22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਵਿੱਚ ਬਾਬਾ ਨਾਮਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤੀ ਸ਼ਮੂਲੀਅਤ

ਘੁਮਾਣ, 21 ਨਵੰਬਰ (ਬੰਮਰਾਹ)-ਬਾਬਾ ਨਾਮਦੇਵ ਜੀ ਦੇ 756ਵੇਂ ਸਾਲਾਨਾ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ’ਚ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਗਤਾਂ ਨੇ ਸ਼ਰਧਾ ਨਾਲ ਯਾਤਰਾ ਵਿਚ ਹਿੱਸਾ ਲਿਆ ਅਤੇ ਬਾਬਾ ਨਾਮਦੇਵ ਜੀ ਦੇ ਜੀਵਨ, ਫਲਸਫ਼ੇ ਅਤੇ ਉਨ੍ਹਾਂ ਵਲੋਂ ਦਿੱਤੇ ਗਏ ਸਰਬ-ਸਾਂਝੀਵਾਲਤਾ, ਪ੍ਰੇਮ, ਭਾਈਚਾਰੇ ਅਤੇ ਮਾਨਵਤਾ ਦੇ ਸੰਦੇਸ਼ ਨੂੰ ਯਾਦ ਕੀਤਾ।

ਅਜੀਤ ਡੈਸਕ 22-11-2026
ਘੁਮਾਣ, 21 ਨਵੰਬਰ (ਬੰਮਰਾਹ)-ਬਾਬਾ ਨਾਮਦੇਵ ਜੀ ਦੇ 756ਵੇਂ ਸਾਲਾਨਾ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ’ਚ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਗਤਾਂ ਨੇ ਸ਼ਰਧਾ ਨਾਲ ਯਾਤਰਾ ਵਿਚ ਹਿੱਸਾ ਲਿਆ ਅਤੇ ਬਾਬਾ ਨਾਮਦੇਵ ਜੀ ਦੇ ਜੀਵਨ, ਫਲਸਫ਼ੇ ਅਤੇ ਉਨ੍ਹਾਂ ਵਲੋਂ ਦਿੱਤੇ ਗਏ ਸਰਬ-ਸਾਂਝੀਵਾਲਤਾ, ਪ੍ਰੇਮ, ਭਾਈਚਾਰੇ ਅਤੇ ਮਾਨਵਤਾ ਦੇ ਸੰਦੇਸ਼ ਨੂੰ ਯਾਦ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਵੀ.ਕੇ. ਸਿੰਘ ਨੇ ਵਿਦਿਆਰਥੀਆਂ ਦੀ ਸ਼ਮੂਲੀਅਤ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਬਾਬਾ ਨਾਮਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ, ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਬਾਬਾ ਨਾਮਦੇਵ ਜੀ ਦੇ ਉੱਚੇ-ਸੁੱਚੇ ਵਿਚਾਰਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਮਾਜ ’ਚ ਪਿਆਰ, ਸਦਭਾਵਨਾ ਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨਾਲ ਪ੍ਰੋਫੈਸਰ ਸੰਦੀਪ ਕੌਰ (ਅੰਗਰੇਜ਼ੀ ਵਿਭਾਗ), ਪ੍ਰੋਫੈਸਰ ਗੁਰਨੀਰ ਕੌਰ, ਪ੍ਰੋ. ਕਿਰਨਪ੍ਰੀਤ ਕੌਰ, ਪ੍ਰੋ. ਅਮਰਪ੍ਰੀਤ ਸਿੰਘ, ਪ੍ਰੋ. ਸਿਮਰਨ ਕੌਰ, ਪ੍ਰੋ. ਪ੍ਰਦੀਪ ਕੌਰ, ਪ੍ਰੋ. ਰਾਜਵਿੰਦਰ ਕੌਰ ਅਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਰਹੇ।
ਪਿਛਲੀ ਖ਼ਬਰ ਨਦੇੜ ਸਾਹਿਬ ਤੋਂ ਘੁਮਾਣ ਪਹੁੰਚੀ 12ਵੀਂ ਯਾਤਰਾ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਪੇਡਾ ਦੀਆਂ ਸਕੀਮਾਂ ਨੂੰ ਘਰ-ਘਰ ਪਹੁੰਚਣ ਲਈ ਆਉਣ ਵਾਲੇ ਦਿਨਾਂ ’ਚ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾਣਗੀਆਂ-ਡਾ. ਕੇ. ਜੇ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।