ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਹੋਈ ਮੀਟਿੰਗ
ਸ਼ਾਹਪੁਰ ਕੰਢੀ, 18 ਨਵੰਬਰ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਦੀ ਮੀਟਿੰਗ ਪ੍ਰਧਾਨ ਸੋਹਨ ਲਾਲ ਦੀ ਪ੍ਰਧਾਨਗੀ ਹੇਠ ਸ਼ਾਹਪੁਰ ਕੰਢੀ ਡੈਮ ਦੇ ਮੁੱਖ ਇੰਜੀਨੀਅਰ ਦਫਤਰ ਸਾਹਮਣੇ ਹੋਈ ਜਿਸ ਵਿਚ ਡੈਮ ਔਸਤੀਆਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਪ੍ਰਧਾਨ ਸੋਹਨ ਲਾਲ ਨੇ ਦੱਸਿਆ ਕਿ ਬੀਤੇ ਦਿਨ ਡੈਮ ਔਸਤੀਆਂ ਹਲਕਾ ਇੰਚਾਰਜ ਸਵਰਨ ਸਿੰਘ ਦੀ ਅਗਵਾਈ ਹੇਠ ਸਿੰਚਾਈ ਸਕੱਤਰ ਕਿਸ਼ਨ ਕੁਮਾਰ ਨੂੰ ਮਿਲੇ ਤੇ ਡੈਮ ਔਸਤੀਆਂ ਦੀਆਂ ਮੰਗਾਂ ਦੀ ਪੂਰਤੀ ਲਈ ਕਮੇਟੀ ਕਾਇਮ ਕੀਤੀ ਗਈ ਜਿਸ ਵਿਚ ਕਮੇਟੀ ਮੈਂਬਰ ਸੋਹਨ ਲਾਲ, ਰੌਸ਼ਨ ਲਾਲ ਭਗਤ ਤੇ ਡੈਮ ਅਧਿਕਾਰੀ ਸ਼ਾਮਿਲ ਹੋਣਗੇ ਤੇ ਇਸ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ 27 ਨਵੰਬਰ ਨੂੰ ਰੱਖੀ ਗਈ ਹੈ ।
ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਹੋਈ ਮੀਟਿੰਗ
19-11-2026