15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਵੱਖ - ਵੱਖ ਸਿੱਖਿਆ ਸੰਸਥਾਵਾਂ ’ ਚ ਵਿਦਿਆਰਥੀਆਂ ਨੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਮੋਂਟੇਸਰੀ ਕੈਂਬਰਿਜ ਸਕੂਲ

ਪਠਾਨਕੋਟ, 14ਨਵੰਬਰ (ਸੰਧੂ)- ਮੋਂਟੇਸਰੀ ਕੈਂਬਰਿਜ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਖੇਡ ਉਤਸਵ ਕਰਵਾਇਆ ਗਿਆ ਜਿਸ ਵਿਚ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 15-11-2026
ਪਠਾਨਕੋਟ, 14ਨਵੰਬਰ (ਸੰਧੂ)- ਮੋਂਟੇਸਰੀ ਕੈਂਬਰਿਜ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਖੇਡ ਉਤਸਵ ਕਰਵਾਇਆ ਗਿਆ ਜਿਸ ਵਿਚ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਦੌਰਾਨ ਨੰਨ੍ਹੇ ਵਿਦਿਆਰਥੀਆਂ ਲਈ ਖਰਗੋਸ਼ ਤੇ ਗਾਜਰ ਦੌੜ, ਪਲੇਟ ਸੰਤੁਲਨ ਦੌੜ, ਬਾਲਟੀ ਤੇ ਗੇਂਦ ਦੌੜ, ਰੁਕਾਵਟ ਦੌੜ, ਗੁਬਾਰਾ ਸੰਤੁਲਨ, ਕਿਤਾਬ ਸੰਤੁਲਨ ਤੇ ਨਿੰਬੂ-ਚਮਚਾ ਦੌੜ ਸਮੇਤ ਵੱਖ-ਵੱਖ ਮਨੋਰੰਜਕ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 50 ਤੇ 100 ਮੀਟਰ ਦੌੜ, ਬੋਰੀ ਦੌੜ, ਸ਼ਟਲ ਦੌੜ ਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ। ਸਕੂਲ ਦੇ ਚੇਅਰਮੈਨ ਵਿਨੋਦ ਮਹਾਜਨ, ਵਾਈਸ ਚੇਅਰਮੈਨ ਆਕਾਸ਼ ਮਹਾਜਨ ਤੇ ਡਾਇਰੈਕਟਰ-ਪ੍ਰਿੰਸੀਪਲ ਰਸ਼ਮੀ ਆਹਲੂਵਾਲੀਆ ਨੇ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਆਕਸੀਲੀਅਮ ਇੰਟਰਨੈਸ਼ਨਲ ਸਕੂਲ ਸ਼ਾਹਪੁਰ ਕੰਢੀ, (ਰਣਜੀਤ ਸਿੰਘ)- ਆਕਸੀਲੀਅਮ ਇੰਟਰਨੈਸ਼ਨਲ ਸਕੂਲ ਵਿਖੇ ਬਾਲ ਦਿਵਸ ਮੌਕੇ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ। ਛੋਟੇ ਬੱਚਿਆਂ ਨੇ ਕਈ ਤਰ੍ਹਾਂ ਦੇ ਦਿਲ ਖਿਚਵੀਂਆਂ ਪੁਸ਼ਾਕਾਂ ਪਾ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਰੰਗ ਬਿਰੰਗੇ ਪਹਿਰਾਵਿਆਂ ਵਿਚ ਸਜੇ ਮਾਸੂਮ ਬੱਚਿਆਂ ਨੇ ਮਨਮੋਹਕ ਪ੍ਰਦਰਸ਼ਨ ਕਰਕੇ ਸਕੂਲ ਨੂੰ ਖੁਸ਼ੀਆਂ ਨਾਲ ਭਰ ਦਿੱਤਾ। ਪ੍ਰੋਗਰਾਮ ਦਾ ਮੁੱਖ ਮੰਤਵ ਬੱਚਿਆਂ ਦੇ ਆਤਮ ਵਿਸ਼ਵਾਸ, ਰਚਨਾਤਮਿਕ ਪ੍ਰਗਟਾਵੇ ਦੇ ਹੁਨਰ ਤੇ ਸਟੇਜ ਪ੍ਰਦਰਸ਼ਨ ਦੀਆਂ ਯੋਗਤਾਵਾਂ ਨੂੰ ਉਤਸ਼ਾਹਿਤ ਕਰਨਾ ਸੀ। ਚੇਅਰਪਰਸਨ ਰੁਚੀ ਚੌਹਾਨ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਅਮਲੋਹ ਵਲੋਂ 35ਵਾਂ ਸਾਲਾਨਾ ਸਾਹਿਤਕ ਸਨਮਾਨ ਸਮਾਗਮ ਅਗਲੀ ਖ਼ਬਰ ਗਊ ਸੇਵਾ ਸਮਿਤੀ ਦੀ ਸ਼ੋਭਾ ਯਾਤਰਾ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।