21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਗੁਰਮਤਿ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਕੋਟਲੀ ਸੂਰਤ ਮੱਲ੍ਹੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)-ਜੀ. ਜੀ.

ਅਜੀਤ ਡੈਸਕ 21-11-2026
ਕੋਟਲੀ ਸੂਰਤ ਮੱਲ੍ਹੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਦੇ ਵਿਦਿਆਰਥੀਆਂ ਨੇ ਦਮਦਮੀ ਟਕਸਾਲ ਵਲੋਂ ਵਡਾਲਾ ਗ੍ਰੰਥੀਆਂ ਵਿਖੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਤਸ਼ਬਦ ਕੀਰਤਨ ਮੁਕਾਬਲੇ ਵਿਚ ਸ਼ੁਭਪ੍ਰੀਤ ਕੌਰ, ਅੰਮ੍ਰਿਤਪਾਲ ਸਿੰਘ ਤੇ ਗੁਰਸਾਹਿਬ ਨੇ ਤੀਜਾ, ਚਾਰਟ ਮੁਕਾਬਲੇ ਵਿਚ ਤ੍ਰਿਪਤ ਕੌਰ, ਸੁੰਦਰ ਦਸਤਾਰ ਮੁਕਾਬਲੇ ਵਿਚ ਗੁਰਨੂਰ ਸਿੰਘ ਨੇ ਤੀਜਾ ਅਤੇ ਕਵੀਸ਼ਰੀ ਮੁਕਾਬਲੇ ਵਿਚ ਵੀ ਹਰਸਿਮਰਤ ਕੌਰ , ਹਰਨਿਮਰਤ ਕੌਰ, ਮਹਿਕਪ੍ਰੀਤ ਕੌਰ, ਸਹਿਜਦੀਪ ਕੌਰ ਅਤੇ ਹਰਮਨਦੀਪ ਕੌਰ ਨੇ ਸ਼ਾਨਦਾਰ ਪ੍ਰਦਰਸਨ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਸ੍ਰੀਮਤੀ ਸ਼ਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਤੇ ਸੱਭਿਆਚਾਰਕ ਮੁਕਾਬਲੇ ਬੱਚਿਆਂ ਨੂੰ ਆਪਣੇ ਵਿਰਸੇ, ਗੁਰਬਾਣੀ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਾਲਾਘਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰ ਕੇ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਅੰਤਰ-ਜਮਾਤੀ ਕ੍ਰਿਕਟ ਮੁਕਾਬਲੇ ’ਚ ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।