14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਦੋ ਰੋਜ਼ਾ ਅੰਤਰ ਸਕੂਲ ਖੇਡਾਂ ਕਰਵਾਈਆਂ

ਧਾਰੀਵਾਲ, 13 ਨਵੰਬਰ (ਸਵਰਨ ਸਿੰਘ)-ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ 2 ਰੋਜ਼ਾ ਅੰਤਰ ਸਕੂਲ ਖੇਡਾਂ ਕਰਵਾਈਆਂ ਗਈਆਂ। ਪਹਿਲੇ ਦਿਨ ਅਥਲੈਟਿਕਸ ਈਵੈਂਟ 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ ਤੇ 1500 ਮੀਟਰ ਦੌੜਾਂ, ਰਿਲੇਅ ਦੌੜ, ਲੰਮੀ ਛਾਲ, ਉਚੀ ਛਾਲ, ਸ਼ਾਟਪੁੱਟ, ਖੋ-ਖੋ, ਬੈਡਮਿੰਟਨ ਤੇ ਬਾਕਸਿੰਗ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹ ਵਿਚ ਇਲਾਕੇ ਦੇ ਸਕੂਲਾਂ ਨੇ ਭਾਗ ਲਿਆ।

ਅਜੀਤ ਡੈਸਕ 14-11-2026
ਧਾਰੀਵਾਲ, 13 ਨਵੰਬਰ (ਸਵਰਨ ਸਿੰਘ)-ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ 2 ਰੋਜ਼ਾ ਅੰਤਰ ਸਕੂਲ ਖੇਡਾਂ ਕਰਵਾਈਆਂ ਗਈਆਂ। ਪਹਿਲੇ ਦਿਨ ਅਥਲੈਟਿਕਸ ਈਵੈਂਟ 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ ਤੇ 1500 ਮੀਟਰ ਦੌੜਾਂ, ਰਿਲੇਅ ਦੌੜ, ਲੰਮੀ ਛਾਲ, ਉਚੀ ਛਾਲ, ਸ਼ਾਟਪੁੱਟ, ਖੋ-ਖੋ, ਬੈਡਮਿੰਟਨ ਤੇ ਬਾਕਸਿੰਗ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹ ਵਿਚ ਇਲਾਕੇ ਦੇ ਸਕੂਲਾਂ ਨੇ ਭਾਗ ਲਿਆ। ਕਾਲਜ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਖੇਡਾਂ ਦਾ ਉਦਘਾਟਨ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕੋਚ ਕੁਲਵਿੰਦਰ ਸਿੰਘ, ਕੋਚ ਗੁਰਵਿੰਦਰ ਸਿੰਘ ਗੈਰੀ, ਕੋਚ ਮਨੀਸ਼ ਕੁਮਾਰ ਤੇ ਕੋਚ ਗੁਰਪ੍ਰੀਤ ਸਿੰਘ ਦਾ ਧੰਨਵਾਦ ਕੀਤਾ। ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰੋਫ਼ੈਸਰ ਡਾ. ਆਤਮਾ ਸਿੰਘ ਨੇ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ। ਖੇਡਾਂ ਦੇ ਕੋਆਰਡੀਨੇਟਰ ਪ੍ਰੋ. ਹਰਜੀਤ ਕੌਰ ਸਰੀਰਿਕ ਸਿੱਖਿਆ ਦੀ ਵਿਸ਼ੇਸ਼ ਭੂਮਿਕਾ ਰਹੀ।
ਪਿਛਲੀ ਖ਼ਬਰ ‘ ਆਪ’ ਆਗੂ ਦਪਿੰਦਰ ਸਿੰਘ ਰੋਬਿਨ ਵਲੋਂ ਰਮਨ ਬਹਿਲ ਨੂੰ ਦੂਜੀ ਵਾਰ ਟਿਕਟ ਮਿਲਣ ’ਤੇ ਵਧਾਈ ਅਗਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਦੀਆਂ ਸਾਲਾਨਾ ਖੇਡਾਂ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।