ਪੰਜਾਬ ਸਰਕਾਰ ਨੇ ਪੌਣੇ ਪੰਜ ਸਾਲਾ ’ਚ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀ ਕੋਈ ਮੰਗ ਪੂਰੀ ਨਹੀਂ ਕੀਤੀ- ਕਾਮਰੇਡ ਅਮਰਜੀਤ ਸਿੰਘ ਸੈਣੀ
ਗੁਰਦਾਸਪੁਰ, 16 ਨਵੰਬਰ (ਚੱਕਰਾਜਾ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਬਾਰੇ ਲੁਕਣ ਮੀਚੀਆਂ ਖੇਡਣ ਤੇ ਲਾਰੇ ਲੱਪਿਆਂ ਤੋਂ ਸਿਵਾਏ ਕੁਝ ਨਹੀਂ ਕੀਤਾ ਤੇ ਨਾ ਹੀ ਕੋਈ ਮੰਗ ਪੂਰੀ ਕੀਤੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਆਗੂ, ਸੀਟੂ ਦੇ ਜ਼ਿਲ੍ਹਾ ਵਿੱਤ ਸਕੱਤਰ ਤੇ ਸਮਾਜ ਸੇਵਾ ਜਥੇਬੰਦੀ ਦੇ ਜ਼ਿਲ੍ਹਾ ਆਗੂ ਕਾਮਰੇਡ ਅਮਰਜੀਤ ਸਿੰਘ ਸੈਣੀ ਨੇ ਕੀਤਾ। ਉਨ੍ਹਾਂ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਮੁੱਖ ਗੇਟ ਅੱਗੇ 13 ਤੋਂ 19 ਨਵੰਬਰ ਤੱਕ ਪੱਕੇ ਮੋਰਚਾ, 1 ਤੋਂ 5 ਦਸੰਬਰ ਤੱਕ ਮੰਤਰੀਆਂ ਦੇ ਘਰਾਂ ਅੱਗੇ ਸਰਕਾਰ ਦੇ ਪੁਤਲੇ ਫੂਕੇ ਜਾਣਗੇ।
ਕ
ਕਾਮਰੇਡ ਅਮਰਜੀਤ ਸਿੰਘ ਸੈਣੀ
17-11-2026
ਗੁਰਦਾਸਪੁਰ, 16 ਨਵੰਬਰ (ਚੱਕਰਾਜਾ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਬਾਰੇ ਲੁਕਣ ਮੀਚੀਆਂ ਖੇਡਣ ਤੇ ਲਾਰੇ ਲੱਪਿਆਂ ਤੋਂ ਸਿਵਾਏ ਕੁਝ ਨਹੀਂ ਕੀਤਾ ਤੇ ਨਾ ਹੀ ਕੋਈ ਮੰਗ ਪੂਰੀ ਕੀਤੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਆਗੂ, ਸੀਟੂ ਦੇ ਜ਼ਿਲ੍ਹਾ ਵਿੱਤ ਸਕੱਤਰ ਤੇ ਸਮਾਜ ਸੇਵਾ ਜਥੇਬੰਦੀ ਦੇ ਜ਼ਿਲ੍ਹਾ ਆਗੂ ਕਾਮਰੇਡ ਅਮਰਜੀਤ ਸਿੰਘ ਸੈਣੀ ਨੇ ਕੀਤਾ। ਉਨ੍ਹਾਂ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਮੁੱਖ ਗੇਟ ਅੱਗੇ 13 ਤੋਂ 19 ਨਵੰਬਰ ਤੱਕ ਪੱਕੇ ਮੋਰਚਾ, 1 ਤੋਂ 5 ਦਸੰਬਰ ਤੱਕ ਮੰਤਰੀਆਂ ਦੇ ਘਰਾਂ ਅੱਗੇ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸੇ ਤਰ੍ਹਾਂ ਸ਼ੰਭੂ ਬਾਰਡਰ ਤੋਂ ਵਾਘਾ ਬਾਰਡਰ ਤੱਕ 13 ਦਸੰਬਰ ਨੂੰ ਮਨੁੱਖੀ ਜ਼ੰਜੀਰ ਬਣਾ ਕੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਪੌਣੇ ਪੰਜ ਸਾਲਾ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਹੱਕੀ ਤੇ ਜਾਇਜ਼ ਮੰਗਾਂ ਨੂੰ ਮਨਵਾਉਣ ਖਾਤਰ ਆਪਣੇ ਬੁਢਾਪੇ ਨੂੰ ਸੜਕਾਂ ਤੇ ਅਦਾਲਤਾਂ ਵਿਚ ਖੱਜਲ ਖੁਆਰ ਕੀਤਾ ਹੈ ਤੇ ਕਈ ਹਜ਼ਾਰ ਪੈਨਸ਼ਨਰ ਆਪਣੇ ਲਾਭ ਪ੍ਰਾਪਤ ਕਰਦੇ ਕਰਦੇ ਰੱਬ ਨੂੰ ਪਿਆਰੇ ਹੋ ਗਏ ਹਨ। ਕਾਮਰੇਡ ਅਮਰਜੀਤ ਸਿੰਘ ਸੈਣੀ ਨੇ ਵੱਖਰੇ ਬਿਆਨ ਰਾਹੀਂ ਸਾਰੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਪੌਣੇ ਪੰਜ ਸਾਲ ਦੀ ਖੱਜਲ ਖੁਆਰੀ ਤੋਂ ਸਬਕ ਲੈਣ ਕਿ ਵੋਟ ਕਿਸ ਪਾਰਟੀ ਨੂੰ ਪਾਉਣੀ ਹੈ। ਜੇਕਰ ਹੁਣ ਵੀ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਿਕ 1 ਦਸੰਬਰ ਤੋਂ ਪਹਿਲਾਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ 2027 ਦੀਆਂ ਚੋਣਾਂ ਵਿਚ ਮਾਨ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਵਲੋਂ ਸੰਗਰੂਰ ਵਿਚ ਲਗਾਏ ਪੱਕੇ ਮੋਰਚੇ ਵਿਚ ਗੁਰਦਾਸਪੁਰ ਜ਼ਿਲ੍ਹੇ ਤੋਂ 18 ਦਸੰਬਰ ਨੂੰ ਪੈਨਸ਼ਨਰ ਤੇ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਸ ਮੌਕੇ ਰਘਬੀਰ ਸਿੰਘ ਚਾਹਲ, ਕੁਲਜੀਤ ਸਿੰਘ ਸਿਧਵਾਂ, ਰਘਬੀਰ ਸਿੰਘ ਬਡ ਵਾਲ, ਸਾਵਣ ਸਿੰਘ ਗਿੱਲ, ਇਮੈਨੂਅਲ ਨਾਹਰ, ਗੁਰਨਾਮ ਸਿੰਘ ਸੈਣੀ, ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ, ਦਰਸ਼ਨ ਸਿੰਘ ਸੈਣੀ, ਮਨਜੀਤ ਸਿੰਘ ਸੈਣੀ, ਵਿਜੇ ਕੁਮਾਰ, ਕਵਲਜੀਤ ਸ਼ਰਮਾ ਤੇ ਲਖਵਿੰਦਰ ਸਿੰਘ ਗੁਰਾਇਆ ਆਦਿ ਹਾਜ਼ਰ ਸਨ।