19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਜਾਬ ਐਨ.ਜੀ.ਓ. ਡਿਜੀਟਾਈਜ਼ੇਸ਼ਨ ਮਿਸ਼ਨ ਤਹਿਤ ਪਠਾਨਕੋਟ ਵਿਚ ਮੀਟਿੰਗ

ਪਠਾਨਕੋਟ, 18 ਨਵੰਬਰ (ਵਿਨੋਦ)-ਪੰਜਾਬ ਐਨ. ਜੀ.

ਅਜੀਤ ਡੈਸਕ 19-11-2026
ਪਠਾਨਕੋਟ, 18 ਨਵੰਬਰ (ਵਿਨੋਦ)-ਪੰਜਾਬ ਐਨ.ਜੀ.ਓ. ਡਿਜੀਟਾਈਜ਼ੇਸ਼ਨ ਮਿਸ਼ਨ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦਫ਼ਤਰ ਪਠਾਨਕੋਟ ਵਿਖੇ ਮੀਟਿੰਗ ਕਰਵਾਈ ਗਈ, ਜਿਸ ਵਿਚ ਜ਼ਿਲ੍ਹੇ ਵਿਚ ਕੰਮ ਕਰ ਰਹੀਆਂ 15 ਐਨ.ਜੀ.ਓਜ਼. ਨੇ ਭਾਗ ਲਿਆ । ਇਹ ਪਹਿਲ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੀ.ਟੀ. ਨੀਡਸ. ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਹੈ । ਇਸ ਦਾ ਮੁੱਖ ਉਦੇਸ਼ ਪੰਜਾਬ ਭਰ ਦੀਆਂ ਐਨ.ਜੀ.ਓਜ਼. ਦੀ ਇਕ ਵਿਸਤ੍ਰਿਤ ਆਨਲਾਈਨ ਡਾਇਰੈਕਟਰੀ ਤਿਆਰ ਕਰਨਾ ਹੈ, ਜਿਸ ਰਾਹੀਂ ਉਨ੍ਹਾਂ ਦੇ ਕੰਮ, ਗਤੀਵਿਧੀਆਂ, ਸੇਵਾਵਾਂ ਤੇ ਸਮਾਜ ਪ੍ਰਤੀ ਯੋਗਦਾਨ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਮੀਟਿੰਗ ਦਾ ਪ੍ਰਬੰਧ ਤੇ ਤਾਲਮੇਲ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਸੀਸਇੰਦਰ ਸਿੰਘ ਵਲੋਂ ਕੀਤਾ ਗਿਆ । ਉਨ੍ਹਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਐਨ.ਜੀ.ਓਜ਼. ਨੇ ਇਸ ਪਹਿਲ ਵਿਚ ਭਾਗ ਲਿਆ। ਮੀਟਿੰਗ ਦੌਰਾਨ ਸੀ.ਟੀ. ਨੀਡਸ ਦੀ ਟੀਮ ਨੇ ਐਨ.ਜੀ.ਓਜ਼. ਦੇ ਨੁਮਾਇੰਦਿਆਂ ਨੂੰ ਮਿਸ਼ਨ ਬਾਰੇ ਜਾਣਕਾਰੀ ਦਿੱਤੀ ਤੇ ਸਮਝਾਇਆ ਕਿ ਡਿਜ਼ੀਟਲ ਪ੍ਰੋਫਾਈਲ ਰਾਹੀਂ ਸੰਸਥਾਵਾਂ ਆਪਣੇ ਕੰਮ ਨੂੰ ਵਧੇਰੇ ਲੋਕਾਂ ਤੱਕ ਪਹੁੰਚਾ ਸਕਦੀਆਂ ਹਨ ਤੇ ਭਵਿੱਖ ਵਿਚ ਫੰਡ ਇਕੱਠੇ ਕਰਨ ਦੇ ਨਵੇਂ ਮੌਕੇ ਪ੍ਰਾਪਤ ਕਰ ਸਕਦੀਆਂ ਹਨ। ਇਸ ਮਿਸ਼ਨ ਤਹਿਤ ਐਨ.ਜੀ.ਓਜ਼. ਦੀ ਡਿਜ਼ੀਟਲ ਆਨਬੋਰਡਿੰਗ, ਸਮਰੱਥਾ ਨਿਰਮਾਣਅਤੇ ਵਿਦਿਆਰਥੀਆਂ ਲਈ ਇੰਟਰਨਸ਼ਿਪ ਦੇ ਮੌਕਿਆਂ ’ ਤੇ ਵੀ ਧਿਆਨ ਦਿੱਤਾ ਜਾਵੇਗਾ ।
ਪਿਛਲੀ ਖ਼ਬਰ ਇਨਰਵੀਲ ਕਲੱਬ ਨੇ ਵਿਸ਼ੇਸ਼ ਬੱਚਿਆਂ ਨਾਲ ਮਨਾਇਆ ਬਾਲ ਦਿਵਸ ਅਗਲੀ ਖ਼ਬਰ ਜੈਰਾਮ ਰਮੇਸ਼ ਨਾਲ ਮਿਲੇ ਕਾਂਗਰਸੀ ਆਗੂ ਕਪਿਲ ਮਲਹੋਤਰਾ, 2027 ਦੀਆਂ ਚੋਣਾਂ ਸੰਬੰਧੀ ਕੀਤੀ ਵਿਚਾਰ-ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।