ਪ੍ਰਕਾਸ਼ ਪੁਰਬ ਨੂੰ ਸਮਰਿਪਤ ਪਿੰਡ ਬਲਵੰਡਾ ਤੋਂ ਨਗਰ ਕੀਰਤਨ ਸਜਾਇਆ
ਕਾਹਨੂੰਵਾਨ, 20 ਨਵੰਬਰ (ਨਿਸ਼ਾਨ ਸਿੰਘ ਚਾਹਲ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬਲਵੰਡਾ ਦੇ ਗੁਰਦੁਆਰਾ ਬਾਬਾ ਨਿਧਾਨ ਸਿੰਘ ਜੀ ਤੋਂ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਦਾ ਨਜ਼ਦੀਕੀ ਕਸਬਾ ਚੱਕ ਸ਼ਰੀਫ ਵਿਖੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਉਪਰੰਤ ਇਹ ਨਗਰ ਕੀਰਤਨ ਪੂਰੇ ਪਿੰਡ ਬਲਵੰਡਾ ਦੀ ਪਰਿਕਰਮਾ ਕਰਦਾ ਹੋਇਆ ਸ਼ੁਰੂਆਤੀ ਸਥਾਨ ’ਤੇ ਆਣ ਕੇ ਸਮਾਪਤ ਹੋਇਆ।
ਅਜੀਤ ਡੈਸਕ
21-11-2026