22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰਦਾਸਪੁਰ ’ਚ ਲੋਕ ਅਦਾਲਤ ਦੌਰਾਨ 23 ਕੇਸਾਂ ਦਾ ਨਿਪਟਾਰਾ

ਗੁਰਦਾਸਪੁਰ, 21 ਨਵੰਬਰ (ਅਸ਼ੋਕ ਸ਼ਰਮਾ)- ਜਸਟਿਸ ਦੀਪਕ ਸਿੱਬਲ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਨਗਰ ਮੁਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਅਧੀਨ ਸਪੈਸ਼ਲ ਲੋਕ ਅਦਾਲਤ ਲਗਾਈ ਗਈ । ਜਿਸ ਵਿਚ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਅਦਾਲਤ ਵਿਚ ਨਿਪਟਾਰੇ ਲਈ 407 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿਚੋਂ 23 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਇਆ ਗਿਆ ਅਤੇ ਇਨ੍ਹਾਂ ਕੇਸਾਂ ਵਿਚ 70 60112 ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ ।

7060112 ਰੁਪਏ ਦੀ ਰਕਮ ਦੇ ਐਵਾਰਡ ਪਾਸ ਕੀਤੇ- ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ 22-11-2026
ਗੁਰਦਾਸਪੁਰ, 21 ਨਵੰਬਰ (ਅਸ਼ੋਕ ਸ਼ਰਮਾ)- ਜਸਟਿਸ ਦੀਪਕ ਸਿੱਬਲ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਨਗਰ ਮੁਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਅਧੀਨ ਸਪੈਸ਼ਲ ਲੋਕ ਅਦਾਲਤ ਲਗਾਈ ਗਈ । ਜਿਸ ਵਿਚ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਅਦਾਲਤ ਵਿਚ ਨਿਪਟਾਰੇ ਲਈ 407 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿਚੋਂ 23 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਇਆ ਗਿਆ ਅਤੇ ਇਨ੍ਹਾਂ ਕੇਸਾਂ ਵਿਚ 70 60112 ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਨਯੋਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਦੱਸਿਆ ਕਿ ਵਿਸ਼ੇਸ਼ ਲੋਕ ਅਦਾਲਤ ਦਾ ਮੁੱਖ ਮੰਤਵ ਅਦਾਲਤਾਂ ਵਿਚ ਪੁਰਾਣੇ ਪਏ ਚੈੱਕ ਬਾਊਂਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕਰਨਾ ਹੈ ਤਾਂ ਜੋ ਆਮ ਲੋਕਾਂ ਦਾ ਸਮਾਂ ਅਤੇ ਪੈਸੇ ਨੂੰ ਬਚਾਇਆ ਜਾ ਸਕੇ । ਉਨ੍ਹਾਂ ਆਮ ਜਨਤਾ ਅਤੇ ਸਬੰਧਿਤ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਆਪਣੇ ਨੈਗੋਸ਼ੀਏਬਲ ਇੰਸਟਰੂਮੈਂਟਸ ਅਧੀਨ ਚੱਲ ਰਹੇ ਕੇਸਾਂ ਨੂੰ ਲੋਕ ਅਦਾਲਤ ਵਿਚ ਲਗਾਉਣ, ਜਿਸ ਦਾ ਲਾਭ ਜਨਤਾ ਨੂੰ ਮਿਲ ਸਕੇ ।
ਪਿਛਲੀ ਖ਼ਬਰ ਕਵੀ ਤੇ ਨਾਟਕਕਾਰ ਸਰਬਪ੍ਰੀਤ ਸਿੰਘ ਰਿਆੜਕੀ ਕਾਲਜ ਤੇ ਰਿਆੜਕੀ ਸਕੂਲ ਵਿਖੇ ਵਿਸ਼ੇਸ਼ ਸਾਹਿਤਕ ਫੇਰੀ ’ਤੇ ਪਹੁੰਚੇ ਅਗਲੀ ਖ਼ਬਰ ਬੀ.ਐਮ.ਐਸ.ਐਮ. ਗਰੁੱਪ ਆਫ ਇੰਸਟੀਚਿਊਟ ਪੁਰਾਣਾ ਸ਼ਾਲਾ ਦਾ ਬੀ.ਐਸ.ਸੀ. ਨਰਸਿੰਗ ਤੀਸਰੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।