18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ੍ਰੀ ਦਸਮੇਸ਼ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਦਾ ਗੁਰਮਤਿ ਮੁਕਾਬਲਿਆਂ ’ ਚ ਸੁਾਨਦਾਰ ਪ੍ਰਦਰਸ਼ਨ

ਬਟਾਲਾ, 17 ਨਵੰਬਰ (ਸਤਿੰਦਰ ਸਿੰਘ)-ਸ੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਦਮਦਮੀ ਟਕਸਾਲ ਮਹਿਤਾ ਵਲੋਂ ਵਡਾਲਾ ਗ੍ਰੰਥੀਆਂ ਵਿਖੇ ਕਰਵਾਏ ਗੁਰਮਤਿ ਮੁਕਾਬਲਿਆਂ ਵਿਚ ਵਧ ਚੜ ਕੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਸਕੂਲ ਦੇ ਵਿਦਿਆਰਥੀ ਗੁਰਕਰਨ ਸਿੰਘ ਤੇ ਸਵਰੀਨ ਕੌਰ ਗੁਰਬਾਣੀ ਕੰਠ ਵਿਚੋਂ ਪਹਿਲਾ, ਲੜਕਿਆਂ ਦੇ ਕਵੀਸ਼ਰੀ ਮੁਕਾਬਲਿਆਂ ਵਿਚ ਮਨਜੋਤ ਸਿੰਘ, ਹਰਕੀਰਤ ਸਿੰਘ ਅਤੇ ਆਕਾਸ਼ਦੀਪ ਸਿੰਘ ਦੇ ਜਥੇ ਨੇ ਦੂਸਰਾ, ਲੜਕੀਆਂ ਦੇ ਕਵੀਸ਼ਰੀ ਮੁਕਾਬਲੇ ਵਿਚ ਸਿਮਰਨਜੀਤ ਕੌਰ ਤੇ ਸਾਥਣਾਂ ਦੇ ਜਥੇ ਨੇ ਦੂਸਰਾ, ਕਵਿਤਾ ਮੁਕਾਬਲਿਆਂ ਵਿਚ ਸਾਹਿਲਪ੍ਰੀਤ ਸਿੰਘ, ਹਰਮਨਦੀਪ ਕੌਰ ਤੇ ਗੁਰਸੀਰਤ ਕੌਰ ਨੇ ਪਹਿਲਾ, ਕੀਰਤਨ ਸੋਲੋ ਮੁਕਾਬਲਿਆਂ ਵਿਚ ਵਿਦਿਆਰਥਣ ਗੁਰਸੀਰਤ ਕੌਰ ਨੇ ਪਹਿਲਾ, ਦਸਤਾਰ ਮੁਕਾਬਲਿਆਂ ਵਿਚ ਅਨਮੋਲਪ੍ਰੀਤ ਸਿੰਘ ਨੇ ਦੂਸਰਾ, ਲੜਕੀਆਂ ਦੇ ਦੁਮਾਲਾ ਮੁਕਾਬਲਿਆਂ ਵਿਚ ਐਸ਼ਨੂਰ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।

ਸ੍ਰੀ ਦਸਮੇਸ਼ ਸਕੂਲ ਕਾਦੀਆਂ ਦੇ ਗੁਰਮਤਿ ਮੁਕਾਬਲਿਆਂ ’ਚੋਂ ਅੱਵਲ ਰਹੇ ਵਿਦਿਆਰਥੀ ਸਕੂਲ ਪ੍ਰਬੰਧਕਾਂ ਨਾਲ। ਅਜੀਤ ਤਸਵੀਰ 18-11-2026
ਬਟਾਲਾ, 17 ਨਵੰਬਰ (ਸਤਿੰਦਰ ਸਿੰਘ)-ਸ੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਦਮਦਮੀ ਟਕਸਾਲ ਮਹਿਤਾ ਵਲੋਂ ਵਡਾਲਾ ਗ੍ਰੰਥੀਆਂ ਵਿਖੇ ਕਰਵਾਏ ਗੁਰਮਤਿ ਮੁਕਾਬਲਿਆਂ ਵਿਚ ਵਧ ਚੜ ਕੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਸਕੂਲ ਦੇ ਵਿਦਿਆਰਥੀ ਗੁਰਕਰਨ ਸਿੰਘ ਤੇ ਸਵਰੀਨ ਕੌਰ ਗੁਰਬਾਣੀ ਕੰਠ ਵਿਚੋਂ ਪਹਿਲਾ, ਲੜਕਿਆਂ ਦੇ ਕਵੀਸ਼ਰੀ ਮੁਕਾਬਲਿਆਂ ਵਿਚ ਮਨਜੋਤ ਸਿੰਘ, ਹਰਕੀਰਤ ਸਿੰਘ ਅਤੇ ਆਕਾਸ਼ਦੀਪ ਸਿੰਘ ਦੇ ਜਥੇ ਨੇ ਦੂਸਰਾ, ਲੜਕੀਆਂ ਦੇ ਕਵੀਸ਼ਰੀ ਮੁਕਾਬਲੇ ਵਿਚ ਸਿਮਰਨਜੀਤ ਕੌਰ ਤੇ ਸਾਥਣਾਂ ਦੇ ਜਥੇ ਨੇ ਦੂਸਰਾ, ਕਵਿਤਾ ਮੁਕਾਬਲਿਆਂ ਵਿਚ ਸਾਹਿਲਪ੍ਰੀਤ ਸਿੰਘ, ਹਰਮਨਦੀਪ ਕੌਰ ਤੇ ਗੁਰਸੀਰਤ ਕੌਰ ਨੇ ਪਹਿਲਾ, ਕੀਰਤਨ ਸੋਲੋ ਮੁਕਾਬਲਿਆਂ ਵਿਚ ਵਿਦਿਆਰਥਣ ਗੁਰਸੀਰਤ ਕੌਰ ਨੇ ਪਹਿਲਾ, ਦਸਤਾਰ ਮੁਕਾਬਲਿਆਂ ਵਿਚ ਅਨਮੋਲਪ੍ਰੀਤ ਸਿੰਘ ਨੇ ਦੂਸਰਾ, ਲੜਕੀਆਂ ਦੇ ਦੁਮਾਲਾ ਮੁਕਾਬਲਿਆਂ ਵਿਚ ਐਸ਼ਨੂਰ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਸ੍ਰੀ ਦਸਮੇਸ਼ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਲ ਓਵਰ ਟਰਾਫੀ ਆਪਣੇ ਸਕੂਲ ਦੇ ਨਾਂਅ ਕੀਤੀ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਰੋਬਨਪ੍ਰੀਤ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਪਰਮਜੀਤ ਕੌਰ ਸੰਧੂ, ਪ੍ਰਿੰਸੀਪਲ ਸੁਰਿੰਦਰ ਸਿੰਘ ਭੰਗੂ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਧਾਰਮਿਕ ਅਧਿਆਪਕ ਮਨਦੀਪ ਸਿੰਘ, ਗੁਰਪ੍ਰੀਤ ਕੌਰ, ਹਿਨਾ, ਸੁਖਜੀਤ, ਮੁਖਤਿਆਰ ਸਿੰਘ ਅਤੇ ਕੋਆਰਡੀਨੇਟਰ ਕਵਲਜੀਤ ਕੌਰ ਸਮੇਤ ਸਮੂਹ ਸਕੂਲ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਸੰਤ ਬਾਬਾ ਤੇਜਾ ਸਿੰਘ ਨਕੌੜੇ ਵਾਲਿਆਂ ਦੇ ਬਰਸੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਗਗਨ ਇੰਟਰਨੈਸ਼ਨਲ ਸਕੂਲ ਅਤੇ ਬੀ . ਐੱਡ . ਕਾਲਜ ਵਿਖੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।