15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਆਰ . ਆਰ . ਬਾਵਾ ਡੀ . ਏ . ਵੀ . ਕਾਲਜੀਏਟ ਸਕੂਲ ਵਿਖੇ ਲੇਖ ਲਿਖਣ ਮੁਕਾਬਲੇ ਕਰਵਾਏ

ਬਟਾਲਾ, 14 ਨਵੰਬਰ (ਸਤਿੰਦਰ ਸਿੰਘ)- ਆਰ. ਆਰ.

ਅਜੀਤ ਡੈਸਕ 15-11-2026
ਬਟਾਲਾ, 14 ਨਵੰਬਰ (ਸਤਿੰਦਰ ਸਿੰਘ)- ਆਰ.ਆਰ.ਬਾਵਾ ਡੀ.ਏ.ਵੀ. ਕਾਲਜੀਏਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਦੇ ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀਮਤੀ ਏਕਤਾ ਭੰਡਾਰੀ (ਕੋਆਰਡੀਨੇਟਰ, ਸਕੂਲ) ਅਤੇ ਰਣਜੀਤ ਕੌਰ ਦੀ ਯੋਗ ਅਗਵਾਈ ਹੇਠ ਕਾਲਜ ਵਿਖੇ ਸਿਸਟਮੈਟਿਕ ਵੋਟਰਸ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਲੋਕਤੰਤਰ ਵਿਚ ਹਰ ਵੋਟ ਦੀ ਅਹਿਮੀਅਤ ਵਿਸ਼ੇ ਤੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਮੁਕਾਬਲਿਆਂ ਵਿਚ ਸੁਖਮਨਪ੍ਰੀਤ ਕੌਰ ਨੇ ਪਹਿਲਾ, ਰਾਜਦੀਪ ਕੌਰ ਤੇ ਹਰਮਨਪ੍ਰੀਤ ਕੌਰ ਨੇ ਕ੍ਰਮਵਾਰ ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਇਸ ਸਾਰਥਕ ਗਤੀਵਿਧੀ ਦੇ ਸਫਲ ਆਯੋਜਨ ਲਈ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਪਿੰਡਾਂ ਦੇ ਲੋਕਾਂ ਨੂੰ ਟੀਕਾਕਰਨ ਦੀ ਸਹੀ ਸਹੂਲਤ ਨਾ ਮਿਲਣ ਕਰਕੇ ਹੋ ਰਹੀ ਪ੍ਰੇਸ਼ਾਨ ਕਈ ਗਰਭਵਤੀ ਔਰਤਾਂ ਅਤੇ ਬੱਚੇ ਟੀਕਾਕ... ਅਗਲੀ ਖ਼ਬਰ ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਦੇ ਵਿਦਿਆਰਥੀ ਨੇ ਕੁਰਾਸ਼ ਖੇਡ ਮੁਕਾਬਲੇ ’ ਚੋਂ ਕਾਂਸੀ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।