ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ 14 ਵਿਦਿਆਰਥੀਆਂ ਦੀ ਸਟੇਟ ਲਈ ਹੋਈ ਚੋਣ
ਗੁਰਦਾਸਪੁਰ, 20 ਨਵੰਬਰ (ਚੱਕਰਾਜਾ)- ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਰ ਰਾਮਨਗਰ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਖੇਡਾਂ ਵਤਨ ਪੰਜਾਬ ਸੀਜ਼ਨ-4 ਤਹਿਤ ਨੈਟਬਾਲ ਮੁਕਾਬਲਿਆਂ ਵਿਚ ਸਕੂਲ ਦੇ 14 ਵਿਦਿਆਰਥੀਆਂ ਦੀ ਅੰਤਰ-ਜ਼ਿਲ੍ਹਾ ਪੱਧਰ ਲਈ ਚੋਣ ਹੋਈ ਹੈ ਜੋ ਸਕੂਲ ਲਈ ਮਾਣ ਵਾਲੀ ਗੱਲ ਹੈ।
ਅਜੀਤ ਡੈਸਕ
21-11-2026