਂ ਦੇ ਕਿਹੜੇ ਸਰਗਣੇ ਗ੍ਰਿਫਤਾਰ ਕੀਤੇ ਅਤੇ ਉਹ ਪੰਜਾਬੀਆਂ ਨੂੰ ਇਹ ਵੀ ਦੱਸਣ ਕਿ ਉਨ੍ਹਾਂ ਨੇ ਹੁਣ ਤੱਕ ਚਿੱਟੇ ਦੀ ਕਿਹੜੀ ਫੈਕਟਰੀ ਦਾ ਭਾਂਡਾ ਭੰਨਿਆ ਹੈ । ਅਸਲ ਸੱਚਾਈ ਇਹ ਹੈ ਕਿ ਵੱਡੇ ਨਸ਼ਾ ਤਸਕਰਾਂ ਤੇ ਉਨ੍ਹਾਂ ਦੀਆਂ ਫੈਕਟਰੀਆਂ ਨੂੰ ਹੁਣ ਤੱਕ ਕਿਸੇ ਨੇ ਛੂਹਿਆ ਤੱਕ ਨਹੀਂ ਜਿਸ ਤੋਂ ਇਹ ਸਾਫ ਜ਼ਾਹਿਰ ਹੁੰਦਾ ਹੈ ਕਿ ਪੰਜਾਬ ਸਰਕਾਰ ਦਾ ਨਸ਼ਿਆਂ ਦੀ ਇਸ ਬੁਰਾਈ ਨੂੰ ਨਕੇਲ ਪਾਉਣ ਦਾ ਕੋਈ ਇਰਾਦਾ ਨਹੀਂ ਹੈ ।

ਪਿੰਡ ਬੱਬੇਹਾਲੀ ਵਿਖੇ ਰੈਲੀ ਦੌਰਾਨ ਸੰਬੋਧਨ ਕਰਦੇ ਹੋਏ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਅਤੇ ਗੁਰਬਚਨ ਸਿੰਘ ਬੱਬੇਹਾਲੀ ਅਤੇ ਮੌਕੇ ’ਤੇ ਹਾਜ਼ਰ ਔਰਤਾਂ ਦਾ ਭਰਵਾਂ ਇਕੱਠ। ਅਜੀਤ ਤਸਵੀਰਾਂ 13-11-2026
ਗੁਰਦਾਸਪੁਰ, 12 ਨਵੰਬਰ (ਚੱਕਰਾਜਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼ੁਰੂ ਕੀਤੀ ਮੁਹਿੰਮ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਵਾਂਗੇ ਨਸ਼ਿਆਂ ਦਾ ਵਪਾਰ’ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਹਲਕਾ ਗੁਰਦਾਸਪੁਰ ਅੰਦਰ ਅੱਡਾ ਬੱਬੇਹਾਲੀ ਵਿਖੇ ਭਰਵੀਂ ਰੈਲੀ ਕੀਤੀ ਗਈ ਜਿਸ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵਲੋਂ ਬੀਬੀਆਂ ਤੇ ਅਕਾਲੀ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਪੰਜਾਬ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਦਾ ਢਿੰਡੋਰਾ ਪਿੱਟਣ ਵਾਲੇ ਮੁੱਖ ਮੰਤਰੀ ਦੱਸਣ ਕਿ ਪਿਛਲੇ ਪੰਜ ਸਾਲਾਂ ਵਿਚ ਉਨ੍ਹਾਂ ਨੇ ਨਸ਼ਾ ਤਸਕਰਾਂ ਦੇ ਕਿਹੜੇ ਸਰਗਣੇ ਗ੍ਰਿਫਤਾਰ ਕੀਤੇ ਅਤੇ ਉਹ ਪੰਜਾਬੀਆਂ ਨੂੰ ਇਹ ਵੀ ਦੱਸਣ ਕਿ ਉਨ੍ਹਾਂ ਨੇ ਹੁਣ ਤੱਕ ਚਿੱਟੇ ਦੀ ਕਿਹੜੀ ਫੈਕਟਰੀ ਦਾ ਭਾਂਡਾ ਭੰਨਿਆ ਹੈ । ਅਸਲ ਸੱਚਾਈ ਇਹ ਹੈ ਕਿ ਵੱਡੇ ਨਸ਼ਾ ਤਸਕਰਾਂ ਤੇ ਉਨ੍ਹਾਂ ਦੀਆਂ ਫੈਕਟਰੀਆਂ ਨੂੰ ਹੁਣ ਤੱਕ ਕਿਸੇ ਨੇ ਛੂਹਿਆ ਤੱਕ ਨਹੀਂ ਜਿਸ ਤੋਂ ਇਹ ਸਾਫ ਜ਼ਾਹਿਰ ਹੁੰਦਾ ਹੈ ਕਿ ਪੰਜਾਬ ਸਰਕਾਰ ਦਾ ਨਸ਼ਿਆਂ ਦੀ ਇਸ ਬੁਰਾਈ ਨੂੰ ਨਕੇਲ ਪਾਉਣ ਦਾ ਕੋਈ ਇਰਾਦਾ ਨਹੀਂ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਨਸ਼ਿਆਂ ਕਾਰਨ ਮੌਤਾਂ ਦੀ ਗਿਣਤੀ 5 ਲੱਖ ਤੋਂ ਟੱਪ ਚੁੱਕੀ ਹੈ ਪਰ ਸਰਕਾਰ ਬਜਾਏ ਰੋਜ਼ਾਨਾ ਹੋ ਰਹੀਆਂ ਮੌਤਾਂ ਨੂੰ ਰੋਕਣ ਵਾਸਤੇ ਕਿਹੜੇ ਯਤਨ ਕਰ ਰਹੀ ਹੈ, ਇਸ ਦਾ ਜਵਾਬ ਲੋਕਾਂ ਨੂੰ ਦਿੱਤਾ ਜਾਵੇ । ਉਨ੍ਹਾਂ ਕਿਹਾ ਕਿ ਸੂਬੇ ਅੰਦਰੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮਹਿਲਾ ਡੀ.ਜੀ.ਪੀ. ਦੀ ਅਗਵਾਈ ਹੇਠ ਵਿਸ਼ੇਸ਼ ਟਾਸਕ ਫੋਰਸ ਗਠਿਤ ਕੀਤੀ ਜਾਵੇਗੀ, ਜੋ ਨਸ਼ਾ ਮਾਫੀਆ ਨਾਲ ਨਜਿੱਠੇਗੀ । ਉਨ੍ਹਾਂ ਔਰਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਾ ਵੇਚਣ ਵਾਲਿਆਂ ਤੇ ਉਨ੍ਹਾਂ ਦੀ ਪੁਸ਼ਤ ਪਨਾਹੀ ਕਰਨ ਵਾਲਿਆਂ ਦੀ ਸੂਚੀ ਤਿਆਰ ਰੱਖਣ ਤਾਂ ਜੋ ਸਮਾਂ ਆਉਣ ’ਤੇ ਇਨ੍ਹਾਂ ਖਿਲਾਫ ਠੋਸ ਕਾਰਵਾਈ ਕੀਤੀ ਜਾ ਸਕੇ । ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਸਰਕਾਰ ਆਉਣ ’ਤੇ ਨਸ਼ਾ ਪੀੜਤਾਂ ਵਾਸਤੇ ਮੁੜ ਵਸੇਬਾ ਪ੍ਰੋਗਰਾਮ ਚਲਾਇਆ ਜਾਵੇਗਾ ਤੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਵਾਸਤੇ ਹੁਨਰ ਸਿਖਲਾਈ ਦਿੱਤੀ ਜਾਵੇਗੀ । ਇਸੇ ਤਰ੍ਹਾਂ ਨਵਾਂ ਕਾਨੂੰਨ ਬਣਾ ਕੇ ਨਸ਼ਾ ਤਸਕਰਾਂ ਨੂੰ 10 ਸਾਲ ਜ਼ਮਾਨਤ ਨਾ ਮਿਲਣੀ ਯਕੀਨੀ ਬਣਾਈ ਜਾਵੇਗੀ ਤੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਕੇ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬੀ ਗੁਰਨਾਮ ਕੌਰ ਬੱਬੇਹਾਲੀ, ਬਲਵਿੰਦਰ ਕੌਰ ਤਤਲੇ ਹਲਕਾ ਪ੍ਰਧਾਨ, ਸਮਿਕਸ਼ਨ ਸੈਣੀ, ਸਾਬਕਾ ਕੌਂਸਲਰ ਜਗਬੀਰ ਕੌਰ, ਮੈਂਬਰ ਪੰਚਾਇਤ ਹਰਜਿੰਦਰ ਕੌਰ, ਮੈਂਬਰ ਪੰਚਾਇਤ ਪਵਨਦੀਪ ਕੌਰ, ਮੈਂਬਰ ਪੰਚਾਇਤ ਪਰਿਤਪਾਲ ਕੌਰ, ਮੈਂਬਰ ਪੰਚਾਇਤ ਰਿੰਪੀ, ਸੁਨੀਤਾ ਕੁਮਾਰੀ, ਮੈਂਬਰ ਪੰਚਾਇਤ ਸੁਦੇਸ਼ ਕੁਮਾਰੀ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਮੱਧ ਪ੍ਰਦੇਸ਼ ਪਹਿਲੀ ਵਾਰ ਕਰੇਗਾ ਮਹਿਲਾ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਅਗਲੀ ਖ਼ਬਰ ਬਟਾਲਾ ਪੁਲਿਸ ਵਲੋਂ 8 ਪਿਸਤੌਲਾਂ, 2 ਕਿਲੋ ਦੇ ਕਰੀਬ ਹੈਰੋਇਨ, 63 ਕਾਰਤੂਸ, 6 ਮੈਗਜ਼ੀਨ ਸਮੇਤ ਤਿੰਨ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।