ਹਲਕਾ ਭੋਆ ਤੋਂ ਕਾਂਗਰਸੀ ਆਗੂ ਸਤੀਸ਼ ਜੱਟ ਪੰਮਾ ਤੇ ਰਾਜ ਕੁਮਾਰ ਸਿਹੋੜਾ ਨੇ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ
ਨਰੋਟ ਜੈਮਲ ਸਿੰਘ, 14 ਨਵੰਬਰ (ਸ਼ਸ਼ੀ ਕੁਮਾਰ) -ਕਾਂਗਰਸ ਪਾਰਟੀ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧ ਵਿਚ ਗੁਰਦਾਸਪੁਰ ਵਿਖੇ ਹੋਈ ਮੀਟਿੰਗ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਵਿਸ਼ੇਸ਼ ਤੌਰ ’ਤੇ ਪਹੁੰਚੇ।
ਅਜੀਤ ਡੈਸਕ
15-11-2026