ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਆਗਮਨ ਦਿਹਾੜਾ ਸ਼ਰਧਾ ਨਾਲ ਮਨਾਇਆ
ਘੁਮਾਣ, 21 ਨਵੰਬਰ (ਬੰਮਰਾਹ, ਬਾਵਾ)-ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਆਗਮਨ ਦਿਹਾੜਾ ਸ੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ ਪੰਡਾਲ ਸਜਾਏ ਗਏ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ।
ਸ
ਸ੍ਰੀ ਨਾਮਦੇਵ ਦਰਬਾਰ ਘਮਾਣ ਵਿਖੇ ਕਰਵਾਏ ਸਮਾਗਮਾਂ ਦੌਰਾਨ ਹਾਜ਼ਰੀ ਭਰਦੇ ਕੀਰਤਨੀ ਅਤੇ ਢਾਡੀ ਜਥੇ। ਤਸਵੀਰਾਂ : ਬੰਮਰਾਹ, ਬਾਵਾ
22-11-2026
ਘੁਮਾਣ, 21 ਨਵੰਬਰ (ਬੰਮਰਾਹ, ਬਾਵਾ)-ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਆਗਮਨ ਦਿਹਾੜਾ ਸ੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ ਪੰਡਾਲ ਸਜਾਏ ਗਏ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ। ਸ਼ਾਮ 5 ਵਜੇ ਤੋਂ ਰਾਤ 12 ਵਜੇ ਤੱਕ ਕੀਰਤਨ ਸਮਾਗਮ ਕਰਵਾਏ ਗਏ, ਜਿਸ ਵਿਚ ਪ੍ਰੋਫੈਸਰ ਜਤਿੰਦਰ ਸਿੰਘ ਅੰਮ੍ਰਿਤਸਰ ਵਾਲੇ, ਭਾਈ ਮਨਦੀਪ ਸਿੰਘ ਮੁਰੀਦ, ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ, ਭਾਈ ਸਚਨਦੀਪ ਸਿੰਘ ਸੋਹਲ ਢਾਡੀ ਜਥਾ, ਭਾਈ ਰਣਜੀਤ ਸਿੰਘ ਭੋਮਾ ਕੀਰਤਨੀ ਜਥਾ ਅਤੇ ਭਾਈ ਹਰਮਨਦੀਪ ਸਿੰਘ, ਜਸ਼ਨਪ੍ਰੀਤ ਸਿੰਘ, ਅਰਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਨਾਮਦੇਵ ਦਰਬਾਰ, ਤਜਿੰਦਰ ਸਿੰਘ ਦਸ਼ਮੇਸ਼ ਕੀਰਤਨੀ ਜਥਾ ਅੰਮ੍ਰਿਤਸਰ ਵਲੋਂ ਪਹੁੰਚ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ। ਇਨ੍ਹਾਂ ਸਮਾਗਮਾਂ ਦੌਰਾਨ ਦੇਸ਼-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਭਗਤ ਨਾਮਦੇਵ ਜੀ ਦੇ ਆਗਮਨ ਦਿਹਾੜੇ ਨੂੰ ਮਨਾਇਆ ਅਤੇ ਮਠਿਆਈਆਂ ਦੇ ਨਾਲ-ਨਾਲ ਵਨ ਸੋਨੇ ਪਦਾਰਥਾਂ ਦੇ ਲੰਗਰ ਲਗਾਏ। ਇਸ ਮੌਕੇ ਕਮੇਟੀ ਦੇ ਸਕੱਤਰ ਸੁਖਜਿੰਦਰ ਸਿੰਘ ਲਾਲੀ ਨੇ ਦੇਸ਼-ਵਿਦੇਸ਼ਾਂ ਤੋਂ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ, ਉਥੇ ਵਿਸ਼ੇਸ਼ ਤੌਰ ’ਤੇ ਪਹੁੰਚੀਆਂ ਲੰਗਰ ਕਮੇਟੀਆਂ ਜਗਰਾਵਾਂ, ਮੋਗਾ ਤੇ ਇਲਾਕੇ ਦੀਆਂ ਵੱਖ-ਵੱਖ ਲੰਗਰ ਕਮੇਟੀਆਂ ਅਤੇ ਸਾਫ ਸਫਾਈ ਕਰਨ ਵਾਲੀਆਂ ਕਮੇਟੀਆਂ ਦਾ ਧੰਨਵਾਦ ਕੀਤਾ ਅਤੇ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਨਰਿੰਦਰ ਸਿੰਘ ਨਿੰਦੀ, ਜੋਅਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਮੁੱਖ ਸਲਾਹਕਾਰ ਮਾਸਟਰ ਗੁਰਮੁਖ ਸਿੰਘ, ਜਥੇਦਾਰ ਕਸ਼ਮੀਰ ਸਿੰਘ ਬਰਿਆਰ ਸਾਬਕਾ ਮੈਂਬਰ ਐਸਜੀਪੀਸੀ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ, ਐਡਵੋਕੇਟ ਸਰਬਜੀਤ ਸਿੰਘ ਮਾਨ, ਨਿਰੰਜਨ ਸਿੰਘ ਰੱਖੜਾ ਆਲ ਇੰਡੀਆ ਚੇਅਰਮੈਨ ਕਸਤਰੀ ਟਾਂਕ ਐਸੋਸੀਏਸ਼ਨ, ਹਰਵਿੰਦਰਪਾਲ ਸਿੰਘ ਸ਼ਾਹਬਾਦ, ਮਨਦੀਪ ਸਿੰਘ ਰੰਗੜ ਨੰਗਲ, ਸਾਹਿਬ ਸਿੰਘ ਮੰਡ, ਦਲਬੀਰ ਸਿੰਘ ਵਾੜੇ, ਹਰਬੰਸ ਸਿੰਘ ਘੁਮਾਣ ਸਾਬਕਾ ਸਰਪੰਚ, ਹਰਵਿੰਦਰ ਸਿੰਘ ਹੈਰੀ ਬਟਾਲਾ, ਰਾਜਾ ਘੁਮਾਣ, ਪ੍ਰਧਾਨ ਪਰਲੋਕ ਸਿੰਘ, ਅਮਰਜੀਤ ਸਿੰਘ ਮਾਰੂ, ਸੁਖਜੀਤ ਸਿੰਘ ਨੋਨੂ, ਮੀਤ ਪ੍ਰਧਾਨ ਬਾਬਾ ਬੇਅੰਤ ਸਿੰਘ, ਮੀਤ ਪ੍ਰਧਾਨ ਰਘਬੀਰ ਸਿੰਘ, ਸੁਖਵੰਤ ਸਿੰਘ ਰਾਜੂ ਕੈਸ਼ੀਅਰ, ਮਨਜੀਤ ਸਿੰਘ, ਸੁਖਬੀਰ ਸਿੰਘ ਬਾਵਾ, ਪ੍ਰਿਤਪਾਲ ਸਿੰਘ, ਦਲਜੀਤ ਸਿੰਘ, ਹਰਵਿੰਦਰ ਸਿੰਘ ਬਾਵਾ, ਕੁਲਦੀਪ ਸਿੰਘ ਬਾਵਾ, ਰਣਜੀਤ ਸਿੰਘ ਬਾਵਾ, ਜਸਬੀਰ ਸਿੰਘ, ਨਰੇਸ਼ ਕੁਮਾਰ ਬਾਵਾ, ਸਤ ਨਾਮ ਸਿੰ ਘ ਕੁੱਕੂ, ਮੈਨੇਜਰ ਪ੍ਰਿਤਪਾਲ ਸਿੰਘ, ਅਰਵਿੰਦਰ ਸਿੰਘ, ਅਸ਼ਵਨੀ ਕੁਮਾਰ ਮਿੰਟਾ, ਗੁਰਸ਼ਰਨਜੀਤ ਸਿੰਘ, ਸ਼ਹਿਤਾਜ਼ ਸਿੰਘ ਪ੍ਰਿੰਸ ਬੇਦੀ, ਮਲਕੀਤ ਸਿੰਘ ਸ਼ੈਲੋਵਾਲ, ਹਰਪਾਲ ਸਿੰਘ ਪ੍ਰਾਪਰਟੀ ਸਲਾਹਕਾਰ, ਸ਼੍ਰੀ ਨਾਮਦੇਵ ਸੇਵਾ ਸੋਸਾਇਟੀ ਦੇ ਸਮੁੱਚੇ ਮੈਂਬਰ, ਸ਼ਹੀਦ ਭਗਤ ਸਿੰਘ ਕਲੱਬ ਘੁਮਾਣ ਦੇ ਮੈਂਬਰ ਆਦਿ ਹਾਜ਼ਰ ਸਨ।