17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੋਹਲ ਵਿਖੇ ਹੋਈ ਲੋਕ ਮਿਲਣੀ ਨੇ ਤੋੜੇ ਸਾਰੇ ਰਿਕਾਰਡ : ਜੇ.ਪੀ. ਸਿੰਘ

ਧਾਰੀਵਾਲ, 16 ਨਵੰਬਰ (ਸਵਰਨ ਸਿੰਘ)- ਧਾਰੀਵਾਲ ਵਿਖੇ ਇੰਜੀਨੀਅਰ ਜਤਿੰਦਰਪਾਲ ਸਿੰਘ ਜੇ. ਪੀ.

ਇੰਜ. ਜੇ.ਪੀ. ਸਿੰਘ 17-11-2026
ਧਾਰੀਵਾਲ, 16 ਨਵੰਬਰ (ਸਵਰਨ ਸਿੰਘ)- ਧਾਰੀਵਾਲ ਵਿਖੇ ਇੰਜੀਨੀਅਰ ਜਤਿੰਦਰਪਾਲ ਸਿੰਘ ਜੇ.ਪੀ. ਸੀਨੀਅਰ ਆਗੂ ਆਮ ਆਦਮੀ ਪਾਰਟੀ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਚੱਲ ਰਹੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਕਾਦੀਆਂ ਵਿਚ ਪੈਂਦੇ ਪਿੰਡ ਸੋਹਲ ’ਚ ਸ: ਗੁਰਇਕਬਾਲ ਸਿੰਘ ਮਾਹਲ ਹਲਕਾ ਇੰਚਾਰਜ ਕਾਦੀਆਂ ਦੇ ਪ੍ਰਬੰਧਾਂ ਹੇਠ ਹੋਈ ਲੋਕ ਮਿਲਣੀ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰੀ ਇਕੱਠ ਨੂੰ ਵੇਖਦਿਆਂ ਕਿਹਾ ਕਿ ਅੱਜ ਮਾਹਲ ਸਾਹਿਬ ਨੇ ਵਿਰੋਧੀਆਂ ਦੇ ਹੋਸ਼ ਉਡਾ ਦਿੱਤੇ। ਪੰਜਾਬ ਦੇ ਮੁੱਖ ਮੰਤਰੀ ਨੇ ਗੁਰਇਕਬਾਲ ਸਿੰਘ ਮਾਹਲ ਨੂੰ ਸਾਰੇ ਕੀਤੇ ਹੋਏ ਸਰਵੇ ਵਿਚ ਜੇਤੂ ਕਰਾਰ ਦੱਸਦੇ ਹੋਏ ਭਾਰੀ ਇਕੱਠ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਇਹ ਇਕੱਠ ਦੱਸਦਾ ਹੈ ਕਿ ਸ: ਮਾਹਲ ਵੱਡੀ ਲੀਡ ਨਾਲ ਜਿੱਤਣਗੇ ਉੱਥੇ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਬਾਰੇ ਵਿਸਥਾਰ ਪੂਰਵਕ ਦੱਸਿਆ ਤੇ ਕਿਹਾ ਕਿ 2027 ਵਿਚ ਆਮ ਆਦਮੀ ਦੀ ਸਰਕਾਰ ਪੂਰੇ ਬਹੁਮਤ ਨਾਲ ਆ ਰਹੀ ਹੈ। ਪਿੰਡ ਸੋਹਲ ਨੂੰ ਉਨ੍ਹਾਂ ਨੇ 51 ਲੱਖ ਰੁਪਏ ਦੇ ਕੇ ਪਿੰਡ ਦੇ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਣ ਲਈ ਕਿਹਾ। ਇਸ ਲੋਕ ਮਿਲਣੀ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇੰਜੀਨੀਅਰ ਜਤਿੰਦਰਪਾਲ ਸਿੰਘ ਜੇਪੀ ਨੇ ਇਕ ਵੱਡਾ ਜਥਾ ਲੈ ਕੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਨਸ਼ਾ ਪੀਂਦੇ 3 ਨੌਜਵਾਨ ਕਾਬੂ ਅਗਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ : ਦੇਸ ਰਾਜ ਸਿੰਘ ਧੁੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।