14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਿਹਤ ਵਿਭਾਗ ਦੇ ਆਊਟਸੋਰਸ ਮੁਲਾਜ਼ਮਾਂ ਵਲੋਂ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਵਿਖੇ ਧਰਨਾ 17 ਨੂੰ

ਪਠਾਨਕੋਟ, 13 ਨਵੰਬਰ (ਵਿਨੋਦ)- ਨਸ਼ਾ ਛੁਡਾਓ ਕੇਂਦਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਹੁਕਮਾਂ ਦੇ ਚੱਲਦੇ ਦੇ ਸੂਬਾ ਪ੍ਰਧਾਨ ਪਾਰਸ ਮੱਕੜ ਆਹਵਾਨ ਤੇ ਵਿਭਾਗ ਅਧੀਨ ਡੀ-ਐਡੀਕਸ਼ਨ, ਰੀਹੈਬਲੀਟੇਸ਼ਨ ਤੇ ਓਟ ਸੈਂਟਰਾਂ ਵਿਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਆਊਟਸੋਰਸ ਮੁਲਾਜ਼ਮਾਂ ਵਲੋਂ ਆਪਣੀ ਮੰਗਾਂ ਨੂੰ ਲੈ ਕੇ ਐਸ. ਐਮ.

ਅਜੀਤ ਡੈਸਕ 14-11-2026
ਪਠਾਨਕੋਟ, 13 ਨਵੰਬਰ (ਵਿਨੋਦ)- ਨਸ਼ਾ ਛੁਡਾਓ ਕੇਂਦਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਹੁਕਮਾਂ ਦੇ ਚੱਲਦੇ ਦੇ ਸੂਬਾ ਪ੍ਰਧਾਨ ਪਾਰਸ ਮੱਕੜ ਆਹਵਾਨ ਤੇ ਵਿਭਾਗ ਅਧੀਨ ਡੀ-ਐਡੀਕਸ਼ਨ, ਰੀਹੈਬਲੀਟੇਸ਼ਨ ਤੇ ਓਟ ਸੈਂਟਰਾਂ ਵਿਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਆਊਟਸੋਰਸ ਮੁਲਾਜ਼ਮਾਂ ਵਲੋਂ ਆਪਣੀ ਮੰਗਾਂ ਨੂੰ ਲੈ ਕੇ ਐਸ.ਐਮ.ਓ. ਪਠਾਨਕੋਟ ਡਾ: ਸੁਨੀਲ ਚੰਦ ਨੂੰ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਜਿਨ੍ਹਾਂ ਵਿਚ ਮੁੱਖ ਤੌਰ ’ਤੇ ਸਾਲ 2018 ਤੋਂ ਬੰਦ ਕੀਤਾ ਗਿਆ 6 ਫ਼ੀਸਦੀ ਸਾਲਾਨਾ ਇੰਕਰੀਮੈਂਟ ਮੁੜ ਲਾਗੂ ਕਰਨਾ, ਮੁਲਾਜ਼ਮਾਂ ਦਾ ਲੰਬੇ ਸਮੇਂ ਤੋਂ ਬੰਦ ਪਿਆ ਬੋਨਸ ਮੁੜ ਚਾਲੂ ਕਰਨਾ, ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆਉਣ ਸੰਬੰਧੀ ਨਿਯੁਕਤੀ ਪੱਤਰ ਜਾਰੀ ਕਰਨਾ, ਆਗੂਆਂ ਕਿਹਾ ਕਿ ਇਨ੍ਹਾਂ ਮੰਗਾਂ ਸਬੰਧੀ ਕਈ ਵਾਰ ਮੀਟਿੰਗਾਂ ਤੇ ਭਰੋਸੇ ਮਿਲਣ ਦੇ ਬਾਵਜੂਦ ਸਰਕਾਰ ਵਲੋਂ ਕੋਈ ਅਮਲੀ ਕਦਮ ਨਹੀਂ ਚੁੱਕਿਆ ਗਿਆ। ਸਰਕਾਰ ਦੇ ਵਾਰ-ਵਾਰ ਲਾਰਿਆਂ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਜਥੇਬੰਦੀ ਵਲੋਂ 17 ਨਵੰਬਰ ਨੂੰ ਸਵੇਰੇ 10 ਵਜੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਫ਼ਤਰ ਚੰਡੀਗੜ੍ਹ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਉਪਰੋਕਤ ਮੰਗਾਂ ਦਾ ਕੋਈ ਠੋਸ ਹੱਲ ਨਾ ਕੀਤਾ ਗਿਆ ਅਤੇ ਮੰਗਾਂ ਨੂੰ ਅਮਲੀ ਰੂਪ ਵਿਚ ਲਾਗੂ ਨਾ ਕੀਤਾ ਗਿਆ ਤਾਂ ਧਰਨੇ ਤੋਂ ਬਾਅਦ ਮੁਲਾਜ਼ਮਾਂ ਵਲੋਂ ਸਿਹਤ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕੀਤਾ ਜਾਵੇਗਾ ।
ਪਿਛਲੀ ਖ਼ਬਰ ਅੱਗ ’ਤੇ ਕਾਬੂ ਪਾਉਣ ਤੋਂ ਬਾਅਦ ਪਹੁੰਚੀ ਫਾਇਰ ਬ੍ਰਿਗੇਡ ਅਗਲੀ ਖ਼ਬਰ ਸਪੈਸ਼ਲ ਕੇਡਰ ਅਧਿਆਪਕਾਂ ਵਲੋਂ ਗੈਰ-ਵਿੱਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।