19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ ਧਰਨਾ

ਪਠਾਨਕੋਟ, 18 ਨਵੰਬਰ (ਵਿਨੋਦ/ਸੁਮਿਤ)- ਐਨ. ਐਚ.

ਸਿਵਲ ਹਸਪਤਾਲ ਵਿਖੇ ਰੋਸ ਧਰਨਾ ਦਿੰਦੇ ਹੋਏ ਮੁਲਾਜ਼ਮ। ਤਸਵੀਰ: ਵਿਨੋਦ/ਸੁਮਿਤ 19-11-2026
ਪਠਾਨਕੋਟ, 18 ਨਵੰਬਰ (ਵਿਨੋਦ/ਸੁਮਿਤ)- ਐਨ.ਐਚ.ਐਮ. ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਹੱਲਾ-ਬੋਲ ਹੜਤਾਲ 9ਵੇਂ ਦਿਨ ਵਿਚ ਦਾਖਲ ਹੋ ਗਈ ਹੈ । ਪਿਛਲੇ 8 ਦਿਨਾਂ ਤੋਂ ਸਿਹਤ ਕਰਮਚਾਰੀ ਲਗਾਤਾਰ ਸੰਘਰਸ਼ ਕਰ ਰਹੇ ਹਨ । ਡਾ: ਵਿਕਰਮ ਸ਼ਰਮਾ ਨੇ ਕਿਹਾ ਕਿ ਪੰਜਾਬ ਭਰ ਵਿਚ ਸਿਹਤ ਵਿਭਾਗ ਅਧੀਨ ਨੈਸ਼ਨਲ ਹੈਲਥ ਮਿਸ਼ਨ ਤਹਿਤ ਪਿਛਲੇ 18 ਸਾਲਾਂ ਤੋਂ ਬਹੁਤ ਹੀ ਨਿਗੁਣੀਆਂ ਤਨਖਾਹਾਂ ’ਤੇ ਕੰਮ ਕਰਦੇ 9200 ਦੇ ਕਰੀਬ ਮੈਡੀਕਲ, ਪੈਰਾ ਮੈਡੀਕਲ ਤੇ ਦਫ਼ਤਰੀ ਸਿਹਤ ਕਾਮੇ ਠੇਕਾ ਪ੍ਰਥਾ ਦਾ ਸ਼ਿਕਾਰ ਹੋ ਰਹੇ ਹਨ ਪਰ ਪਿਛਲੇ ਲਗਪਗ ਪੰਜ ਸਾਲਾਂ ਤੋਂ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀਆਂ ਪੰਜਾਬ ਸਰਕਾਰ ਨਾਲ ਹੋਈਆਂ 57-58 ਮੀਟਿੰਗਾਂ ਸਿਰਫ਼ ਜ਼ੁਬਾਨੀ ਲਾਅਰੇਬਾਜ਼ੀ ਸਾਬਤ ਹੋਈਆਂ। ਸੂਬਾਈ ਆਗੂਆਂ ਵਲੋਂ ਪੰਜਾਬ ਸਰਕਾਰ ’ਤੇ ਦੋਸ਼ ਜ਼ਾਹਿਰ ਕਰਦਿਆਂ ਕਿਹਾ ਕਿ ਲਗਪਗ ਪੰਜ ਸਾਲ ਦਾ ਸਮਾਂ ਬੀਤ ਜਾਣ ’ਤੇ ਵੀ ਪੰਜਾਬ ਸਰਕਾਰ ਵਲੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀ ਕੋਈ ਵੀ ਜਾਇਜ਼ ਮੰਗ ਪੂਰੀ ਨਹੀਂ ਕੀਤੀ ਜਿਸ ਕਰਕੇ ਕਰਮਚਾਰੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਕਾਰਨ ਮੁਲਾਜ਼ਮਾਂ ਵਲੋਂ ਦੁਖੀ ਹੋ ਕੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਦੀ ਰਿਹਾਇਸ਼ ਪਟਿਆਲਾ ਵਿਖੇ ਪੱਕਾ ਧਰਨਾ 19 ਨਵੰਬਰ ਤੋਂ ਲਗਾਇਆ ਜਾਵੇਗਾ। ਡਾ: ਸ਼ਿਲਪਾ ਗੁਪਤਾ ਨੇ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਕਰਮਚਾਰੀਆਂ ਨਾਲ ਲਗਾਤਾਰ ਹੋ ਰਹੀ ਮਤਰੇਈ ਮਾਂ ਵਾਲੀ ਸਲੂਕ ਤੇ ਸਰਕਾਰ ਦੀਆਂ ਨਿਕੰਮੀਆਂ ਨੀਤੀਆਂ ਖਿਲਾਫ਼ ਯੂਨੀਅਨ ਨੇ ਹੁਣ ਆਰ-ਪਾਰ ਦੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਉਨ੍ਹਾਂ ਵਲੋਂ ਕਿਹਾ ਗਿਆ ਕਿ ਜੇਕਰ ਸਰਕਾਰ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨਦੀ ਤਾਂ ਯੂਨੀਅਨ ਵਲੋਂ ਸਰਕਾਰ ਵਿਰੁੱਧ ਰੋਸ ਹੋਰ ਵੀ ਤਿੱਖਾ ਕੀਤਾ ਜਾਵੇਗਾ ਤੇ ਆਉਣ ਵਾਲੇ ਦਿਨਾਂ ਵਿਚ ਮੁੱਖ ਮੰਤਰੀ ਪੰਜਾਬ ਤੇ ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾਵੇਗਾ । ਇਸ ਦੌਰਾਨ ਯੁਵਰਾਜ ਸਿੰਘ, ਨਵਨੀਤ ਕੌਰ, ਅੰਕਿਤਾ ਠਾਕੁਰ, ਅਮਨਦੀਪ ਸਿੰਘ, ਚੰਦਰ ਮੋਹਨ, ਬੀ.ਐਮ.ਓ, ਡਾ. ਆਕਾਸ਼ ਰਤਨ, ਜਤਿਨ ਕੁਮਾਰ, ਮੀਨਾਕਸ਼ੀ, ਵਾਧੂ ਮਹਾਜਨ, ਦੀਪਕ ਕੁਮਾਰ, ਸ਼ਿਵ ਕੁਮਾਰ, ਪੂਜਾ, ਅਰਚਨਾ ਸਿੰਘ, ਕਰਨਵੀਰ, ਕੁਲਦੀਪ ਕੁਮਾਰ, ਅਸਵਨੀ ਕੁਮਾਰ, ਸੰਦੀਪ ਕੁਮਾਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਠੇਕੇਦਾਰ ਅਮਰਜੀਤ ਸਿੰਘ ਨੇ ਲੋੜਵੰਦਾਂ ਨੂੰ ਕੰਬਲ ਵੰਡੇ ਅਗਲੀ ਖ਼ਬਰ ਨਸ਼ਾ ਤਸਕਰ ਤੋਂ ਹੈਰੋਇਨ ਤੇ ਚਰਸ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।