ਜ਼ਿਲ੍ਹਾ ਪੁਲਿਸ ਵਲੋਂ ਬੱਬਰੀ ਬਾਈਪਾਸ ’ਤੇ ਵਿਸ਼ੇਸ਼ ਨਾਕੇ ਦੌਰਾਨ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ
ਗੁਰਦਾਸਪੁਰ, 16 ਨਵੰਬਰ (ਚੱਕਰਾਜਾ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਪੁਲਿਸ ਕਾਂਸਟੇਬਲ ਵਿਨੋਦ ਕੁਮਾਰ ਦੀ ਭੇਦਭਰੀ ਹਾਲਤ ਵਿਚ ਹੋਈ ਮੌਤ ਅਤੇ ਜ਼ਿਲ੍ਹਾ ਪਠਾਨਕੋਟ ਅੰਦਰ ਬੰਦੂਕ ਵਿਖਾ ਕੇ ਗੱਡੀ ਖੋਹਣ ਦੀ ਵਾਪਰੀ ਘਟਨਾ ਤੋਂ ਬਾਅਦ ਚੌਕਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਪੁਲਿਸ ਵਲੋਂ ਬੱਬਰੀ ਬਾਈਪਾਸ ’ਤੇ ਵਿਸ਼ੇਸ਼ ਨਾਕਾ ਲਗਾ ਕੇ ਹਰ ਆਉਣ ਜਾਣ ਵਾਲੇ ਵਾਹਨਾਂ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਤਾਇਨਾਤ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵਾਪਰੀਆਂ ਉਕਤ ਘਟਨਾਵਾਂ ਨੂੰ ਲੈ ਕੇ ਨਾਕੇ ’ਤੇ ਹਰ ਚਾਰ ਪਹੀਆ, ਦੋ ਪਹੀਆ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।
ਅਜੀਤ ਡੈਸਕ
17-11-2026