17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਮਾਨ ਤੋਂ ਨਗਰ ਕੀਰਤਨ ਸਜਾਇਆ

ਕਾਹਨੂੰਵਾਨ/ ਘੱਲੂਘਾਰਾ ਸਾਹਿਬ, 16 ਨਵੰਬਰ (ਨਿਸ਼ਾਨ ਸਿੰਘ ਚਾਹਲ/ ਪਰਮ ਮਿਨਹਾਸ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਨਜ਼ਦੀਕੀ ਪਿੰਡ ਮਾਨ ਵਿਖੇ ਗੁਰਦੁਆਰਾ ਸਿੰਘ ਸਭਾ ਦੀ ਲੋਕਲ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਤੇ ਪਿੰਡ ਵਾਸੀਆਂ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਫੁੱਲਾਂ ਨਾਲ ਸਜਾਈ ਗਈ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।

ਅਜੀਤ ਡੈਸਕ 17-11-2026
ਕਾਹਨੂੰਵਾਨ/ ਘੱਲੂਘਾਰਾ ਸਾਹਿਬ, 16 ਨਵੰਬਰ (ਨਿਸ਼ਾਨ ਸਿੰਘ ਚਾਹਲ/ ਪਰਮ ਮਿਨਹਾਸ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਨਜ਼ਦੀਕੀ ਪਿੰਡ ਮਾਨ ਵਿਖੇ ਗੁਰਦੁਆਰਾ ਸਿੰਘ ਸਭਾ ਦੀ ਲੋਕਲ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਤੇ ਪਿੰਡ ਵਾਸੀਆਂ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਫੁੱਲਾਂ ਨਾਲ ਸਜਾਈ ਗਈ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਨਗਰ ਕੀਰਤਨ ਸਵੇਰੇ ਕਰੀਬ 10 ਵਜੇ ਗੁਰਦੁਆਰਾ ਸਿੰਘ ਸਭਾ ਪਿੰਡ ਮਾਨ ਚੋਪੜਾ ਤੋਂ ਆਰੰਭ ਹੋਇਆ ਤੇ ਵੱਖ-ਵੱਖ ਪਿੰਡਾਂ ’ਚ ਪਹੁੰਚਿਆਂ। ਪਿੰਡ ਡੱਲਾ ਗੋਰੀਆ ਵਿਖੇ ਨਗਰ ਕੀਰਤਨ ਦੇ ਪਹੁੰਚਣ ’ਤੇ ਪਿੰਡ ਵਾਸੀਆਂ ਵੱਲੋਂ ਪੰਜ ਪਿਆਰਿਆਂ ਤੇ ਪ੍ਰਬੰਧਕਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਨਗਰ ਕੀਰਤਨ ਦੌਰਾਨ ਬਲਦੇਵ ਸਿੰਘ ਮਾਨ, ਰੁਪਿੰਦਰ ਸਿੰਘ ਮਾਨ, ਭਾਗ ਸਿੰਘ ਮਾਨ, ਪ੍ਰਧਾਨ ਮਾ. ਜਸਪਾਲ ਸਿੰਘ, ਗ੍ਰੰਥੀ ਪ੍ਰੀਤਮ ਸਿੰਘ, ਸਾਬਕਾ ਸਰਪੰਚ ਹਰਦੀਪ ਸਿੰਘ, ਗੁਰਜੀਤ ਸਿੰਘ, ਕੁਲਦੀਪ ਸਿੰਘ, ਕੁਲਵੰਤ ਸਿੰਘ, ਸੁਰਿੰਦਰ ਸਿੰਘ, ਪ੍ਰਤਾਪ ਸਿੰਘ, ਹਰ ਦਿਆਲ ਸਿੰਘ ਤੇ ਮਾਸਟਰ ਜਗੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਚੌੜਾ ਖੁਰਦ ਵਿਖੇ ਬਰਸੀ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਅਗਲੀ ਖ਼ਬਰ ਨਗਰ ਸੁਧਾਰ ਟਰੱਸਟ ਕਾਲੋਨੀ ਸਕੀਮ ਨੰਬਰ 5 ਦੇ ਵਾਸੀ ਵਲੋਂ ਸੜਕ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਤੋਂ ਲੋਕ ਪ੍ਰੇਸ਼ਾਨ ਜ਼ਿਲ੍ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।