17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ : ਦੇਸ ਰਾਜ ਸਿੰਘ ਧੁੱਗਾ

ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਮਾੜੀ ਬੁੱਚੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਦੀ ਅਗਵਾਈ ਵਿੱਚ ਹੋਈ, ਜਿਸ ਵਿਚ ਪਾਰਟੀ ਦੀ ਮਜ਼ਬੂਤੀ ਤੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 17-11-2026
ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਮਾੜੀ ਬੁੱਚੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਦੀ ਅਗਵਾਈ ਵਿੱਚ ਹੋਈ, ਜਿਸ ਵਿਚ ਪਾਰਟੀ ਦੀ ਮਜ਼ਬੂਤੀ ਤੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੇਸ ਰਾਜ ਸਿੰਘ ਧੁੱਗਾ ਨੇ ਕਿਹਾ ਕਿ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਵੱਡੀ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਦੁਬਾਰਾ ਜੁੜ ਰਹੇ ਹਨ ਤੇ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ। ਇਸ ਮੌਕੇ ਸੁਰਜੀਤ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ, ਅਮਰਬੀਰ ਸਿੰਘ ਸਾਬਕਾ ਮੈਂਬਰ, ਇੰਦਰਜੀਤ ਸਿੰਘ, ਹਰਦੇਵ ਸਿੰਘ, ਬਲਜਿੰਦਰਜੀਤ ਸਿੰਘ, ਸਤਨਾਮ ਸਿੰਘ, ਸੁਖਵੰਤ ਸਿੰਘ, ਨਰਿੰਦਰ ਸਿੰਘ ਨੰਬਰਦਾਰ, ਜਰਨੈਲ ਸਿੰਘ, ਸੁਖਦੇਵ ਸਿੰਘ, ਇੰਦਰਬੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੋਹਲ ਵਿਖੇ ਹੋਈ ਲੋਕ ਮਿਲਣੀ ਨੇ ਤੋੜੇ ਸਾਰੇ ਰਿਕਾਰਡ : ਜੇ.ਪੀ. ਸਿੰਘ ਅਗਲੀ ਖ਼ਬਰ ਬਿਕਰਮਜੀਤ ਸਿੰਘ ਬੱਬਰੀ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਾਉਣ ’ਤੇ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।