15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮਸੀਹੀ ਭਾਈਚਾਰੇ ਨੂੰ ਸਿਰਫ਼ ਵੋਟ ਬੈਂਕ ਨਾ ਸਮਝਿਆ ਜਾਵੇ - ਸਾਬਕਾ ਚੇਅਰਮੈਨ ਮੁਨੱਵਰ ਮਸੀਹ

ਗੁਰਦਾਸਪੁਰ, 14 ਨਵੰਬਰ (ਚੱਕਰਾਜਾ)- ਪੰਜਾਬ ਦੇ ਸਰਹੱਦੀ ਤੇ ਮਾਝਾ-ਦੁਆਬਾ ਖੇਤਰ ਦੇ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ, ਜਲੰਧਰ ਤੇ ਫ਼ਿਰੋਜ਼ਪੁਰ ਵਿਖੇ ਮਸੀਹੀ ਭਾਈਚਾਰੇ ਦੀ ਮਜ਼ਬੂਤ ਅਤੇ ਅਹਿਮ ਹਾਜ਼ਰੀ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਨ੍ਹਾਂ ਜ਼ਿਲ੍ਹਿਆਂ ਅੰਦਰ ਭਾਈਚਾਰਾ ਇਕ ਨਿਰਣਾਇਕ ਭੂਮਿਕਾ ਨਿਭਾਉਣ ਦੀ ਸਥਿਤੀ ਵਿਚ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਇੰਨੀ ਵੱਡੀ ਹਾਜ਼ਰੀ ਦੇ ਬਾਵਜੂਦ ਭਾਈਚਾਰੇ ਨੂੰ ਹਰ ਵਾਰ ਸਿਰਫ਼ ਵੋਟਾਂ ਦੀ ਗਿਣਤੀ ਵਜੋਂ ਵੇਖਿਆ ਜਾਂਦਾ ਹੈ ਅਤੇ ਉਸ ਦੀ ਭਲਾਈ ਤੇ ਤਰੱਕੀ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾਂਦੇ।

ਅਮਰਜੀਤ ਸਿੰਘ ਤੇ ਸੁਖਬੀਰ ਕੌਰ ਵਾਸੀ ਬਖ਼ਤਪੁਰ (ਗੁਰਦਾਸਪੁਰ) ਨੇ ਵਿਆਹ ਦੀ ਵਰ੍ਹੇਗੰਢ ਮਨਾਈ। 15-11-2026
ਗੁਰਦਾਸਪੁਰ, 14 ਨਵੰਬਰ (ਚੱਕਰਾਜਾ)- ਪੰਜਾਬ ਦੇ ਸਰਹੱਦੀ ਤੇ ਮਾਝਾ-ਦੁਆਬਾ ਖੇਤਰ ਦੇ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ, ਜਲੰਧਰ ਤੇ ਫ਼ਿਰੋਜ਼ਪੁਰ ਵਿਖੇ ਮਸੀਹੀ ਭਾਈਚਾਰੇ ਦੀ ਮਜ਼ਬੂਤ ਅਤੇ ਅਹਿਮ ਹਾਜ਼ਰੀ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਨ੍ਹਾਂ ਜ਼ਿਲ੍ਹਿਆਂ ਅੰਦਰ ਭਾਈਚਾਰਾ ਇਕ ਨਿਰਣਾਇਕ ਭੂਮਿਕਾ ਨਿਭਾਉਣ ਦੀ ਸਥਿਤੀ ਵਿਚ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਇੰਨੀ ਵੱਡੀ ਹਾਜ਼ਰੀ ਦੇ ਬਾਵਜੂਦ ਭਾਈਚਾਰੇ ਨੂੰ ਹਰ ਵਾਰ ਸਿਰਫ਼ ਵੋਟਾਂ ਦੀ ਗਿਣਤੀ ਵਜੋਂ ਵੇਖਿਆ ਜਾਂਦਾ ਹੈ ਅਤੇ ਉਸ ਦੀ ਭਲਾਈ ਤੇ ਤਰੱਕੀ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾਂਦੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਮੁਨੱਵਰ ਮਸੀਹ ਵਲੋਂ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ, ਰੁਜ਼ਗਾਰ, ਸਮਾਜਿਕ ਸੁਰੱਖਿਆ ਤੇ ਵਿਕਾਸ ਦੇ ਮਾਮਲਿਆਂ ਵਿਚ ਭਾਈਚਾਰੇ ਦੀਆਂ ਮੰਗਾਂ ਸਾਲਾਂ ਤੋਂ ਅਣਗੌਲੀਆਂ ਹੁੰਦੀਆਂ ਆ ਰਹੀਆਂ ਹਨ। ਸਭ ਤੋਂ ਵੱਧ ਦੁੱਖ ਦੀ ਗੱਲ ਇਹ ਹੈ ਕਿ ਕੋਈ ਵੀ ਸਿਆਸੀ ਪਾਰਟੀ ਮਸੀਹੀ ਭਾਈਚਾਰੇ ਨੂੰ ਵਿਧਾਨ ਸਭਾ ਦੀ ਇਕ ਸੀਟ ਤੱਕ ਦੇਣ ਦੀ ਲੋੜ ਨਹੀਂ ਸਮਝਦੀ। ਉਨ੍ਹਾਂ ਕਿਹਾ ਕਿ ਕ੍ਰਿਸ਼ਚਨ ਫਰੰਟ ਵਲੋਂ ਅਗਲੇ ਹਫ਼ਤੇ ਮੀਟਿੰਗ ਕੀਤੀ ਜਾ ਰਹੀ ਹੈ ਜਿਸ ਵਿਚ ਭਾਈਚਾਰੇ ਨਾਲ ਸਬੰਧਿਤ ਸਾਰੇ ਸਿਆਸੀ ਆਗੂ, ਬੁੱਧੀਜੀਵੀ, ਧਾਰਮਿਕ ਸ਼ਖ਼ਸੀਅਤਾਂ ਤੇ ਪਾਸਟਰ ਇਕ ਮੰਚ ’ਤੇ ਇਕੱਠੇ ਹੋਣਗੇ ਜਿਸ ਵਿਚ ਭਾਈਚਾਰੇ ਦੀ ਸਿਆਸੀ ਪ੍ਰਤੀਨਿਧਤਾ ਤੇ ਵਿਧਾਨ ਸਭਾ ਵਿਚ ਹਿੱਸੇਦਾਰੀ ਦੀ ਮੰਗ, ਸਿੱਖਿਆ, ਰੁਜ਼ਗਾਰ ਤੇ ਸਮਾਜਿਕ ਵਿਕਾਸ ਲਈ ਠੋਸ ਯੋਜਨਾਵਾਂ, ਭਾਈਚਾਰੇ ਦੇ ਹੱਕਾਂ, ਸੁਰੱਖਿਆ ਤੇ ਸਨਮਾਨ ਦੀ ਰਾਖੀ ਤੇ ਚੋਣਾਂ ਸਬੰਧੀ ਸਾਂਝੀ ਰਣਨੀਤੀ ਬਾਰੇ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਭਾਈਚਾਰੇ ਦੇ ਸਰਬਪੱਖੀ ਵਿਕਾਸ ਲਈ ਇਕ ਵਿਸਤ੍ਰਿਤ ਰੋਡ ਮੈਪ ਤਿਆਰ ਕੀਤਾ ਜਾਵੇਗਾ। ਉਨ੍ਹਾਂ ਭਾਈਚਾਰੇ ਦੇ ਸਾਰੇ ਵਰਗਾਂ, ਨੌਜਵਾਨਾਂ, ਮਹਿਲਾਵਾਂ, ਪਾਸਟਰਾਂ ਤੇ ਸਮਾਜ ਸੇਵੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੀਟਿੰਗ ਵਿਚ ਪਹੁੰਚਣ।
ਪਿਛਲੀ ਖ਼ਬਰ ਵੱਖ - ਵੱਖ ਸਿੱਖਿਆ ਸੰਸਥਾਵਾਂ ’ ਚ ਵਿਦਿਆਰਥੀਆਂ ਨੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਹੋਲੀ ਚਾਇਲਡ ਸਕੂਲ ਛੋਹਣ ਅਗਲੀ ਖ਼ਬਰ ਗੁਰਦਾਸਪੁਰ ਵਿਖੇ ਸਾਰੰਗਪ੍ਰੀਤ ਸਿੰਘ ਔਜਲਾ ਨੇ ਨਵੇਂ ਟਰਾਂਸਪੋਰਟ ਅਫ਼ਸਰ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।