ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਇਤਿਹਾਸਕ ਸ੍ਰੀ ਅਚਲੇਸ਼ਵਰ ਧਾਮ ਵਿਖੇ ਭਰੀ ਹਾਜ਼ਰੀ
ਬਟਾਲਾ, 19 ਨਵੰਬਰ (ਸਤਿੰਦਰ ਸਿੰਘ)- ਹਲਕਾ ਬਟਾਲਾ ਦੀ ਪਵਿੱਤਰ ਧਰਤੀ ’ਤੇ ਸਥਿਤ ਇਤਿਹਾਸਕ ਅਤੇ ਪ੍ਰਾਚੀਨ ਤੀਰਥ ਅਸਥਾਨ ਸ੍ਰੀ ਅਚਲੇਸ਼ਵਰ ਧਾਮ ਵਿਖੇ ਨੌਮੀ ਤੇ ਦਸਮੀ ਦੇ ਸਾਲਾਨਾ ਜੋੜ ਮੇਲੇ ਮੌਕੇ ਬਟਾਲਾ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਵਿਸ਼ੇਸ਼ ਤੌਰ ’ਤੇ ਨਤਮਸਤਕ ਹੋਏ। ਉਨ੍ਹਾਂ ਨੇ ਮੰਦਿਰ ਵਿਖੇ ਮੱਥਾ ਟੇਕਿਆ ਤੇ ਸਮੂਹ ਇਲਾਕਾ ਨਿਵਾਸੀਆਂ ਦੀ ਸੁੱਖ-ਸ਼ਾਂਤੀ, ਤਰੱਕੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਬਟਾਲਾ, 19 ਨਵੰਬਰ (ਸਤਿੰਦਰ ਸਿੰਘ)- ਹਲਕਾ ਬਟਾਲਾ ਦੀ ਪਵਿੱਤਰ ਧਰਤੀ ’ਤੇ ਸਥਿਤ ਇਤਿਹਾਸਕ ਅਤੇ ਪ੍ਰਾਚੀਨ ਤੀਰਥ ਅਸਥਾਨ ਸ੍ਰੀ ਅਚਲੇਸ਼ਵਰ ਧਾਮ ਵਿਖੇ ਨੌਮੀ ਤੇ ਦਸਮੀ ਦੇ ਸਾਲਾਨਾ ਜੋੜ ਮੇਲੇ ਮੌਕੇ ਬਟਾਲਾ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਵਿਸ਼ੇਸ਼ ਤੌਰ ’ਤੇ ਨਤਮਸਤਕ ਹੋਏ। ਉਨ੍ਹਾਂ ਨੇ ਮੰਦਿਰ ਵਿਖੇ ਮੱਥਾ ਟੇਕਿਆ ਤੇ ਸਮੂਹ ਇਲਾਕਾ ਨਿਵਾਸੀਆਂ ਦੀ ਸੁੱਖ-ਸ਼ਾਂਤੀ, ਤਰੱਕੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਸ੍ਰੀ ਅਚਲੇਸ਼ਵਰ ਮੰਦਿਰ ਕਾਰ ਸੇਵਾ ਟਰੱਸਟ ਵਲੋਂ ਉਲੀਕੇ ਗਏ ਵਿਸ਼ੇਸ਼ ਧਾਰਮਿਕ ਸਮਾਗਮ ਵਿਚ ਐਡਵੋਕੇਟ ਜੈਂਤੀਪੁਰ ਨੇ ਪੂਰੀ ਸ਼ਰਧਾ ਭਾਵਨਾ ਨਾਲ ਸ਼ਿਰਕਤ ਕੀਤੀ। ਟਰੱਸਟ ਦੇ ਪ੍ਰਬੰਧਕਾਂ ਅਤੇ ਸੰਤਾਂ-ਮਹਾਂਪੁਰਸ਼ਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਆਸ਼ੀਰਵਾਦ ਦਿੱਤਾ ਗਿਆ। ਧਾਰਮਿਕ ਸਮਾਗਮ ਵਿਚ ਹਾਜ਼ਰੀ ਭਰਨ ਉਪਰੰਤ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਇਕ ਨਿਮਾਣੇ ਸੇਵਕ ਵਜੋਂ ਸੰਗਤਾਂ ਦੀ ਸੇਵਾ ਕੀਤੀ। ਐਡਵੋਕੇਟ ਜੈਂਤੀਪੁਰ ਨੇ ਕਿਹਾ ਕਿ ਸ੍ਰੀ ਅਚਲੇਸ਼ਵਰ ਧਾਮ ਸਾਡੀ ਆਸਥਾ ਤੇ ਵਿਰਸੇ ਦਾ ਅਹਿਮ ਕੇਂਦਰ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ’ਤੇ ਹੋਣ ਵਾਲੇ ਅਜਿਹੇ ਸਮਾਗਮਾਂ ’ਚ ਮਿਲਣ ਵਾਲਾ ਸੇਵਾ ਤੇ ਸਿਮਰਨ ਦਾ ਇਹ ਪਵਿੱਤਰ ਸੰਗਮ ਸਾਨੂੰ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਤੇ ਹਮੇਸ਼ਾ ਲੋਕ-ਭਲਾਈ ਤੇ ਮਾਨਵਤਾ ਦੀ ਸੇਵਾ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਕੌਂਸਲਰ ਵਿਜੇ ਕੁਮਾਰ ਬਿੱਲੂ, ਕੌਂਸਲਰ ਰਜੇਸ਼ ਤੁਲੀ, ਬਿੱਟੂ ਤੁਲੀ, ਕੌਂਸਲਰ ਕਸਤੂਰੀ ਲਾਲ, ਕੌਂਸਲਰ ਰਮੇਸ਼ ਬੂਰਾ, ਬੱਬੀ ਸੇਖੜੀ ਸਾਬਕਾ ਕੌਂਸਲਰ, ਰੂਬਲ ਸ਼ੇਰੇ ਪੰਜਾਬ, ਕੌਂਸਲਰ ਰਾਹੁਲ ਵਿਜ, ਰਜੀਵ ਖੁੱਲਰ ਮੰਡੀ ਪ੍ਰਧਾਨ, ਸ਼ੇਰੇ ਪੰਜਾਬ ਸਿੰਘ ਕਾਹਲੋਂ, ਅਸਿਲ ਅਗਰਵਾਲ, ਸ਼ਿਵ ਸਾਨਨ, ਤਰਸੇਮ ਲਾਲ, ਚੰਦਨ ਚੰਦਾ ਯੂਥ ਪ੍ਰਧਾਨ ਬਟਾਲਾ, ਹਰੀਵੰਸ ਸੇਖੜੀ, ਰਜੇਸ਼ ਬਿੱਟੂ, ਵਿੰਸ਼ੂ, ਕਪਿਲ, ਅੰਮ੍ਰਿਤ ਸਾਨਨ, ਸੰਜੂ ਪੁਰੀ ਆਦਿ ਹਾਜ਼ਰ ਸਨ।