21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪਰਮਜੀਤ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ, 20 ਨਵੰਬਰ (ਚੱਕਰਾਜਾ)-ਜ਼ਿਲ੍ਹਾ ਸਿੱਖਿਆ ਵਿਭਾਗ ਗੁਰਦਾਸਪੁਰ ਵਿਚ ਪ੍ਰਸ਼ਾਸਨਿਕ ਤਬਦੀਲੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਰਾਜੇਸ਼ ਕੁਮਾਰ ਸ਼ਰਮਾ ਦੇ ਅੰਮ੍ਰਿਤਸਰ ਤਬਾਦਲੇ ਤੋਂ ਬਾਅਦ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਈਮਰੀ ਪਰਮਜੀਤ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.)

ਅਜੀਤ ਡੈਸਕ 21-11-2026
ਗੁਰਦਾਸਪੁਰ, 20 ਨਵੰਬਰ (ਚੱਕਰਾਜਾ)-ਜ਼ਿਲ੍ਹਾ ਸਿੱਖਿਆ ਵਿਭਾਗ ਗੁਰਦਾਸਪੁਰ ਵਿਚ ਪ੍ਰਸ਼ਾਸਨਿਕ ਤਬਦੀਲੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਰਾਜੇਸ਼ ਕੁਮਾਰ ਸ਼ਰਮਾ ਦੇ ਅੰਮ੍ਰਿਤਸਰ ਤਬਾਦਲੇ ਤੋਂ ਬਾਅਦ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਈਮਰੀ ਪਰਮਜੀਤ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਗੁਰਦਾਸਪੁਰ ਦਾ ਚਾਰਜ ਸੰਭਾਲ ਲਿਆ। ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸੁਪਰਡੈਂਟ ਪ੍ਰਬੋਧ ਕੁਮਾਰ, ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ, ਸਾਬਕਾ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ, ਸਟੈਨੋ ਸਰਬਜੀਤ ਸਿੰਘ, ਅਮਨ ਕੁਮਾਰ, ਅਨੂ ਅਰੋੜਾ, ਮਲਕਿੰਦਰ ਸਿੰਘ ਤੇ ਜਸਬੀਰ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਅਹੁਦਾ ਸੰਭਾਲਣ ਉਪਰੰਤ ਪਰਮਜੀਤ ਕੌਰ ਨੇ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਨਿਭਾਉਣਾ ਉਨ੍ਹਾਂ ਦੀ ਪਹਿਲ ਰਹੇਗੀ।
ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਦੀ ਵਿਦਿਆਰਥਣ ਗੁਰਮਨਤ ਕੌਰ ਨੇ ਕਰਾਟੇ ਚੈਂਪੀਅਨਸ਼ਿਪ ’ਚ ਹਾਸਿਲ ਕੀਤਾ ਦੂਜਾ ਸਥਾਨ ਚੇਅਰਮੈਨ ਅਮਰਿੰਦਰ... ਅਗਲੀ ਖ਼ਬਰ ਅਮਨਦੀਪ ਕੌਰ ਭਗਵਾਨਪੁਰ ਟੀਮ ਨੇ ਲੋੜਵੰਦ ਧੀਆਂ ਨੂੰ ਵਿਆਹ ਲਈ 21-21 ਹਜ਼ਾਰ ਰੁਪਏ ਸ਼ਗਨ ਪਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।