18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕਾਮਨਵੈਲਥ ਕੁਸ਼ਤੀ ਚੈਂਪੀਅਨਸ਼ਿਪ ਲਈ ਐਸ. ਐਮ. ਡੀ. ਆਰ. ਐਸ. ਡੀ. ਕਾਲਜੀਏਟ ਸਕੂਲ ਦੀ ਵਿਸ਼ਾਖਾ ਦੀ ਹੋਈ ਚੋਣ

ਪਠਾਨਕੋਟ, 18 ਨਵੰਬਰ (ਸੰਧੂ)-ਐਸ. ਐਮ.

ਚੈਂਪੀਅਨਸ਼ਿਪ ਲਈ ਚੁਣੀ ਗਈ ਵਿਸ਼ਾਖਾ ਨੂੰ ਵਧਾਈ ਦਿੰਦੇ ਹੋਏ ਸਕੂਲ ਪ੍ਰਬੰਧਕ ਅਤੇ ਪ੍ਰਿੰਸੀਪਲ। ਤਸਵੀਰ: ਸੰਧੂ 19-11-2026
ਪਠਾਨਕੋਟ, 18 ਨਵੰਬਰ (ਸੰਧੂ)-ਐਸ.ਐਮ.ਡੀ.ਆਰ.ਐਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਵਿਸ਼ਾਖਾ ਦੀ ਦੱਖਣੀ ਅਫ਼ਰੀਕਾ ਵਿਖੇ ਹੋਣ ਵਾਲੀ ਅੰਡਰ-20 ਕਾਮਨਵੈਲਥ ਕੁਸ਼ਤੀ ਚੈਂਪੀਅਨਸ਼ਿਪ ਲਈ ਪੰਜਾਬ ਵਲੋਂ ਚੋਣ ਹੋਈ ਹੈ। ਵਿਸ਼ਾਖਾ 72 ਕਿੱਲੋਗ੍ਰਾਮ ਭਾਰ ਵਰਗ ਵਿਚ ਆਪਣੀ ਖੇਡ ਪ੍ਰਤਿਭਾ ਤੇ ਮਿਹਨਤ ਸਦਕਾ ਇਹ ਉਪਲੱਬਧੀ ਹਾਸਲ ਕਰਨ ਵਿਚ ਸਫ਼ਲ ਰਹੀ ਹੈ । ਵਿਸ਼ਾਖਾ ਦੀ ਇਸ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਰੇਣੂਕਾ ਕਟੋਚ ਨੇ ਉਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਦੀ ਸਫ਼ਲਤਾ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹੈ । ਉਨ੍ਹਾਂ ਆਸ ਪ੍ਰਗਟਾਈ ਕਿ ਵਿਸ਼ਾਖਾ ਕੌਮਾਂਤਰੀ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰੇਗੀ। ਸਕੂਲ ਦੀ ਮੈਨੇਜਿੰਗ ਡਾਇਰੈਕਟਰ ਕਮਲਜੀਤ ਚੌਧਰੀ ਅਤੇ ਲਾਈਫ ਪ੍ਰੈਜ਼ੀਡੈਂਟ ਡਾ: ਰਾਜੇਸ਼ਵਰ ਸਿੰਘ ਚੌਧਰੀ ਨੇ ਵੀ ਵਿਸ਼ਾਖਾ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ।
ਪਿਛਲੀ ਖ਼ਬਰ ਨਗਿੰਦਰ ਸਿੰਘ ਸਿੱਧਵਾਂ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਡੇਅਰੀਵਾਲ ਗਊਸ਼ਾਲਾ ਵਿਖੇ ਗੋਪਾਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।