19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਨੌਵੀਂ ਦਸਵੀਂ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ

ਅੱਚਲ ਸਾਹਿਬ, 19 ਨਵੰਬਰ (ਗੁਰਚਰਨ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਨੌਵੀਂ ਦਸਵੀ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਅਰੰਭ ਹੋਏ ਅਖੰਡ ਪਾਠ ਦੀ ਸੰਪੂਰਨਤਾ ਉਪਰੰਤ ਹੋਈ।

ਸਮਾਗਮ ਦੌਰਾਨ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਜਥੇਦਾਰ ਗੋਰਾ, ਜਥੇਦਾਰ ਜੱਸਲ ਤੇ ਹੋਰ। ਤਸਵੀਰ : ਗੁਰਚਰਨ ਸਿੰਘ 20-11-2026
ਅੱਚਲ ਸਾਹਿਬ, 19 ਨਵੰਬਰ (ਗੁਰਚਰਨ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਨੌਵੀਂ ਦਸਵੀ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਅਰੰਭ ਹੋਏ ਅਖੰਡ ਪਾਠ ਦੀ ਸੰਪੂਰਨਤਾ ਉਪਰੰਤ ਹੋਈ। ਉਪਰੰਤ ਹੋਏ ਗੁਰਮਤਿ ਸਮਾਗਮ ਮੌਕੇ ਭਾਈ ਗੁਰਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਭਾਈ ਪੰਥਜੀਤ ਸਿੰਘ ਪ੍ਰਚਾਰਕ, ਭਾਈ ਗੁਰਮੁਖ ਸਿੰਘ ਪ੍ਰਚਾਰਕ, ਭਾਈ ਮੋਹਨ ਸਿੰਘ ਬੁੱਢਾਕੋਟ ਕਵੀਸ਼ਰ, ਭਾਈ ਕੁਲਵੰਤ ਸਿੰਘ ਨੱਤ ਕਵੀਸ਼ਰ, ਭਾਈ ਸੁਖਵਿੰਦਰ ਸਿੰਘ ਚੀਮਾ ਖੁੱਡੀ, ਭਾਈ ਗੁਰਜੀਤ ਸਿੰਘ ਢਾਡੀ, ਭਾਈ ਜੋਗਾ ਸਿੰਘ ਭਾਗੋਵਾਲੀਆ, ਭਾਈ ਹਰਦੀਪ ਸਿੰਘ ਵੈਰੋਨੰਗਲ ਕਵੀਸ਼ਰ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਮਤਿ ਤੇ ਗੁਰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਪਹੁੰਚੇ ਮੈਂਬਰ ਸ਼੍ਰੋਮਣੀ ਕਮੇਟੀ ਜਥੇ. ਗੁਰਨਾਮ ਸਿੰਘ ਜੱਸਲ ਤੇ ਜਥੇ. ਗੁਰਿੰਦਰਪਾਲ ਸਿੰਘ ਗੋਰਾ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਸਾਲਾਨਾ ਜੋੜ ਮੇਲਾ ਮੌਕੇ ਬਾਬਾ ਮਲਕੀਅਤ ਸਿੰਘ ਕਾਰ ਸੇਵਾ ਵਾਲੇ ਲੰਗਰ ਲਗਾਏ ਗਏ। ਇਸ ਮੌਕੇ ਮੈਨੇਜਰ ਮਲਕੀਤ ਸਿੰਘ ਬਸਰਾਵਾਂ, ਬਾਬਾ ਦਲੇਰ ਸਿੰਘ ਕਾਰ ਸੇਵਾ ਫਲਾਹੀ ਸਾਹਿਬ, ਭਾਈ ਨਾਨਕ ਸਿੰਘ ਗ੍ਰੰਥੀ, ਭਾਈ ਕਰਮਜੀਤ ਸਿੰਘ ਗ੍ਰੰਥੀ, ਰਾਜਨਬੀਰ ਸਿੰਘ ਘੁਮਾਣ ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ, ਜਥੇਦਾਰ ਅਮਰਜੀਤ ਸਿੰਘ ਸੇਖਵਾਂ, ਦਰਸ਼ਨ ਸਿੰਘ ਪੁਰੀਆਂ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ, ਕੰਵਲਪ੍ਰੀਤ ਸਿੰਘ ਦੌਲਤਪੁਰ ਮੈਨੇਜਰ, ਜਥੇਦਾਰ ਪ੍ਰੇਮ ਸਿੰਘ ਜੈਤੋਸਰਜਾ, ਡਾਕਟਰ ਜਸਬੀਰ ਸਿੰਘ ਸੱਲੋ, ਬਲਦੇਵ ਸਿੰਘ ਸੱਲੋ, ਜਥੇਦਾਰ ਕੁਲਬੀਰ ਸਿੰਘ ਚਾਹਲ, ਸਤਨਾਮ ਸਿੰਘ ਸੰਗਰਾਵਾਂ, ਦੌਲਤ ਸਿੰਘ ਭੰਬੋਈ, ਜਤਿੰਦਰਪਾਲ ਸਿੰਘ ਵਿੱਕੀ, ਹਰਵਿੰਦਰ ਸਿੰਘ ਜਫਰਵਾਲ, ਗੁਲਬਾਗ ਸਿੰਘ ਬਾਸਰਪੁਰ, ਬਲਜਿੰਦਰ ਸਿੰਘ ਸੱਲੋ, ਬਲਦੇਵ ਸਿੰਘ ਸੱਲੋ, ਹਰਜੀਤ ਸਿੰਘ ਪਰਮਾਰ ਰੰਗੜ ਨੰਗਲ, ਸਰੂਪ ਸਿੰਘ ਪੱਡਾ, ਭਾਈ ਲਵਪ੍ਰੀਤ ਸਿੰਘ, ਜਸਵੰਤ ਸਿੰਘ ਟਿੱਕਾ, ਸਕੱਤਰ ਸਿੰਘ ਨਸੀਰਪੁਰ, ਸੁਖਦੇਵ ਸਿੰਘ ਵੈਰੋਨੰਗਲ, ਬਲਵੰਤ ਸਿੰਘ ਨੱਤ, ਡਾ. ਜਸਬੀਰ ਸਿੰਘ ਬਾਸਰਪੁਰ, ਨੰਬਰਦਾਰ ਮੱਖਣ ਸਿੰਘ ਅੰਮੋਨੰਗਲ, ਡਾਕਟਰ ਮਨਪ੍ਰੀਤ ਸਿੰਘ ਬਟਾਲਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਦੀ ਖਾਲਸਾਈ ਜਾਹੋ ਜਲਾਲ ਤੇ ਸ਼ਾਨੋ-ਸ਼ੌਕਤ ਨਾਲ ਆਰੰਭਤਾ ਅਗਲੀ ਖ਼ਬਰ ਜ਼ਿਲ੍ਹਾ ਵਾਸੀ 30 ਨਵੰਬਰ ਤੱਕ ਪੋਰਟਲ ਜਾਂ ਬਾਰ ਕੋਡ ਰਾਹੀਂ ਘਰ ਬੈਠੇ ਕਰ ਸਕਦੇ ਹਨ ਆਨਲਾਈਨ ਸਵੈ-ਗਣਨਾ- ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।