21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਵਿਰੋਧੀ ਖੇਮਿਆਂ ’ਚ ਹਲਚਲ ਤੇਜ਼

ਦੀਨਾਨਗਰ, 20 ਨਵੰਬਰ (ਸ਼ਾਮ ਸਿੰਘ ਘੁੰਮਣ)- 2027ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਆਪਣੀ ਸਿਆਸੀ ਰਣਨੀਤੀ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਅਹਿਮ ਰਾਖਵੇਂ ਹਲਕੇ ਦੀਨਾਨਗਰ ਤੋਂ ਸ਼ਮਸ਼ੇਰ ਸਿੰਘ ਨੂੰ ਮੁੜ ਉਮੀਦਵਾਰ ਐਲਾਨ ਕੇ ਵਿਰੋਧੀ ਧਿਰਾਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਆਮ ਆਦਮੀ ਪਾਰਟੀ ਵਲੋਂ ਬੀਤੇ ਦਿਨੀਂ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ ਵਿਚ ਸ਼ਮਸ਼ੇਰ ਸਿੰਘ ਦਾ ਨਾਂਅ ਸ਼ਾਮਿਲ ਕਰਕੇ ਸਪੱਸ਼ਟ ਸੰਕੇਤ ਦਿੱਤਾ ਗਿਆ ਹੈ ਕਿ ਪਾਰਟੀ ਉਨ੍ਹਾਂ ਸੀਟਾਂ ‘ਤੇ ਕੋਈ ਕਸਰ ਨਹੀਂ ਛੱਡਣਾ ਚਾਹੁੰਦੀ, ਜਿੱਥੇ ਪਿਛਲੀ ਵਾਰ ਮੁਕਾਬਲਾ ਬੇਹੱਦ ਫਸਵਾਂ ਰਿਹਾ ਸੀ।

ਸ਼ਮਸ਼ੇਰ ਸਿੰਘ 21-11-2026
ਦੀਨਾਨਗਰ, 20 ਨਵੰਬਰ (ਸ਼ਾਮ ਸਿੰਘ ਘੁੰਮਣ)- 2027ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਆਪਣੀ ਸਿਆਸੀ ਰਣਨੀਤੀ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਅਹਿਮ ਰਾਖਵੇਂ ਹਲਕੇ ਦੀਨਾਨਗਰ ਤੋਂ ਸ਼ਮਸ਼ੇਰ ਸਿੰਘ ਨੂੰ ਮੁੜ ਉਮੀਦਵਾਰ ਐਲਾਨ ਕੇ ਵਿਰੋਧੀ ਧਿਰਾਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਆਮ ਆਦਮੀ ਪਾਰਟੀ ਵਲੋਂ ਬੀਤੇ ਦਿਨੀਂ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ ਵਿਚ ਸ਼ਮਸ਼ੇਰ ਸਿੰਘ ਦਾ ਨਾਂਅ ਸ਼ਾਮਿਲ ਕਰਕੇ ਸਪੱਸ਼ਟ ਸੰਕੇਤ ਦਿੱਤਾ ਗਿਆ ਹੈ ਕਿ ਪਾਰਟੀ ਉਨ੍ਹਾਂ ਸੀਟਾਂ ‘ਤੇ ਕੋਈ ਕਸਰ ਨਹੀਂ ਛੱਡਣਾ ਚਾਹੁੰਦੀ, ਜਿੱਥੇ ਪਿਛਲੀ ਵਾਰ ਮੁਕਾਬਲਾ ਬੇਹੱਦ ਫਸਵਾਂ ਰਿਹਾ ਸੀ। ਇਸ ਐਲਾਨ ਤੋਂ ਬਾਅਦ ਜਿੱਥੇ ‘ਆਪ’ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਹਲਕੇ ਦੇ ਸਿਆਸੀ ਸਮੀਕਰਨਾਂ ‘ਤੇ ਨਵੀਂ ਚਰਚਾ ਛਿੜ ਗਈ ਹੈ।ਜੇਕਰ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਤੇ ਝਾਤ ਮਾਰੀ ਜਾਵੇ ਤਾਂ ਦੀਨਾਨਗਰ ਹਲਕੇ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਕਾਰ ਬੇਹੱਦ ਫਸਵੀਂ ਟੱਕਰ ਹੋਈ ਸੀ। ਭਾਵੇਂ ਕਾਂਗਰਸ ਦੀ ਉਮੀਦਵਾਰ ਅਰੁਣਾ ਚੌਧਰੀ ਨੇ 51,133 ਵੋਟਾਂ ਹਾਸਲ ਕਰਕੇ ਜਿੱਤ ਦਰਜ ਕੀਤੀ ਸੀ। ਪਰ ‘ਆਪ’ ਦੇ ਸ਼ਮਸ਼ੇਰ ਸਿੰਘ 50,002 ਵੋਟਾਂ ਲੈ ਕੇ ਦੂਜੇ ਸਥਾਨ ‘ਤੇ ਰਹੇ ਸਨ। ਆਮ ਆਦਮੀ ਪਾਰਟੀ ਨੂੰ ਇਸ ਹਲਕੇ ਤੋਂ ਮਹਿਜ਼ 1,131 ਵੋਟਾਂ ਦੇ ਮਾਮੂਲੀ ਫਰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਚੋਣਾਂ ਤੋਂ ਕਾਫ਼ੀ ਸਮਾਂ ਪਹਿਲਾਂ ਉਮੀਦਵਾਰ ਐਲਾਨਣ ਨਾਲ ਸ਼ਮਸ਼ੇਰ ਸਿੰਘ ਨੂੰ ਨਾ ਸਿਰਫ਼ ਪ੍ਰਚਾਰ ਲਈ ਵਾਧੂ ਸਮਾਂ ਮਿਲੇਗਾ, ਸਗੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਨਰਾਜਗੀਆਂ ਦੂਰ ਕਰਨ ਵਿਚ ਵੀ ਵੱਡੀ ਮਦਦ ਮਿਲੇਗੀ। ਅਜਿਹੇ ਵਿਚ ਸ਼ਮਸ਼ੇਰ ਸਿੰਘ ਸਾਹਮਣੇ ਜਿੱਥੇ ਕਾਂਗਰਸ ਦੇ ਰਵਾਇਤੀ ਵੋਟ ਬੈਂਕ ’ਚ ਸੰਨ੍ਹ ਲਗਾਉਣ ਦੀ ਚੁਣੌਤੀ ਹੋਵੇਗੀ, ਉੱਥੇ ਭਾਜਪਾ ਤੇ ਅਕਾਲੀ ਦਲ ਦੀਆਂ ਸਰਗਰਮੀਆਂ ‘ਤੇ ਵੀ ਨਜ਼ਰ ਰੱਖਣੀ ਪਵੇਗੀ। ਫਿਲਹਾਲ ਸ਼ਮਸ਼ੇਰ ਸਿੰਘ ਦੀ ਲਗਾਤਾਰ ਪੰਜ ਸਾਲਾ ਦੀ ਮਿਹਨਤ ਅਤੇ ਪਾਰਟੀ ਵਲੋਂ ਸਮੇਂ ਤੋਂ ਪਹਿਲਾਂ ਦਿਖਾਏ ਭਰੋਸੇ ਨੇ ਦੀਨਾਨਗਰ ਦੀ ਸਿਆਸੀ ਫਿਜ਼ਾ ਨੂੰ ਪੂਰੀ ਤਰ੍ਹਾਂ ਗਰਮਾ ਦਿੱਤਾ ਹੈ।
ਪਿਛਲੀ ਖ਼ਬਰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਪਿੰਡ ਗੁਰਚੱਕ ਦੇ ਮੌਜੂਦਾ ਤੇ ਸਾਬਕਾ ਸਰਪੰਚ ਸਾਥੀਆਂ ਸਮੇਤ ਭਗਵਾਨਪੁਰੀਆ ਟੀਮ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।