21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ਼ਹੀਦ ਭਾਈ ਪ੍ਰਦੀਪ ਸਿੰਘ ਖਾਲਸਾ ਚੈਰੀਟੇਬਲ ਸੁਸਾਇਟੀ ਗਾਜੀਕੋਟ ਵਲੋਂ ਅੱਖਾਂ ਦਾ ਮੁਫਤ ਕੈਂਪ

ਗੁਰਦਾਸਪੁਰ, 20 ਨਵੰਬਰ (ਅਸੋਕ ਸ਼ਰਮਾ)- ਸ਼ਹੀਦ ਭਾਈ ਪ੍ਰਦੀਪ ਸਿੰਘ ਖਾਲਸਾ ਸੁਸਾਇਟੀ ਗਾਜੀਕੋਟ ਵਲੋਂ ਅੱਖਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ। ਇਸ ਮੌਕੇ 150 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਕੇ ਮੁਫਤ ਦਵਾਈਆਂ, ਐਨਕਾਂ ਤੇ ਹੋਰ ਲੋੜੀਂਦਾ ਸਾਮਾਨ ਦਿੱਤਾ ਗਿਆ।

ਅਜੀਤ ਡੈਸਕ 21-11-2026
ਗੁਰਦਾਸਪੁਰ, 20 ਨਵੰਬਰ (ਅਸੋਕ ਸ਼ਰਮਾ)- ਸ਼ਹੀਦ ਭਾਈ ਪ੍ਰਦੀਪ ਸਿੰਘ ਖਾਲਸਾ ਸੁਸਾਇਟੀ ਗਾਜੀਕੋਟ ਵਲੋਂ ਅੱਖਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ। ਇਸ ਮੌਕੇ 150 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਕੇ ਮੁਫਤ ਦਵਾਈਆਂ, ਐਨਕਾਂ ਤੇ ਹੋਰ ਲੋੜੀਂਦਾ ਸਾਮਾਨ ਦਿੱਤਾ ਗਿਆ। ਇਸ ਤੋਂ ਇਲਾਵਾ 25-30 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਨ ਲਈ ਚੋਣ ਕੀਤੀ ਗਈ। ਕੈਂਪ ਵਿਚ ਸਭ ਦਾ ਭਲਾ ਚੈਰੀਟੇਬਲ ਹਸਪਤਾਲ (ਲਾਡੀ ਗਰੁੱਪ) ਸ਼ਿਕਾਰ ਮਾਛੀਆਂ ਦਾ ਵੱਡਾ ਸਹਿਯੋਗ ਰਿਹਾ। ਕੈਂਪ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਵੀਰ ਸਿੰਘ ਲਾਡੀ ਵਲੋਂ ਕੀਤਾ ਗਿਆ ਤੇ ਆਈਆਂ ਟੀਮਾਂ ਨੂੰ ਵਧੀਆਂ ਕਾਰਗੁਜ਼ਾਰੀ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕੈਂਪ ਵਿਚ ਡਾ: ਸੂਰਜ ਬਾਜਵਾ ਹਸਪਤਾਲ ਬਟਾਲਾ ਤੇ ਡਾ: ਰਜਿੰਦਰ ਬਾਜਵਾ ਹਸਪਤਾਲ ਦੇ ਸਮੂਹ ਸਟਾਫ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਗੁਰਬਖਸ਼ ਸਿੰਘ, ਗੁਰਦਿਆਲ ਸਿੰਘ, ਸਰਪੰਚ ਸੁਰਜੀਤ ਸਿੰਘ, ਹਰਦੀਪ ਸਿੰਘ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ ਤੋਂ ਇਲਾਵਾ ਸਰਬੱਤ ਦਾ ਭਲਾ ਆਸ਼ਰਮ ਦੀਨਾਨਗਰ ਦੇ ਪ੍ਰਧਾਨ ਜੁਝਾਰ ਸਿੰਘ, ਰਣਜੀਤ ਸਿੰਘ ਨੰਬਰਦਾਰ, ਅਵਤਾਰ ਸਿੰਘ ਖਜਾਨਚੀ ਦਾ ਵੀ ਸਹਿਯੋਗ ਰਿਹਾ। ਪ ਰਮਵੀਰ ਸਿੰਘ ਲਾਡੀ ਨੇ ਦੱਸਿਆ ਕਿ ਇਸ ਕੈਂਪ ਦਾ ਉਪਰਾਲਾ ਸ਼ਲਾਘਾਯੋਗ ਹੈ, ਇਸ ਨਾਲ ਲੋੜਵੰਦ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਜਿਹੜੇ ਮਰੀਜ ਅੱਖਾਂ ਦੇ ਆਪ੍ਰੇਸ਼ਨ ਲਈ ਚੁਣੇ ਗਏ ਹਨ, ਉਨ੍ਹਾਂ ਦਾ ਆਪ੍ਰੇਸ਼ਨ ਸੂਰਜ ਬਾਜਵਾ ਤੇ ਡਾ: ਰਜਿੰਦਰ ਬਾਜਵਾ ਹਸਪਤਾਲ ਬਟਾਲਾ ਦੀ ਦੇਖ-ਰੇਖ ਹੇਠ ਹੋਵੇਗਾ।
ਪਿਛਲੀ ਖ਼ਬਰ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ-ਕਮ-ਕਾਰਜਕਾਰੀ ਚੇਅਰਮੈਨ ਵਿਜੇ ਦੱਤ ਵਲੋਂ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ... ਅਗਲੀ ਖ਼ਬਰ ਐਸ . ਐਸ . ਐਮ . ਕਾਲਜ ਦੇ ਵਿਦਿਆਰਥੀਆਂ ਵਲੋਂ ਇੰਟਰ - ਜ਼ੋਨਲ ਯੂਥ ਫੈਸਟੀਵਲ ’ ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।