17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਭਾਜਪਾ ਸੀਨੀਅਰ ਆਗੂ ਜੋਗਿੰਦਰ ਸਿੰਘ ਛੀਨਾ ਨੇ ਹਲਕੇ ਦੇ ਅਨੇਕਾਂ ਪਿੰਡਾਂ ’ਚ ਜਨ ਸੰਪਰਕ ਮੁਹਿੰਮ ਕੀਤੀ ਆਰੰਭ

ਗੁਰਦਾਸਪੁਰ, 16 ਨਵੰਬਰ (ਅਸ਼ੋਕ ਸ਼ਰਮਾ)-ਭਾਜਪਾ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਛੀਨਾ ਨੇ ਭਾਜਪਾ ਨੂੰ ਹੇਠਲੇ ਪੱਧਰ ਤੋਂ ਮਜ਼ਬੂਤ ਕਰਨ ਲਈ ਹਲਕੇ ਅੰਦਰ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਹੈ । ਲੋਕਾਂ ਵਲੋਂ ਭਾਜਪਾ ਦੇ ਹੱਕ ਵਿਚ ਵੱਡਾ ਹੁੰਗਾਰਾ ਭਰਿਆ ਜਾ ਰਿਹਾ ਹੈ ।

ਅਜੀਤ ਡੈਸਕ 17-11-2026
ਗੁਰਦਾਸਪੁਰ, 16 ਨਵੰਬਰ (ਅਸ਼ੋਕ ਸ਼ਰਮਾ)-ਭਾਜਪਾ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਛੀਨਾ ਨੇ ਭਾਜਪਾ ਨੂੰ ਹੇਠਲੇ ਪੱਧਰ ਤੋਂ ਮਜ਼ਬੂਤ ਕਰਨ ਲਈ ਹਲਕੇ ਅੰਦਰ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਹੈ । ਲੋਕਾਂ ਵਲੋਂ ਭਾਜਪਾ ਦੇ ਹੱਕ ਵਿਚ ਵੱਡਾ ਹੁੰਗਾਰਾ ਭਰਿਆ ਜਾ ਰਿਹਾ ਹੈ । ਇਸ ਮੁਹਿੰਮ ਤਹਿਤ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਪਿੰਡ ਸਾਹੋਵਾਲ ਵਿਖੇ ਕਾਲਾ ਸਿੰਘ ਫੌਜੀ ਦੇ ਪ੍ਰਬੰਧਾਂ ਹੇਠ ਮੀਟਿੰਗ ਕੀਤੀ ਗਈ । ਜਿਸ ਵਿਚ ਭਾਜਪਾ ਆਗੂ ਤੇ ਵਰਕਰ ਸ਼ਾਮਿਲ ਹੋਏ । ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ 2027 ’ਚ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਪਾਰਟੀ ਨੂੰ ਪਿੰਡ ਪੱਧਰ ਉਪਰ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ । ਭਾਰਤ ਸਰਕਾਰ ਲੋਕਾਂ ਦੇ ਹਿੱਤ ਲਈ ਚਲਾਈਆਂ ਗਈਆਂ ਅਨੇਕਾਂ ਸਕੀਮਾਂ ਸਬੰਧੀ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭਾਜਪਾ ਦੇ ਹੱਕ ’ਚ ਫਤਵਾ ਦਿੱਤਾ ਜਾਵੇ । ਜਿਸ ਨਾਲ ਪੰਜਾਬ ਅੰਦਰ ਸ਼ਾਂਤ ਮਾਹੌਲ ਤੇ ਲੋਕਾਂ ਨੂੰ ਵੱਡੇ ਪੱਧਰ ’ਤੇ ਰੁਜ਼ਗਾਰ ਮੁਹੱਈਆ ਕਰਵਾਏ ਜਾ ਸਕਣ । ਉਨ੍ਹਾਂ ਨੂੰ ਲੋਕਾਂ ਵਲੋਂ ਸਮਰਥਨ ਮਿਲਣ ਨਾਲ ਪਤਾ ਲੱਗਦਾ ਹੈ ਕਿ ਲੋਕ ਮੌਜੂਦਾ ਸਰਕਾਰ ਤੋਂ ਦੁੱਖੀ ਹੋ ਕੇ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਨੂੰ ਬਣਾਉਣ ਵਾਸਤੇ ਕਾਫੀ ਉਤਾਵਲੇ ਹੋਏ ਪਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਭਾਜਪਾ ਦਾ ਮੁੱਖ ਏਜੰਡਾ ਹੈ ਕਿ ਪੰਜਾਬ ਅੰਦਰ ਸਥਿਤੀ ਨੂੰ ਕਾਬੂ ਕਰਕੇ ਲੋਕਾਂ ਨੂੰ ਇੰਨਸਾਫ ਪਸੰਦ ਰਾਜ ਦਿੱਤਾ ਜਾ ਸਕੇ ਅਤੇ ਪਿੰਡਾਂ ਦੇ ਵਿਕਾਸ ਨੂੰ ਪਹਿਲ ਦਿੱਤੀ ਜਾ ਸਕੇ । ਇਸ ਮੀਟਿੰਗ ਵਿਚ ਸਰਪੰਚ ਅਮਰਜੀਤ ਸਿੰਘ ਸਿਰਕੀਆਂ, ਭਾਜਪਾ ਸੀਨੀਅਰ ਆਗੂ ਯੋਗੇਸ਼ ਸ਼ਰਮਾ ਸਾਬਕਾ ਮੰਡਲ ਪ੍ਰਧਾਨ, ਪ੍ਰਕਾਸ਼ ਸਿੰਘ ਯੂਥ ਆਗੂ, ਬਲਵਿੰਦਰ ਸਿੰਘ ਸਾਹੋਵਾਲ, ਮਾਸਟਰ ਕਸ਼ਮੀਰ ਸਿੰਘ, ਭੁਪਿੰਦਰ ਸਿੰਘ ਬੇਦੀ, ਦੀਪਕ ਵਰਮਾ, ਭੋਲਾ ਮਾਹਲਾ ਅਤੇ ਆਸੀ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਕਰਾਲ ’ਚ ਰਿਕਾਰਡਤੋੜ ਵਿਕਾਸ ਕਰਵਾਏ-ਸਰਪੰਚ ਸ਼ਿੰਦੋ ਅਗਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਮੱਲਾ ਸਿੰਘ ਜੀ ਵਿਖੇ ਸਾਲਾਨਾ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।