15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਾਹਿਬਜ਼ਾਦਿਆਂ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਬਟਾਲਾ, 14 ਨਵੰਬਰ (ਸਤਿੰਦਰ ਸਿੰਘ)- ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਣਜੀਤ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਫਤਹਿ ਸਿੰਘ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਧਾਰਮਿਕ ਸਮਾਗਮ ਕਰਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 15-11-2026
ਬਟਾਲਾ, 14 ਨਵੰਬਰ (ਸਤਿੰਦਰ ਸਿੰਘ)- ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਣਜੀਤ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਫਤਹਿ ਸਿੰਘ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਧਾਰਮਿਕ ਸਮਾਗਮ ਕਰਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਜਾਣਕਾਰੀ ਦਿੰਦਿਆਂ ਪ੍ਰਧਾਨ ਰਣਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਤਹਿਸੀਲ ਕੰਪਲੈਕਸ ਵਿਖੇ 30 ਨਵੰਬਰ ਨੂੰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਫਤਹਿ ਸਿੰਘ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ ਜਿਸ ਵਿਚ ਸਭ ਤੋਂ ਪਹਿਲਾਂ ਸੁਖਮਨੀ ਸਾਹਿਬ ਦੇ ਪਾਠ ਹੋਣਗੇ ਤੇ ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਤੇ ਕਥਾ ਵਿਚਾਰਾਂ ਕੀਤੀਆਂ ਜਾਣਗੀਆਂ, ਇਸ ਸੰੰਬੰਧੀ ਨਾਇਬ ਤਹਿਸੀਲਦਾਰ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ਅਮਰੀਕ ਸਿੰਘ ਨੰਬਰਦਾਰ, ਜਸਵਿੰਦਰ ਸਿੰਘ ਨੰਬਰਦਾਰ, ਸੁਖਵਿੰਰ ਸਿੰਘ ਨੰਬਰਦਾਰ, ਜਸਵੰਤ ਸਿੰਘ ਨੰਬਰਦਾਰ, ਸੂਬਾ ਸਿੰਘ ਨੰਬਰਦਾਰ, ਸੁਰਿੰਦਰ ਕੁਮਾਰ ਨੰਬਰਦਾਰ, ਜਗਦੀਸ਼ ਸਿੰਘ ਨੰਬਰਦਾਰ, ਸੁਰਿੰਦਰ ਸਿੰਘ ਨੰਬਰਦਾਰ, ਚਰਨਜੀਤ ਸਿੰਘ ਨੰਬਰਦਾਰ, ਤਰਨਜੀਤ ਸਿੰਘ ਨੰਬਰਦਾਰ, ਨੱਥਾ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਯਤਨਾਂ ਸਦਕਾ 45 ਸਾਲਾਂ ਬਾਅਦ ਬਣੀ ਗਲੀ ਅਗਲੀ ਖ਼ਬਰ ਹਲਕਾ ਵਿਧਾਇਕਾ ਅਰੁਣਾ ਚੌਧਰੀ ਤੇ ਅਸ਼ੋਕ ਚੌਧਰੀ ਵਲੋਂ ਪੁਰਾਣਾ ਸ਼ਾਲਾ ਵਿਖੇ ਭਰਵੀਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।