22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਆਰ.ਡੀ. ਖੋਸਲਾ ਵਿਦਿਆਲਿਆ ਨੇ ਖੇਡ ਦਿਵਸ ਮਨਾਇਆ

ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਆਰ. ਡੀ.

ਅਜੀਤ ਡੈਸਕ 22-11-2026
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਆਰ.ਡੀ.ਖੋਸਲਾ ਡੀ.ਏ.ਵੀ.ਮਾਡਲ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਵਿਚ ਪ੍ਰੀ-ਨਰਸਰੀ ਤੋਂ ਲੈ ਕੇ ਤੀਜੀ ਜਮਾਤ ਤੱਕ ਦੇ ਨੰਨ੍ਹੇ ਵਿਦਿਆਰਥੀਆਂ ਲਈ ਸ਼ਾਨਦਾਰ ਖੇਡ ਦਿਵਸ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੇ ਖੋਸਲਾ, ਪ੍ਰਿੰਸੀਪਲ ਡਾ. ਬਿੰਦੂ ਭੱਲਾ, ਪ੍ਰਬੰਧਕ ਕਮੇਟੀ ਦੇ ਮੈਂਬਰ ਕਮਲ ਅਰੋੜਾ, ਵਰਿੰਦਰ ਕਾਂਸਰਾ, ਸ੍ਰੀਮਤੀ ਮੋਨਿਕਾ ਖੋਸਲਾ, ਸ੍ਰੀਮਤੀ ਮਨੀਸ਼ਾ ਖੋਸਲਾ ਅਤੇ ਸਿਧਾਂਤ ਖੋਸਲਾ ਨੇ ਝੰਡਾ ਲਹਿਰਾ ਕੇ, ਗੁਬਾਰੇ ਅਤੇ ਕਬੂਤਰ ਉਡਾ ਕੇ ਕੀਤੀ। ਪ੍ਰੋਗਰਾਮ ਦੌਰਾਨੇ ਵਿਦਿਆਰਥੀਆਂ ਦੇ ਵੱਖ-ਵੱਖ ਰੋੋਚਕ ਖੇਡ ਮੁਕਾਬਲੇ ਤੇ ਮੰਨੋਰੰਜਕ ਗਤਿਵਿਧੀਆਂ ਕਰਵਾਈਆਂ ਗਈਆਂ। ਪ੍ਰੋਗਰਾਮ ਵਿਚ ਮਾਪਿਆਂ ਲਈ ਨਿੰਬੂ ਚਮਚ ਦੌੜ ਅਤੇ ਹੋਰ ਵਿਸ਼ੇਸ਼ ਪੇਸ਼ਕਾਰੀਆਂ ਨੇ ਵੀ ਸਭ ਦਾ ਧਿਆਨ ਖਿੱਚਿਆ। ਇਸ ਮੌਕੇ ਖੇਡਾਂ ਵਿਚ ਰਾਜ ਪੱਧਰ ’ਤੇ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਅਤੇ ਇਸ ਖੇਡ ਮੁਕਾਬਲੇ ਦੇ ਜੇਤੂ ਭਾਗੀਦਾਰਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਸਕੂਲ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੇ ਖੋਸਲਾ ਅਤੇ ਪ੍ਰਿੰਸੀਪਲ ਡਾ. ਬਿੰਦੂ ਭੱਲਾ ਨੇ ਬੱਚਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਉਨ੍ਹਾਂ ਨੇ ਖੇਡ ਵਿਭਾਗ ਦੇ ਅਧਿਆਪਕਾਂ ਸਰਦਾਰ ਤ੍ਰਿਲੋਕ ਸਿੰਘ, ਸ੍ਰੀਮਤੀ ਸ਼੍ਰੇਸ਼ਠਾ ਸ਼ਰਮਾ, ਸਰਦਾਰ ਰਾਜਬੀਰ ਸਿੰਘ, ਮਨਜਿੰਦਰ ਸਿੰਘ, ਇੰਦਰਵੀਰ ਸਿੰਘ, ਸ੍ਰੀ ਵਿਨੈ ਪੁਸ਼ਕਰਨਾ, ਸ੍ਰੀਮਤੀ ਰਾਜਬੀਰ ਕੌਰ ਅਤੇ ਸੁਕੁਮਾਰੀ ਅਮਨ ਨੂੰ ਇਸ ਖੇਡ ਦਿਵਸ ਦੀ ਸਫਲਤਾ ਲਈ ਵਧਾਈ ਦਿੱਤੀ। ਪ੍ਰੋਗਰਾਮ ਦਾ ਸਮਾਪਨ ਖੁਸ਼ੀ ਦੇ ਮਾਹੌਲ ਵਿਚ ਹੋਇਆ। ਰਾਸ਼ਟਰੀ ਗਾਨ ਨਾਲ ਇਸ ਯਾਦਗਾਰੀ ਆਯੋਜਨ ਨੂੰ ਵਿਰਾਮ ਦਿੱਤਾ ਗਿਆ।
ਪਿਛਲੀ ਖ਼ਬਰ ਡਿਵੈੱਲਪਿੰਗ ਡੈਫੋਡਿਲ ਇੰਟਰਨੈਸ਼ਨਲ ਸਕੂਲ ਆਫ ਐਕਸੀਲੈਂਸ ਢਾਡੇ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਚਾਰ ਰੋਜ਼ਾ ਸਪੋਰਟਸ ਮੀਟ ਦੌਰਾਨ ਇਨਾਮ ਵੰਡ ਸਮਾਗਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।