14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

‘ ਆਪ’ ਆਗੂ ਦਪਿੰਦਰ ਸਿੰਘ ਰੋਬਿਨ ਵਲੋਂ ਰਮਨ ਬਹਿਲ ਨੂੰ ਦੂਜੀ ਵਾਰ ਟਿਕਟ ਮਿਲਣ ’ਤੇ ਵਧਾਈ

ਗੁਰਦਾਸਪੁਰ, 13 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੇ ਸੀਨੀਅਰ ਆਗੂ ਦਪਿੰਦਰ ਸਿੰਘ ਰੋਬਿਨ ਨੇ ਰਮਨ ਬਹਿਲ ਨੂੰ ਦੂਜੀ ਵਾਰ ਟਿਕਟ ਨਾਲ ਨਿਵਾਜਣ ’ਤੇ ਆਮ ਆਦਮੀ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਰਮਨ ਬਹਿਲ ਗੁਰਦਾਸਪੁਰ ਦੀ ਇਮਾਨਦਾਰ ਸ਼ਖਸੀਅਤ ਹਨ ਅਤੇ ਹਮੇਸ਼ਾ ਗੁਰਦਾਸਪੁਰ ਹਲਕੇ ਦੇ ਵਿਕਾਸ ਕਾਰਜਾਂ ਨੂੰ ਸਮਰਪਿਤ ਰਹੇ ਹਨ।

ਆਪ ਆਗੂ ਦਪਿੰਦਰ ਸਿੰਘ 14-11-2026
ਗੁਰਦਾਸਪੁਰ, 13 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੇ ਸੀਨੀਅਰ ਆਗੂ ਦਪਿੰਦਰ ਸਿੰਘ ਰੋਬਿਨ ਨੇ ਰਮਨ ਬਹਿਲ ਨੂੰ ਦੂਜੀ ਵਾਰ ਟਿਕਟ ਨਾਲ ਨਿਵਾਜਣ ’ਤੇ ਆਮ ਆਦਮੀ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਰਮਨ ਬਹਿਲ ਗੁਰਦਾਸਪੁਰ ਦੀ ਇਮਾਨਦਾਰ ਸ਼ਖਸੀਅਤ ਹਨ ਅਤੇ ਹਮੇਸ਼ਾ ਗੁਰਦਾਸਪੁਰ ਹਲਕੇ ਦੇ ਵਿਕਾਸ ਕਾਰਜਾਂ ਨੂੰ ਸਮਰਪਿਤ ਰਹੇ ਹਨ। ਉਨ੍ਹਾਂ ਨੇ ਹਲਕਾ ਇੰਚਾਰਜ ਹੋਣ ਦੇ ਨਾਤੇ ਹਰ ਵਰਗ ਦੇ ਲੋਕਾਂ ਦੀ ਸਹਾਇਤਾ ਕਰਨ ਨੂੰ ਤਰਜੀਹ ਦਿੱਤੀ, ਜਿਸ ਨਾਲ ਗੁਰਦਾਸਪੁਰ ਸ਼ਹਿਰ ਅੰਦਰ ਇਸ ਵਾਰ ਜਨਤਾ ਉਨ੍ਹਾਂ ਨਾਲ ਚਟਾਨ ਵਾਂਗ ਖੜੀ ਹੈ ਤੇ ਉਨ੍ਹਾਂ ਦੀ ਜਿੱਤ ਲਈ ਅਗੇਤੀਆਂ ਮੀਟਿੰਗਾਂ ਦਾ ਸਿਲਸਿਲਾ ਆਰੰਭ ਕਰ ਦਿੱਤਾ ਹੈ । ਦੂਜੇ ਪਾਸੇ ਲੋਕ ਉਨ੍ਹਾਂ ’ਤੇ ਪੂਰਨ ਭਰੋਸਾ ਜਿਤਾ ਰਹੇ ਹਨ ਜਿਸ ਨਾਲ ਰਮਨ ਬਹਿਲ ਨੂੰ ਗੁਰਦਾਸਪੁਰ ਹਲਕੇ ਤੋਂ ਸ਼ਾਨਦਾਰ ਜਿੱਤ ਹਾਸਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਅੰਦਰ ਪਹਿਲਾਂ ਨਾਲੋਂ ਆਪ ਦਾ ਆਧਾਰ ਕਾਫੀ ਪ੍ਰਭਾਵਸ਼ਾਲੀ ਬਣਿਆ ਹੈ ਤੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ।
ਪਿਛਲੀ ਖ਼ਬਰ ਹੈਰੋਇਨ, ਡਰੱਗ ਮਨੀ ਸਮੇਤ 4 ਵਿਅਕਤੀ ਤੇ ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਦੋ ਰੋਜ਼ਾ ਅੰਤਰ ਸਕੂਲ ਖੇਡਾਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।