14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਿਵਲ ਹਸਪਤਾਲ ਪਠਾਨਕੋਟ ਵਿਖੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਦੀ ਹੜਤਾਲ

ਪਠਾਨਕੋਟ, 13 ਨਵੰਬਰ (ਸੁਮਿਤ)- ਨੈਸ਼ਨਲ ਹੈਲਥ ਮਿਸ਼ਨ (ਐਨ. ਐਚ.

ਅਜੀਤ ਡੈਸਕ 14-11-2026
ਪਠਾਨਕੋਟ, 13 ਨਵੰਬਰ (ਸੁਮਿਤ)- ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਤਹਿਤ ਕੰਮ ਕਰ ਰਹੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ । ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ। ਮੁਲਾਜ਼ਮਾਂ ਦੀ ਹੜਤਾਲ ਕਾਰਨ ਪਿਛਲੇ ਪੰਜ-ਛੇ ਦਿਨਾਂ ਤੋਂ ਹਸਪਤਾਲ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਨੂੰ ਮਜ਼ਬੂਰਨ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਅਤੇ ਸਮੱਸਿਆਵਾਂ ਦਾ ਸਥਾਈ ਹੱਲ ਕੱਢਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ , ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ । ਉੱਧਰ ਲਗਾਤਾਰ ਜਾਰੀ ਹੜਤਾਲ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਨਾਲ ਹਸਪਤਾਲ ਵਿਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਿਛਲੀ ਖ਼ਬਰ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਅਰਜਨ ਦੇਵ ਪ੍ਰਾਇਮਰੀ ਸਕੂਲ ਪਠਾਨਕੋਟ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।