15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਮਿਲ ਰਿਹਾ ਵੱਡਾ ਹੁੰਗਾਰਾ– ਨਵਜੋਤ ਫੱਤੂਪੁਰ

ਕੋਟਲੀ ਸੂਰਤ ਮੱਲ੍ਹੀ, 15 ਨਵੰਬਰ (ਕੁਲਦੀਪ ਸਿੰਘ ਨਾਗਰਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਸਕੱਤਰ ਨਵਜੋਤ ਸਿੰਘ ਫੱਤੂਪੁਰ ਨੇ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਉਪਰੰਤ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਵੱਡਾ ਹੁੰਗਾਰਾ ਮਿਲ ਰਿਹਾ ਹੈ ਤੇ 2027 ’ਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਪੰਜਾਬ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਤੇ ਕੌਮੀ ਯੂਥ ਆਗੂ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਦੀ ਰਹਿਨੁਮਾਈ ਹੇਠ ਬੀਤੇ ਦਿਨ ਹਲਕੇ ਅੰਦਰ ਇਸਤਰੀ ਅਕਾਲੀ ਦਲ ਦੀ ਕਰਵਾਈ ਗਈ ਰੈਲੀ ਦੌਰਾਨ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਤੇ ਆਉਣ ਵਾਲੇ ਦਿਨਾਂ ਦੌਰਾਨ ਹਲਕੇ ਦੇ ਕਈ ਹੋਰਨਾਂ ਪਾਰਟੀ ਨਾਲ ਸਬੰਧਤ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ।

ਸੁਖਜਿੰਦਰ ਸਿੰਘ ਸੋਨੂੰ ਲੰਗਾਹ ਤੇ ਨਵਜੋਤ ਸਿੰਘ ਫੱਤੂਪੁਰ 16-11-2026
ਕੋਟਲੀ ਸੂਰਤ ਮੱਲ੍ਹੀ, 15 ਨਵੰਬਰ (ਕੁਲਦੀਪ ਸਿੰਘ ਨਾਗਰਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਸਕੱਤਰ ਨਵਜੋਤ ਸਿੰਘ ਫੱਤੂਪੁਰ ਨੇ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਉਪਰੰਤ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਵੱਡਾ ਹੁੰਗਾਰਾ ਮਿਲ ਰਿਹਾ ਹੈ ਤੇ 2027 ’ਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਪੰਜਾਬ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਤੇ ਕੌਮੀ ਯੂਥ ਆਗੂ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਦੀ ਰਹਿਨੁਮਾਈ ਹੇਠ ਬੀਤੇ ਦਿਨ ਹਲਕੇ ਅੰਦਰ ਇਸਤਰੀ ਅਕਾਲੀ ਦਲ ਦੀ ਕਰਵਾਈ ਗਈ ਰੈਲੀ ਦੌਰਾਨ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਤੇ ਆਉਣ ਵਾਲੇ ਦਿਨਾਂ ਦੌਰਾਨ ਹਲਕੇ ਦੇ ਕਈ ਹੋਰਨਾਂ ਪਾਰਟੀ ਨਾਲ ਸਬੰਧਤ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਵਿਰਾਸਤ ਅਤੇ ਲੋਕਾਂ ਦੇ ਹੱਕਾ ਹਿੱਤਾਂ ਦੀ ਰੱਖਿਆ ਲਈ ਹਮੇਸ਼ਾ ਅੱਗੇ ਰਿਹਾ ਹੈ। ਇਸ ਮੌਕੇ ਸਰਪੰਚ ਅਨੀਤਾ ਕੁਮਾਰੀ, ਸਵਿੰਦਰ ਸਿੰਘ ਸਾਬਕਾ ਸਰਪੰਚ, ਪ੍ਰੇਮ ਮਸੀਹ ਦਬੁਰਜੀ, ਦਰਸ਼ਨ ਸਿੰਘ, ਚੈਨ ਮਸੀਹ, ਬਲਵਿੰਦਰ ਸਿੰਘ ਮੰਗਾ ਸਮੇਤ ਅਕਾਲੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਪੰਚ ਤਰਸੇਮ ਸਿੰਘ ਘੁੰਮਣ ਸਾਥੀਆਂ ਸਮੇਤ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲੇ ਅਗਲੀ ਖ਼ਬਰ ਛੇਵਾਂ ਕਬੱਡੀ ਟੂਰਨਾਮੈਂਟ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।