ਕਾਂਗਰਸ-ਭਾਜਪਾ ਦੇ ਸਿਆਸੀ ਦਬਦਬੇ ਨੂੰ ਚੁਣੌਤੀ ਦੇਵੇਗੀ ‘ਆਪ’ - ਆਕਾਸ਼ ਸ਼ਰਮਾ
ਪਠਾਨਕੋਟ, 16 ਨਵੰਬਰ (ਸੁਮਿਤ)- ਆਮ ਆਦਮੀ ਪਾਰਟੀ ਦੇ ਆਗੂ ਆਕਾਸ਼ ਸ਼ਰਮਾ ਨੇ ਕਿਹਾ ਕਿ ਪਠਾਨਕੋਟ ਦੀ ਰਾਜਨੀਤੀ ਲੰਬੇ ਸਮੇਂ ਤੋਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੇ ਆਲੇ-ਦੁਆਲੇ ਘੁੰਮਦੀ ਰਹੀ ਹੈ । ਦੋਵਾਂ ਪਾਰਟੀਆਂ ਨੂੰ ਸਮੇਂ-ਸਮੇਂ ’ਤੇ ਜਨਤਾ ਨੇ ਮੌਕੇ ਦਿੱਤੇ ਪਰ ਇਸ ਦੇ ਬਾਵਜੂਦ ਸ਼ਹਿਰ ਅਤੇ ਵਿਧਾਨ ਸਭਾ ਹਲਕੇ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇਣ ਵਿਚ ਉਮੀਦ ਮੁਤਾਬਿਕ ਨਤੀਜੇ ਸਾਹਮਣੇ ਨਹੀਂ ਆ ਸਕੇ।
ਰੋਹਿਤ ਸਿਆਲ ਨੂੰ ਵਧਾਈ ਦਿੰਦੇ ਹੋਏ ਆਕਾਸ਼ ਸ਼ਰਮਾ। ਤਸਵੀਰ: ਸੁਮਿਤ
17-11-2026