21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਕੂਲ ਵੈਨ ਨੂੰ ਕਾਰ ਨੇ ਮਾਰੀ ਟੱਕਰ, ਤਿੰਨ ਬੱਚੇ ਜ਼ਖ਼ਮੀ

ਬਟਾਲਾ, 20 ਨਵੰਬਰ (ਹਰਦੇਵ ਸਿੰਘ ਸੰਧੂ)- ਅੱਜ ਸਵੇਰੇ ਇਕ ਨਿੱਜੀ ਸਕੂਲ ਦੇ ਬੱਚਿਆਂ ਨੂੰ ਲੈ ਕੇ ਜਾ ਰਹੀ ਵੈਨ ਨੂੰ ਇਕ ਕਾਰ ਵਲੋਂ ਟੱਕਰ ਮਾਰ ਦਿੱਤੀ ਜਿਸ ਨਾਲ ਵੈਨ ਪਲਟ ਗਈ, ਉਸ ਵਿਚ ਸਵਾਰ ਤਿੰਨ ਬੱਚਿਆਂ ਨੂੰ ਸੱਟਾਂ ਲੱਗ ਗਈਆਂ। ਇਸ ਸੰਬੰਧੀ ਥਾਣਾ ਸਦਰ ਦੇ ਬਟਾਲਾ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਬਟਾਲਾ ਦੇ ਇਕ ਨਿੱਜੀ ਸਕੂਲ ਦੀ ਵੈਨ ਨੰਬਰ ਪੀਬੀ 35 ਕਿਊ 8739 ਵੱਖ-ਵੱਖ ਪਿੰਡਾਂ ’ਚੋਂ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ।

ਅਜੀਤ ਡੈਸਕ 21-11-2026
ਬਟਾਲਾ, 20 ਨਵੰਬਰ (ਹਰਦੇਵ ਸਿੰਘ ਸੰਧੂ)- ਅੱਜ ਸਵੇਰੇ ਇਕ ਨਿੱਜੀ ਸਕੂਲ ਦੇ ਬੱਚਿਆਂ ਨੂੰ ਲੈ ਕੇ ਜਾ ਰਹੀ ਵੈਨ ਨੂੰ ਇਕ ਕਾਰ ਵਲੋਂ ਟੱਕਰ ਮਾਰ ਦਿੱਤੀ ਜਿਸ ਨਾਲ ਵੈਨ ਪਲਟ ਗਈ, ਉਸ ਵਿਚ ਸਵਾਰ ਤਿੰਨ ਬੱਚਿਆਂ ਨੂੰ ਸੱਟਾਂ ਲੱਗ ਗਈਆਂ। ਇਸ ਸੰਬੰਧੀ ਥਾਣਾ ਸਦਰ ਦੇ ਬਟਾਲਾ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਬਟਾਲਾ ਦੇ ਇਕ ਨਿੱਜੀ ਸਕੂਲ ਦੀ ਵੈਨ ਨੰਬਰ ਪੀਬੀ 35 ਕਿਊ 8739 ਵੱਖ-ਵੱਖ ਪਿੰਡਾਂ ’ਚੋਂ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ। ਜਦ ਉਕਤ ਵੈਨ ਬਟਾਲਾ ਬਾਈਪਾਸ ਚੌਕ ਨੇੜੇ ਮਾਰੂਤੀ ਕਾਰ ਏਜੰਸੀ ਦੇ ਨਾਲ ਪਿੰਡ ਬੱਲ ਨੂੰ ਜਾਂਦੀ ਸੜਕ ਵਲ ਮੁੜ ਰਹੀ ਸੀ ਕਿ ਪਿੱਛੋਂ ਇਕ ਵਰਨਾ ਕਾਰ ਨੇ ਆ ਕੇ ਵੈਨ ਵਿਚ ਟੱਕਰ ਮਾਰ ਦਿੱਤੀ ਜਿਸ ਨਾਲ ਵੈਨ ਪਲਟ ਗਈ ਉਸ ਵਿਚ ਸਵਾਰ ਤਿੰਨ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਜਿਨ੍ਹਾਂ ਨੂੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ। ਏ.ਐਸ.ਆਈ. ਕਰਮਜੀਤ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਸੰਬੰਧੀ ਹੋਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਤੇ ਕਾਰ ਚਾਲਕ ’ਤੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੂੰ ਮਿਲਿਆ ‘ਸਹੋਦਿਆ ਬੈਸਟ ਸਟੂਡੈਂਟ ਐਵਾਰਡ’ ਅਗਲੀ ਖ਼ਬਰ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਚੁੱਕੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।